ETV Bharat / state

ਔਰਤਾਂ ਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ - ਪੰਚਾਇਤਾਂ ਰਾਜ ਸੰਸਥਾਵਾਂ

ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 'ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ' ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ਥਾਵਾਂ ਅਤੇ ਸਮਾਜ ਵਿੱਚ ਹਰੇਕ ਪੱਧਰ ਉਤੇ ਮਹਿਲਾ ਅਤੇ ਲੜਕੀਆਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਮਜ਼ਬੂਤ ਅਤੇ ਨਿਰੰਤਰ ਵਚਨਬੱਧਤਾ ਕਾਇਮ ਰੱਖਣ ਦਾ ਐਲਾਨ ਕੀਤਾ ਹੈ।

ਤਸਵੀਰ
ਤਸਵੀਰ
author img

By

Published : Mar 9, 2021, 7:50 AM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 'ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ' ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ਥਾਵਾਂ ਅਤੇ ਸਮਾਜ ਵਿੱਚ ਹਰੇਕ ਪੱਧਰ ਉਤੇ ਮਹਿਲਾ ਅਤੇ ਲੜਕੀਆਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਮਜ਼ਬੂਤ ਅਤੇ ਨਿਰੰਤਰ ਵਚਨਬੱਧਤਾ ਕਾਇਮ ਰੱਖਣ ਦਾ ਐਲਾਨ ਕੀਤਾ ਹੈ। ਇਸ ਦੁਨੀਆ ਨੂੰ ਰਹਿਣਯੋਗ ਬਿਹਤਰ ਥਾਂ ਬਣਾਉਣ ਵਿੱਚ ਔਰਤਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਦਨ ਇਹ ਸੰਕਲਪ ਕਰਦਾ ਹੈ,''ਔਰਤਾਂ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਮਾਹੌਲ ਪ੍ਰਦਾਨ ਕਰਨ ਲਈ ਸਮਰਪਣ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਤੇ ਦੇਸ਼ ਦੀ ਤਰੱਕੀ ਵਿੱਚ ਔਰਤਾਂ ਬਰਾਬਰ ਦੀਆਂ ਭਾਈਵਾਲ ਬਣ ਕੇ ਯੋਗਦਾਨ ਪਾ ਸਕਣ।''

ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ

ਸੂਬਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤਾਂ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਬਾਰੇ ਕੀਤੇ ਗਏ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਸਦਨ ਨੇ ਇਸ ਪੱਖ ਨੂੰ ਵਿਚਾਰਿਆ ਕਿ ਇਸ ਨਾਲ ਫੈਸਲੇ ਲੈਣ ਦੀ ਸਮਰੱਥਾ ਵਿੱਚ ਔਰਤਾਂ ਦੀ ਬਿਹਤਰ ਨੁਮਾਇੰਦਗੀ ਸਣੇ ਭਵਿੱਖ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਹਿਫ਼ਾਜ਼ਤ ਯਕੀਨੀ ਬਣਾਈ ਜਾ ਸਕੇਗੀ। ਇਸ ਤੋਂ ਪਹਿਲਾਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਇਹ ਸੋਚ-ਵਿਚਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ ਕਿ ਸੂਬੇ ਵਿੱਚ ਹਰੇਕ ਔਰਤ ਨੂੰ ਬਰਬਾਰੀ ਅਤੇ ਸਵੈ-ਮਾਣ ਵਾਲਾ ਜੀਵਨ ਮੁਹੱਈਆ ਕਰਵਾਉਣ ਲਈ ਅਸੀਂ ਹੁਣ ਤੱਕ ਕਿੱਥੇ ਪਹੁੰਚੇ ਹਾਂ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਮੁੜ ਸਮਰਪਿਤ ਹੋਈਏ।

ਸਰਕਾਰ ਅਤੇ ਸਰਕਾਰੀ ਅਦਾਰਿਆਂ ਵਿੱਚ ਪੰਜਾਬ ਦੀਆਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਔਰਤਾਂ ਦੇ ਸਸ਼ਕਤੀਕਰਨ ਨਾਲ ਉਨ੍ਹਾਂ ਦਾ ਸਮਾਜਿਕ ਸਸ਼ਕਤੀਕਰਨ ਵਧੇਗਾ। ਉਨ੍ਹਾਂ ਨੇ ਇਸ ਗੱਲ ਦੀ ਲੋੜ 'ਤੇ ਜ਼ੋਰ ਦਿੱਤਾ ਕਿ ਹਰੇਕ ਬੱਚੀ ਨੂੰ ਸਿੱਖਿਅਤ ਬਣਾਉਣ ਲਈ ਅਸੀਂ ਆਪਣੇ ਆਪ ਨੂੰ ਵਚਨਬੱਧ ਕਰੀਏ ਤਾਂ ਕਿ ਉਸ ਨੂੰ ਆਪਣੇ ਅਧਿਕਾਰਾਂ ਤੱਕ ਰਸਾਈ ਮੁਹੱਈਆ ਕਰਵਾਉਣ ਦੇ ਯੋਗ ਬਣਾਇਆ ਜਾ ਸਕੇ।

ਪੰਜਾਬ ਵਿੱਚ ਮਹਿਲਾ ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਹਾਲ ਹੀ ਵਿੱਚ ਲਾਗੂ ਕੀਤੀ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਸੂਬੇ ਵਿੱਚ ਹਜ਼ਾਰਾਂ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਵੱਲ ਇਕ ਹੋਰ ਉਸਾਰੂ ਕਦਮ ਕਰਾਰ ਦਿੱਤਾ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ 105 ਉਪ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪੰਜਾਬ ਦੇ ਇਤਿਹਾਸ ਨੂੰ ਫਰੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੰਦਰਾ ਗਾਂਧੀ, ਮਾਰਗ੍ਰੇਟ ਥੈਚਰ ਅਤੇ ਬੀਬੀ ਸਾਹਿਬ ਕੌਰ ਵਰਗੀਆਂ ਮਹਾਨ ਔਰਤ ਸ਼ਖ਼ਸੀਅਤਾਂ ਸਾਡੇ ਇਤਿਹਾਸ ਦਾ ਹਿੱਸਾ ਹਨ।

ਇਹ ਵੀ ਪੜ੍ਹੋ:ਪੰਜਾਬ ਬਜਟ 2021-22 ਨੂੰ ਲੈ ਕੇ ਈਟੀਵੀ ਭਾਰਤ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਖ਼ਾਸ ਗੱਲਬਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.