ETV Bharat / state

ਐਂਟੀ ਗੈਂਗਸਟਰ ਟਾਸਕਫੋਰਸ ਦੀ ਵੱਡੀ ਕਾਮਯਾਬੀ, ਜਾਅਲੀ ਪਾਸਪੋਰਟ ਬਣਾ ਕੇ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਵਾਲੇ ਗਿਰੋਹ ਦਾ ਪਰਦਾਫਾਸ਼ - ਕਿਸ ਤਰ੍ਹਾ ਬਣਾਏ ਜਾਅਲੀ ਪਾਸਪੋਰਟ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਜਾਅਲੀ ਪਾਸਪੋਰਟ ਬਣਾ ਕੇ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੇ ਕੀਤੇ ਵੱਡੇ ਖੁਲਾਸੇ...

ਐਂਟੀ ਗੈਂਗਸਟਰ ਟਾਸਕਫੋਰਸ
ਐਂਟੀ ਗੈਂਗਸਟਰ ਟਾਸਕਫੋਰਸ
author img

By

Published : Apr 28, 2023, 9:33 PM IST

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ ‘ਤੇ ਪਾਸਪੋਰਟ ਬਣਾਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਫਰਾਰ ਹੋਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਸ ਗਰੋਹ ਦੇ 3 ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਓਮਕਾਰ ਸਿੰਘ ਨੂੰ ਜਲੰਧਰ, ਸੁਖਜਿੰਦਰ ਸਿੰਘ ਨੂੰ ਪਟਿਆਲਾ ਅਤੇ ਪ੍ਰਭਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਫਰਜ਼ੀ ਪਾਸਪੋਰਟ ਬਰਾਮਦ ਹੋਏ ਹਨ। ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਉਨ੍ਹਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚਰਨਜੀਤ ਸਿੰਘ ਬਰੇਲੀ ਨੇ ਦੀਪਕ ਬਾਕਸਰ ਦਾ ਪਾਸਪੋਰਟ ਜਾਅਲੀ ਬਣਾਇਆ ਸੀ। ਚਰਨਜੀਤ ਸਿੰਘ ਬਰੇਲੀ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਕਿਸ ਤਰ੍ਹਾ ਬਣਾਏ ਜਾਅਲੀ ਪਾਸਪੋਰਟ : ਚਰਨਜੀਤ ਸਿੰਘ ਬਰੇਲੀ ਵੀ ਇਸ ਗਰੁੱਪ ਨਾਲ ਜੁੜੇ ਹੋਏ ਸਨ। ਬੱਬੀਆ ਗੈਂਗ ਦੇ ਵਰਿੰਦਰਪਾਲ ਸਿੰਘ ਅਤੇ ਜਸਵਿੰਦਰ ਸਿੰਘ ਖਾਟੂ ਵਰਗੇ ਹੋਰ ਗੈਂਗਸਟਰ ਵੀ ਉਨ੍ਹਾਂ ਲਈ ਜਾਅਲੀ ਪਾਸਪੋਰਟ ਬਣਵਾ ਲੈਂਦੇ ਸਨ। ਸੁਖਜਿੰਦਰ ਸਿੰਘ ਨੇ ਦੀਪੂ ਅਜਨਾਲਾ ਦਾ ਜਾਅਲੀ ਪਾਸਪੋਰਟ ਵੀ ਬਣਾਇਆ ਸੀ। ਜੋ ਚੱਠਾ ਗਰੁੱਪ ਦਾ ਮੈਂਬਰ ਹੈ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਵਿਰੁੱਧ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਇਹ ਵੱਡੀ ਸਫਲਤਾ ਹੈ। ਅਸੀਂ ਗੈਂਗਸਟਰ ਦੇ ਭੱਜਣ ਦੇ ਸਾਰੇ ਰਸਤੇ ਬੰਦ ਕਰ ਰਹੇ ਹਾਂ। ਅਤੇ ਉਨ੍ਹਾਂ ਨੂੰ ਬਾਹਰ ਭੇਜਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਪੁਲਿਸ ਅਜਿਹੇ ਹੋਰ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਹੋਵੇਗੀ।

ਮੁਲਜ਼ਮਾਂ ਨੇ ਕੀਤਾ ਖੁਲਾਸਾ: ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਓਂਕਾਰ ਨੇ ਖੁਲਾਸਾ ਕੀਤਾ ਕਿ ਉਸ ਨੇ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ ਵੀਨਾ ਬੁੱਟਰ (ਬੰਬੀਹਾ ਗੈਂਗ) ਅਤੇ ਜਸਵਿੰਦਰ ਸਿੰਘ ਉਰਫ ਖੱਟੂ (ਧਰਮਿੰਦਰ ਗੁਗਨੀ ਗੈਂਗ) ਲਈ ਫ਼ਰਜ਼ੀ ਪਾਸਪੋਰਟ ਬਣਾਏ ਸਨ ਤਾਂ ਜੋ ਦੇਸ਼ ਛੱਡ ਕੇ ਭੱਜਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਸਾਥੀ ਚਰਨਜੀਤ ਸਿੰਘ ਉਰਫ਼ ਬਰੇਲੀ (ਜਿਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ) ਨੇ ਮੈਕਸੀਕੋ ਤੋਂ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ ਗੈਂਗਸਟਰ ਦੀਪਕ ਬਾਕਸਰ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ।

ਇਸ ਦੇ ਨਾਲ ਹੀ ਤੀਜੇ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸਨੇ ਅਜਨਾਲੇ ਦੇ ਦੀਪਇੰਦਰ ਸਿੰਘ ਉਰਫ਼ ਦੀਪੂ, ਜਿਸਦਾ ਅਪਰਾਧਕ ਪਿਛੋਕੜ ਹੈ ਅਤੇ ਭਗੌੜੇ ਗੈਂਗਸਟਰ ਹੈਰੀ ਚੱਠਾ ਦਾ ਕਰੀਬੀ ਸਾਥੀ ਹੈ। ਇਸ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 420, 468, 471, 473 ਅਤੇ 120-ਬੀ, ਅਸਲਾ ਐਕਟ ਦੀ ਧਾਰਾ 25 ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਐਫਆਈਆਰ ਨੰ. 2 ਮਿਤੀ 26-04-2023 ਨੂੰ ਦਰਜ ਹੈ। (ਪ੍ਰੈਸ ਨੋਟ)

ਇਹ ਵੀ ਪੜ੍ਹੋ:- Alert in Punjab Jails : ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਨੂੰ ਕੀਤਾ ਗਿਆ ਅਲਰਟ, ਜੇਲ੍ਹ ਅਧਿਕਾਰੀਆਂ ਨੂੰ ਲਿਖਿਆ ਪੱਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.