ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ (Teacher's Day 2023) ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕ ਦੀ ਸੂਚੀ (List of 80 teachers) ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ (State award to 54 teachers) ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।
ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ (National Teacher's Day) ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ (State level event in Moga) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
- Punjab Police In Games : SI ਮਮਤਾ ਮਿਨਹਾਸ ਨੇ ਸਾਫਟ ਬਾਲ 'ਚ ਜਿੱਤੇ ਮੈਡਲ, ਖੇਡ ਪ੍ਰਤੀ ਜਜ਼ਬਾ ਕਰੇਗਾ ਤੁਹਾਨੂੰ ਵੀ ਉਤਸ਼ਾਹਿਤ
- Theft in Gurdwara Sahib of Faridko : ਫਰੀਦਕੋਟ ਦੇ ਗੁਰੂਦੁਆਰਾ ਸਾਹਿਬ 'ਚ ਚੋਰ ਦਾ ਕਾਰਾ, ਗੋਲਕ ਹੀ ਲੈ ਗਿਆ ਨਾਲ, ਸੀਸੀਟੀਵੀ ਕੈਮਰੇ 'ਚ ਰਿਕਾਰਡ ਹੋਈ ਘਟਨਾ
- Police arrested 5 robbers: ਸਰਹਿੰਦ ਪੁਲਿਸ ਨੇ ਹਥਿਆਰਾਂ ਨਾਲ ਲੈਸ 5 ਲੁਟੇਰੇ ਕੀਤੇ ਗ੍ਰਿਫ਼ਤਾਰ, ਲੁੱਟੇ ਹੋਏ ਵਾਹਨ ਵੀ ਕੀਤੇ ਬਰਾਮਦ
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ। (ਪ੍ਰੈੱਸ ਨੋਟ)