ETV Bharat / state

ਅਰੂਸਾ ਆਲਮ ਨੇ ਮੁੜ ਬੰਨ੍ਹੇ ਕੈਪਟਨ ਦੀਆਂ ਤਰੀਫ਼ਾ ਦੇ ਪੁਲ੍ਹ, ਕਾਂਗਰਸ 'ਚ ਮਚਾਇਆ ਹੜਕੰਪ ! - ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੜ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੀ ਐਂਟਰੀ ਹੋਈ ਹੈ। ਅਰੂਸਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਦੇ ਦਿੱਤਾ ਹੁਣ ਇਹ ਬਿਆਨ...ਪੜ੍ਹੋ ਪੂਰੀ ਖ਼ਬਰ।

Aroosa Alam comment on Capt. Amarinder
Aroosa Alam comment on Capt. Amarinder
author img

By

Published : Feb 6, 2022, 1:48 PM IST

Updated : Feb 6, 2022, 2:08 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੜ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੀ ਐਂਟਰੀ ਹੋਈ ਹੈ। ਅਰੂਸਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਬਿਆਨ ਦਿੱਤਾ ਹੈ। ਕਾਂਗਰਸ ਅੰਦਰ ਚੱਲ ਰਹੇ ਘਮਾਸਾਨ ਉੱਤੇ ਚੁੱਟਕੀ ਲੈਂਦਿਆਂ ਅਰੂਸਾ ਨੇ ਕਿਹਾ ਕਿ ਕਾਂਗਸੀਆਂ ਨੂੰ ਆਪਣੇ ਕਰਮਾਂ ਦੀ ਸਜ਼ਾ ਭੁਗਤਣੀ ਪਵੇਗੀ।

ਅਰੂਸਾ ਨੇ ਇਸ ਨੂੰ ਪੋਏਟਿਕ ਜਸਟਿਸ ਕਿਹਾ, ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਦੀਆਂ ਚੋਣਾਂ ਉੱਤੇ ਤਿੱਖੀ ਨਜ਼ਰ ਰੱਖ ਰਹੇ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਅਰੂਸਾ ਨੇ ਕਿਹਾ ਕਿ ਚਰਨਜੀਤ ਚੰਨੀ ਵਰਗੇ ਕਮਜ਼ੋਰ ਮੁੱਖ ਮੰਤਰੀ ਨੂੰ ਗੈਰ-ਜਮੂਹਰੀ ਤਰੀਕੇ ਨਾਲ ਬਣਾਇਆ ਗਿਆ ਹੈ। ਅਰੂਸਾ ਨੇ ਕੈਪਟਨ ਅਮਰਿੰਦਰ ਨੂੰ ਫਾਈਟਰ ਦੱਸਿਆ। ਅਰੂਸਾ ਨੇ ਕਿਹਾ ਕਿ ਕੈਪਟਨ ਸਾਫ਼-ਸੁਥਰੇ ਨੇਤਾ ਹਨ। ਸਿਆਸਤ ਨੂੰ ਉਨ੍ਹਾਂ ਦੀ ਲੋੜ ਹੈ।

ਅਰੂਸਾ ਆਲਮ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਸੋਚੀ ਸਮਝੀ ਸਾਜਿਸ਼ ਰਚੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ, ਜੋ ਕਿ ਗੈਰ-ਜਮਹੂਰੀ ਸੀ। ਪਿਛਲੀਆਂ ਚੋਣਾਂ ਵਿੱਚ ਪੰਜਾਬ ਨੇ ਕੈਪਟਨ ਨੂੰ ਚੁਣਿਆ ਸੀ। ਕਾਂਗਰਸ ਨੇ ਬੇਸ਼ਰਮੀ ਨਾਲ ਕੈਪਟਨ ਦੀ ਪਿੱਠ ਵਿੱਚ ਛੁਰਾ ਮਾਰਿਆ।

ਅਰੂਸਾ ਨੇ ਸਿੱਧੂ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਪਤਨੀ ਨਵਜੋਤ ਕੌਰ ਸਿੱਧੂ ਨੇ ਉਨ੍ਹਾਂ ਬਾਰੇ ਜੋ ਮਰਜ਼ੀ ਕਿਹਾ ਹੋਵੇ, ਪਰ ਉਨ੍ਹਾਂ ਖਿਲਾਫ਼ ਗੰਭੀਰ ਦੋਸ਼ ਹਨ। ਇਹ ਕਿਹਾ ਜਾਂਦਾ ਹੈ ਕਿ ਸਿੱਧੂ ਮੁੰਬਈਵਿੱਚ ਬੈਠੇ ਰਹਿੰਦੇ ਸਨ ਅਤੇ ਉਨ੍ਹਾਂ ਦਾ ਮੰਤਰਾਲਾ ਨਵਜੋਤ ਕੌਰ ਸਿੱਧੂ ਚਲਾਉਂਦੇ ਸਨ, ਉਹ ਪੈਸੇ ਵੀ ਲੈਂਦੇ ਸਨ।

ਦੱਸ ਦਈਏ ਕਿ ਅਰੂਸਾ ਆਲਮ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਹੈ। ਹਾਲਾਂਕਿ ਪਜਾਬ ਵਿੱਚ ਕੈਪਟਨ ਨੂੰ ਹਟਾ ਕੇ ਜਦੋਂ ਚੰਨੀ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨਾਂ ਫਿਰ ਤੋਂ ਸਾਹਮਣੇ ਆਇਆ ਸੀ। ਅਸਲ ਹੰਗਾਮਾ ਉੋਦੋਂ ਹੋਇਆ ਜਦੋਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਅਰੂਸਾ ਦੇ ਆਈਐਸਆਈ ਨਾਲ ਸਬੰਧਾਂ ਦੀ ਜਾਂਚ ਲਈ ਮੰਗ ਕੀਤੀ ਸੀ। ਇੱਥੋ ਤੱਕ ਕਿ ਨਵਜੋਤ ਕੌਰ ਸਿੱਧੂ ਨੇ ਅਰੂਸਾ ਉੱਤੇ ਕਰੋੜਾਂ ਰੁਪਏ ਲੈ ਕੇ ਭੱਜਣ ਦਾ ਦੋਸ਼ ਲਾਇਆ ਸੀ। ਇਸ ਨੂੰ ਵੇਖਦੇ ਹੋਏ ਕੈਪਟਨ ਨੇ ਸੋਨੀਆ ਗਾਂਧੀ ਸਣੇ ਕਈ ਦਿੱਗਜ਼ ਕਾਂਗਰਸੀ ਆਗੂਆਂ ਨਾਲ ਅਰੂਸਾ ਦੀ ਫੋਨੋ ਜਨਤਕ ਕਰਕੇ ਕਾਂਗਰਸ ਵਿੱਚ ਹੜਕੰਪ ਮਚਾ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਰੰਧਾਵਾ ਨੂੰ ਤਲਬ ਕੀਤਾ ਗਿਆ ਸੀ, ਫਿਰ ਮਾਮਲਾ ਠੰਡਾ ਪੈ ਗਿਆ ਸੀ।

ਇਹ ਵੀ ਪੜ੍ਹੋ: ਮਰਹੂਮ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਦੋ ਦਿਨਾਂ ਰਾਸ਼ਟਰੀ ਸੋਗ ਦਾ ਐਲਾਨ

Last Updated : Feb 6, 2022, 2:08 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.