ਚੰਡੀਗੜ੍ਹ ਡੈਸਕ : 700 ਤੋਂ ਵੱਧ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ਤੋਂ ਹੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਟੋਰਾਂਟੋ ਦੀ ਮੀਡੀਆ ਏਜੰਸੀ ਦੀ ਰਿਪੋਰਟ ਮੁਤਾਬਕ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਜੇਸ਼ ਮਿਸ਼ਰਾ, ਜੋ ਕਥਿਤ ਤੌਰ 'ਤੇ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਕਾਰਡ ਘੁਟਾਲੇ ਵਿੱਚ ਸ਼ਾਮਲ ਸੀ, ਨੂੰ ਕੈਨੇਡਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਲੰਧਰ ਤੋਂ ਬ੍ਰਜੇਸ਼ ਮਿਸ਼ਰਾ ਦਾ ਸਾਥੀ ਵੀ ਗ੍ਰਿਫ਼ਤਾਰ : ਬ੍ਰਜੇਸ਼ ਮਿਸ਼ਰਾ, ਜੋ ਕਿ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਸੀ, ਘੁਟਾਲੇ ਦੇ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ। ਪੰਜਾਬ ਅਤੇ ਭਾਰਤ ਦੇ ਹੋਰ ਸੂਬਿਆਂ ਦੇ ਸੈਂਕੜੇ ਵਿਦਿਆਰਥੀ ਕਥਿਤ ਤੌਰ 'ਤੇ ਜਾਅਲੀ ਕਾਲਜ ਦਾਖਲਾ ਕਾਰਡ ਘੁਟਾਲੇ ਕਾਰਨ ਕੈਨੇਡਾ ਵਿੱਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ। ਦੱਸ ਦੇਈਏ ਕਿ ਕੈਨੇਡਾ ਬਾਰਡਰ ਸਰਵਿਸਿਜ਼ ਨੇ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਪੱਤਰ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਠੱਗੀ ਦਾ ਸ਼ਿਕਾਰ ਹੋਏ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਸਨ ਅਤੇ ਉਹ ਕਰੀਬ 3 ਸਾਲ ਪਹਿਲਾਂ ਕੈਨੇਡਾ ਗਏ ਸਨ। ਇਸ ਮਾਮਲੇ 'ਚ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਦੇ ਸਾਥੀ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
- ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਖੇਤਾਂ 'ਚੋਂ ਮਿਲਿਆ ਡਰੋਨ, ਬੀਐੱਸਐੱਫ ਨੇ ਕਬਜ਼ੇ 'ਚ ਲੈ ਆਰੰਭੀ ਕਾਰਵਾਈ
- ਬਠਿੰਡਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸਣੇ 6 ਉਤੇ ਲੁਧਿਆਣਾ ਵਿੱਚ 5 ਕਰੋੜ ਦੀ ਧੋਖਾਦੇਹੀ ਦਾ ਮਾਮਲਾ ਦਰਜ
- Good News: PM ਮੋਦੀ ਨੇ ਕੀਤਾ ਐਲਾਨ, ਹੁਣ ਅਮਰੀਕਾ 'ਚ ਰਿਨਿਊ ਹੋਵੇਗਾ H1B ਵੀਜ਼ਾ, ਜਾਣੋ ਕਿਵੇਂ?
700 ਵਿਦਿਆਰਥੀਆਂ 'ਤੇ ਲਟਕ ਰਹੀ ਸੀ ਦੇਸ਼ ਨਿਕਾਲੇ ਦੀ ਤਲਵਾਰ : ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਕਾਰਡ ਫਰਜ਼ੀ ਪਾਏ ਜਾਣ ਤੋਂ ਬਾਅਦ ਤਕਰੀਬਨ 700 ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਦੇ ਸਨ, ਨੂੰ ਦੇਸ਼ ਨਿਕਾਲੇ ਦੇ ਪੱਤਰ ਜਾਰੀ ਕੀਤੇ ਗਏ ਸਨ। ਸਾਰੇ ਭਾਰਤੀ ਵਿਦਿਆਰਥੀ 3 ਸਾਲ ਪਹਿਲਾਂ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਏ ਸਨ। ਉਨ੍ਹਾਂ ਨੂੰ ਧੋਖਾਧੜੀ ਦਾ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਪੀਆਰ ਲਈ ਅਰਜ਼ੀ ਦਿੱਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਸੰਸਥਾਵਾਂ ਵੱਲੋਂ ਦਿੱਤੇ ਗਏ ਸ਼ੁਰੂਆਤੀ ਆਫਰ ਲੈਟਰ ਫਰਜ਼ੀ ਸਨ। ਇਸ ਤੋਂ ਬਾਅਦ ਜਲੰਧਰ ਦੇ ਇਕ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ।