ਚੰਡੀਗੜ੍ਹ: ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਐਤਵਾਰ ਨੂੰ ਕ੍ਰਾਫਟ ਦੀ ਇੱਕ ਬੈਠਕ ਨੂੰ ਸੰਬੋਧਿਤ ਕੀਤਾ ਜਿਸ ਵਿੱਚ 50 ਤੋਂ ਵੱਧ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਹਿੱਸਾ ਲਿਆ ਅਤੇ ਆਪਣੀਆਂ ਆਪਣੀਆਂ ਸਮੱਸਿਆਵਾਂ ਦੱਸੀਆਂ।
ਅਰੁਣ ਸੂਦ ਨੇ ਕਿਹਾ ਕਿ ਲੌਕਡਾਊਨ ਕਰਕੇ ਬਹੁਤ ਸਾਰੇ ਮਸਲੇ ਰੁਕੇ ਹੋਏ ਸਨ ਜਿਨ੍ਹਾਂ ਵਿੱਚੋਂ ਟੁੱਟੀਆਂ ਸੜਕਾਂ ਦਾ ਮਸਲਾ, ਸਟ੍ਰੀਟ ਲਾਈਟ, ਪੀਣ ਦੇ ਪਾਣੀ ਦੀ ਸਮੱਸਿਆ, ਬਿਜਲੀ ਦੀ ਸਮੱਸਿਆ, ਪ੍ਰਾਪਰਟੀ ਟੈਕਸ, ਰੋਡ ਅਤੇ ਗਲੀਆਂ ਦੀ ਸਫ਼ਾਈ ਆਦਿ ਸ਼ਾਮਲ ਹਨ।
ਅਰੁਣ ਸੂਦ ਨੇ ਉਨ੍ਹਾਂ ਦੇ ਅਧੀਨ ਆਉਂਦੇ ਸਾਰੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਜੋ ਮਸਲੇ ਕਾਰਪੋਰੇਸ਼ਨ ਦੇ ਹੇਠਾਂ ਹਨ, ਉਹ ਮਸਲੇ ਵੀ ਉਹ ਅਧਿਕਾਰੀਆਂ ਨਾਲ ਗੱਲ ਕਰਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕ੍ਰਾਫਟ ਵੱਲੋਂ ਲਗਾਤਾਰ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਅਤੇ 98 ਤੋਂ ਜ਼ਿਆਦਾ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸਾਡੇ ਨਾਲ ਜੁੜੀਆਂ ਹੋਈਆਂ ਹਨ ਅਤੇ ਮੈਂ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ।