ETV Bharat / state

ਕੋਵਿਡ-19: ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਆਸ਼ੂ ਵੱਲੋਂ ਕੀਤੀ ਗਈ ਸ਼ਲਾਘਾ - coronavirus

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਭੂਰ ਸ਼ਲਾਘਾ ਕੀਤੀ।

Ashu appreciate Food and Civil Supply Department employees and officers
ਫ਼ੋੋਟੋ
author img

By

Published : Apr 6, 2020, 10:07 PM IST

ਚੰਡੀਗੜ੍ਹ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਭੂਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਕੋਵਿਡ 19 ਦੇ ਖ਼ਤਰੇ ਦੇ ਮੱਦੇਨਜ਼ਰ ਕੋਈ ਵੀ ਆਪਣੇ ਘਰਾਂ ਤੋਂ ਨਿਕਲਣਾ ਦਾ ਹੌਸਲਾਂ ਨਹੀਂ ਕਰ ਰਿਹਾ, ਉਸ ਸਮੇਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦਿਆਂ ਪੰਜਾਬ ਰਾਜ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਬਹਾਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਾ ਸਿਰਫ਼ ਪੰਜਾਬ ਰਾਜ ਸਗੋਂ ਦੇਸ਼ ਦੇ ਦੂਸਰੇ ਹਿੱਸਿਆਂ ਵਿਚ ਵੀ ਅਨਾਜ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ, ਜਿਸ ਸਦਕੇ ਸਪੈਸ਼ਲ ਟਰੇਨਾਂ ਅਤੇ ਟਰੱਕਾਂ ਰਾਹੀਂ ਦੂਜੇ ਰਾਜਾਂ ਨੂੰ ਅਨਾਜ ਭੇਜਣਾ ਸੰਭਵ ਹੋ ਸਕਿਆ ਅਤੇ ਇਸ ਕਾਰਜ ਲਈ ਲੋੜੀਂਦੀ ਲੇਬਰ ਦੀ ਘਾਟ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਜਾਰੀ ਸਮਾਜਿਕ ਦੂਰੀ ਰੱਖਣ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ।

ਉਨ੍ਹਾਂ ਕਿਹਾ ਕਿ ਜਿੱਥੇ ਸਾਇੰਸ ਦੇ ਅੱਜ ਯੁੱਗ ਵਿੱਚ ਖ਼ਤਮ ਹੋ ਜਾਂਦੀ ਹੈ ਉਥੇ ਦੁਆਵਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਹੁਣ ਦੁਆਵਾਂ ਲੈਣ ਦਾ ਮੌਕਾ ਹੈ। ਖ਼ੁਰਾਕ ਮੰਤਰੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ ਅਤੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਉਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.