ETV Bharat / state

ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਸੂਚੀ ਜਾਰੀ, ਸੰਸਦ ਮੈਂਬਰ ਤੋਂ ਲੈ ਕੇ ਸਾਬਕਾ ਵਿਧਾਇਕ ਸ਼ਾਮਲ - ਭਾਰਤੀ ਜਨਤਾ ਪਾਰਟੀ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪਾਰਟੀ ਦੀ ਸੂਬਾ ਕਾਜਕਾਰਨੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰਧਾਨ ਨੇ 169 ਮੈਂਬਰਾਂ ਦੀ ਸੂਚੀ ਜਾਰੀ ਕੀਤਾ ਹੈ ਤੇ ਨਾਲ ਹੀ 23 ਮੈਂਬਰ ਵਿਸ਼ੇਸ਼ ਬੁਲਾਰਿਆਂ ਵਜੋਂ ਚੁਣੋ ਗਏ ਹਨ।

http://10.10.50.70:6060//finalout1/punjab-nle/thumbnail/25-March-2023/18078886_545_18078886_1679710262410.png

author img

By

Published : May 19, 2023, 9:29 AM IST

ਚੰਡੀਗੜ੍ਹ ਡੈਸਕ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੂੰ ਥਾਂ ਦਿੱਤੀ ਗਈ ਹੈ। ਜੀਵਨ ਗੁਪਤਾ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਜਕਾਰਨੀ ਵਿੱਚ ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਕੌਮੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ, ਪੰਜਾਬ ਵਿੱਚ ਰਹਿੰਦੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ, ਪੰਜਾਬ ਵਿੱਚ ਰਹਿੰਦੇ ਸਾਰੇ ਕੌਮੀ ਮੋਰਚਿਆਂ ਦੇ ਅਹੁਦੇਦਾਰਾਂ, ਪੰਜਾਬ ਭਾਜਪਾ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਕਾਰਜਕਾਰਨੀ ਮੈਂਬਰਾਂ ਵਜੋਂ ਥਾਂ ਦਿੱਤੀ ਗਈ ਹੈ।

Ashwani Sharma announced the state executive of BJP Punjab
ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਸੂਚੀ ਜਾਰੀ

ਸੰਸਦ ਮੈਂਬਰਾਂ ਤੋਂ ਲੈ ਕੇ ਸਾਬਕਾ ਵਿਧਾਇਕਾਂ ਤਕ ਨੂੰ ਦਿੱਤੀ ਗਈ ਥਾਂ :
ਦੱਸ ਦਈਏ ਕਿ ਭਾਜਪਾ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ 169 ਮੈਂਬਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਸਾਬਕਾ ਵਿਧਾਇਕ ਤੋਂ ਲੈ ਕੈ ਸੰਸਦ ਮੈਂਬਰ ਵੀ ਸ਼ਾਮਲ ਹਨ। ਉਥੇ ਹੀ ਵਿਸ਼ੇਸ਼ ਬੁਲਾਰਿਆਂ ਵਿੱਚ 23 ਮੈਂਬਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਰੁਨ ਚੁੱਗ ਦਾ ਨਾਂ ਸਭ ਤੋਂ ਉਤੇ ਹੈ।

  1. ਪੰਜਾਬ ਦੇ ਨੌਜਵਾਨ ਹੀ ਨਹੀਂ ਸਰਕਾਰੀ ਮੁਲਾਜ਼ਮ ਵੀ ਵਿਦੇਸ਼ ਜਾਣ ਦੀ ਦੌੜ 'ਚ ਅੱਗੇ, ਵਿਦੇਸ਼ ਜਾਣ ਲਈ ਸਭ ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਨੇ ਛੱਡੀ ਨੌਕਰੀ
  2. ਬਹੁਗਿਣਤੀ ਠੇਕਾ ਮੁਲਾਜ਼ਮ ਜਲਦ ਹੋਣਗੇ ਰੈਗੂਲਰ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਦਿੱਤਾ ਗਿਆ ਭਰੋਸਾ
  3. Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ

ਜ਼ਿਮਨੀ ਚੋਣਾਂ ਵਿਚੋਂ ਮਿਲੀ ਹਾਰ ਮਗਰੋਂ ਭਾਜਪਾ ਦੀ ਪਹਿਲੀ ਸਰਗਰਮੀ : ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਤੋਂ ਮਿਲੀ ਹਾਰ ਤੋਂ ਬਾਅਦ ਪੰਜਾਬ ਭਾਜਪਾ ਦੀ ਇਹ ਪਹਿਲੀ ਸਰਗਰਮੀ ਹੈ। ਜ਼ਿਮਨੀ ਚੋਣ ਵਿੱਚ ਭਾਜਪਾ ਨੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਚਿਹਰੇ ਤੋਂ ਚੋਣ ਲੜੀ ਸੀ, ਪਰ ਕਾਫੀ ਵੱਡੇ ਫਰਕ ਤੋਂ ਹਾਰ ਮਿਲੀ। ਜ਼ਿਮਨੀ ਚੋਣ ਦੇ ਨਤੀਜੇ ਵਿੱਚ ਭਾਜਪਾ ਦੇ ਉਮੀਦਵਾਰ ਇੰਦਰਇਕਬਾਲ ਸਿੰਘ ਅਟਵਾਲ 134706 ਨਾਲ ਚੌਥੇ ਨੰਬਰ ’ਤੇ ਰਹੇ ਸਨ।

ਦੂਜੇ ਪਾਸੇ ਕਿਆਸ ਇਹ ਵੀ ਲਾਏ ਜਾ ਰਹੇ ਹਨ ਕਿ ਪੰਜਾਬ ਭਾਜਪਾ ਹੁਣ 2024 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣਾ ਪੂਰਾ ਜ਼ੋਰ ਲਾਏਗੀ। ਕਿਉਂਕਿ ਜਲੰਧਰ ਚੋਣ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ ਉਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਟਵੀਟ ਰਾਹੀਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈ ਦਿੱਤੀ ਗਈ ਤੇ ਨਾਲ ਹੀ ਕਿਹਾ ਗਿਆ ਸੀ ਕਿ ਅਗਲੀ ਵਾਰ ਹੋਰ ਤਿਆਰੀ ਨਾਲ ਮੈਦਾਨ ਵਿੱਚ ਆਵਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.