ETV Bharat / state

ਪੰਜਾਬ ਸਰਕਾਰ ਨੇ 'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਕਿਸਾਨਾਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਧਾਈ - Sarbat Sehat Bima Yojana

ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਫ਼ੋਟੋ
ਫ਼ੋਟੋ
author img

By

Published : Jul 27, 2020, 3:51 AM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਦਿੱਤਾ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 'ਜੇ' ਫਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਐਲਾਨ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ, ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ ਹੈ। ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ, ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦੀ ਨਕਦੀ ਰਹਿਤ ਇਲਾਜ ਮੁਹੱਈਆ ਹੋਵੇਗਾ।

  • To bring 9.5 lakh farmers and their families into the ambit of the health insurance cover under the ‘Ayushman Bharat Sarbat Sehat Bima Yojana' for the year 2020-21, the #stategovernment has extended the last date to submit the applications under this scheme till August 5, 2020.

    — Government of Punjab (@PunjabGovtIndia) July 26, 2020 " class="align-text-top noRightClick twitterSection" data=" ">

ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ 'ਜੇ' ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ 'ਜੇ' ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ, ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ।

ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਆਪ੍ਰਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਆਪ੍ਰਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿਚ ਪੰਜ ਲੱਖ ਰੁਪਏ ਤਕ ਦਾ ਇਲਾਜ ਕਰਵਾ ਸਕਦੇ ਹਨ।

ਬੁਲਾਰੇ ਨੇ ਦੱਸਿਆ ਕਿ ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰਬਰ 1800-180-1551 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.