ETV Bharat / state

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ - ਤ੍ਰਿਪਤ ਬਾਜਵਾ

ਹਰਸਿਮਰਤ ਬਾਦਲ ਹੋਰਨਾਂ ਉੱਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜੀ ਹੇਠਾਂ ਸੋਟਾ ਫੇਰੇ, ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਾਦੇ ਹਨ।

ਤ੍ਰਿਪਤ ਰਜਿੰਦਰ ਸਿੰਘ ਬਾਜਵਾ
author img

By

Published : Sep 12, 2019, 8:25 AM IST

ਚੰਡੀਗੜ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰਾਂ ਨਕਾਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਇੱਕ ਨਹੀਂ ਅਨੇਕਾਂ ਵਾਰੀ ਸਿੱਖ ਪੰਥ ਦੇ ਇਸ ਸਰਬ ਉੱਚ ਅਸਥਾਨ ਦੀ ਅਜ਼ਮਤ ਨੂੰ ਢਾਹ ਲਾਈ ਹੈ।

ਬਾਜਵਾ ਨੇ ਕਿਹਾ ਕਿ 31 ਦਸੰਬਰ 1998 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਇੱਕ ਹੁਕਮਨਾਮਾ ਜਾਰੀ ਕਰਕੇ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ ਨੂੰ ਹਦਾਇਤ ਕੀਤੀ ਸੀ ਕਿ ਖਾਲਸਾ ਪੰਥ ਦੀ ਤੀਜੀ ਸਿਰਜਨਾ ਸ਼ਤਾਬਦੀ ਤੋਂ ਪਹਿਲਾਂ ਕੋਈ ਵੀ ਧੜਾ ਇੱਕ ਦੂਜੇ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਕਰੇ। ਪਰ ਪ੍ਰਕਾਸ਼ ਸਿੰਘ ਬਾਦਲ ਨੇ ਰਾਜ ਸਤਾ ਦੇ ਬਲਬੂਤੇ 16 ਮਾਰਚ, 1999 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਹਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਸ਼ਰੇਆਮ ਉਲੰਘਣਾ ਕਰਕੇ ਇਸ ਦੀ ਸਰਬਉਚਤਾ ਨੂੰ ਚੁਣੋਤੀ ਦਿੱਤੀ ਸੀ।

ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਉਲੰਘਣਾ ਦੇ ਦੋਸ਼ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਜਦੋਂ ਸਬੰਧਤ ਅਕਾਲੀ ਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਤਲਬ ਕੀਤਾ ਤਾਂ ਤਲਬੀ ਵਾਲੇ ਦਿਨ ਤੋਂ ਪਹਿਲਾਂ ਹੀ ਜੱਥੇਦਾਰ ਭਾਈ ਰਣਜੀਤ ਸਿੰਘ ਨੂੰ ਅਹੁਦੇ ਤੋਂ ਲਾਹ ਕੇ ਇੱਕ ਵਾਰ ਫਿਰ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੀ ਪਦਵੀ ਦੀ ਤੌਹੀਨ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜਮਤ ਨੂੰ ਢਾਹ ਲਾਈ।

ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ 1994 ਵਿੱਚ ਵੱਖ-ਵੱਖ ਅਕਾਲੀ ਧੜਿਆਂ ਦੀ ਏਕਤਾ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਿਭਾਈ ਜਾ ਰਹੀਂ ਭੂਮਿਕਾ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਇੱਕ ਸਮਾਗਮ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਲਿਖ ਕੇ ਅਕਾਲ ਤਖ਼ਤ ਦੇ ਜੱਥੇਦਾਰ ਭਾਈ ਮਨਜੀਤ ਸਿੰਘ ਨੂੰ ਸੌਪ ਦਿੱਤਾ ਸੀ। ਪਰ ਜਦੋ ਕੁੱਝ ਦਿਨਾਂ ਬਾਅਦ ਉਹ ਆਪਣੇ ਇਸ ਫੈਸਲੇ ਤੋਂ ਮੁਨਕਰ ਹੋ ਗਏ ਤਾਂ ਉਹਨਾਂ ਨੂੰ 6 ਮਈ, 1994 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕਰ ਲਿਆ ਗਿਆ। ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਮਣੇ ਪੇਸ਼ ਹੋਣ ਦੀ ਬਜਾਏ ਆਪਣੇ ਸੈਂਕੜੇ ਸਮਰਥਕਾਂ ਨੂੰ ਨਾਲ ਲਿਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਧਮਕਾਇਆ ਅਤੇ ਉਹਨਾਂ ਦੀ ਪਦਵੀ ਦੀ ਤੌਹੀਨ ਕੀਤੀ। ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਧਾਵਾ ਕਰਨ ਦੇ ਬਰਾਬਰ ਦਸਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਪ੍ਰੋ ਮਨਜੀਤ ਸਿੰਘ ਨੇ ਸਿੱਖ ਸੰਗਤ ਨੂੰ ਇਹਨਾਂ ਆਗੂਆਂ ਨੂੰ ਮੂੰਹ ਨਾ ਲਾਉਣ ਦੀ ਅਪੀਲ ਕੀਤੀ ਸੀ।

ਬਾਜਵਾ ਨੇ ਕਿਹਾ ਕਿ ਬਾਦਲ ਪਰਿਵਾਰ ਤੋਂ ਉਲਟ ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਬੁਲਾਇਆ ਗਿਆ ਤਾਂ ਉਹ ਹਮੇਸ਼ਾ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਅਤੇ ਤਖ਼ਤ ਸਾਹਿਬ ਵੱਲੋਂ ਮਿਲੇ ਹਰ ਆਦੇਸ਼ ਦੀ ਹੂ-ਬ-ਹੂ ਪਾਲਣਾ ਕੀਤੀ।
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਾਰੀਆਂ ਧਿਰਾਂ ਵੱਲੋਂ ਰਲ ਮਿਲ ਕੇ ਮਨਾਉਣ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰ ਸਹਿਯੋਗ ਦੇ ਰਹੀ ਹੈ।

ਉਹਨਾਂ ਕਿਹਾ ਕਿ 2008 ਵਿੱਚ ਨਾਂਦੇੜ ਸਾਹਿਬ, ਮਹਾਂਰਾਸ਼ਟਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 300 ਸਾਲਾ ਗੁਰਗੱਦੀ ਦਿਵਸ ਅਤੇ 2017 ਵਿੱਚ ਪਟਨਾ ਸਾਹਿਬ, ਬਿਹਾਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਪ੍ਰਕਾਸ਼ ਪੁਰਬ ਵੀ ਉੱਥੋਂ ਦੀਆਂ ਸੂਬਾ ਸਰਕਾਰਾਂ ਵੱਲੋਂ ਹੀ ਮਨਾਏ ਗਏ ਸਨ।

Intro:Body:

kashmir

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.