ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਦੀ ਕੈਬਨਿਟ ਵਿੱਚ ਇੱਕ ਮੰਤਰੀ ਐਗਜ਼ਿਟ ਅਤੇ ਦੋ ਮੰਤਰੀਆਂ ਦੀ ਐਂਟਰੀ ਹੋ ਗਈ ਹੈ। ਇੰਦਰਬੀਰ ਸਿੰਘ ਨਿੱਜਰ ਨੇ ਅਸਤੀਫ਼ੇ ਤੋਂ ਬਾਅਦ ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਨੂੰ ਗਵਰਨਰ ਹਾਊਸ ਵਿੱਚ ਸਹੁੰ ਚੁਕਾਈ ਗਈ ਹੈ। ਇਸ ਮੌਕੇ ਪੰਜਾਬ ਦੇ ਡੀਜੀਪੀ ਸਮੇਤ ਕਈ ਵਿਧਾਇਕ ਤੇ ਮੰਤਰੀ ਵੀ ਰਾਜ ਭਵਨ ਵੀ ਮੌਜੂਦ ਸਨ। ਦੱਸ ਦਈਏ ਕਿ ਬੀਤੇ ਦਿਨ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਪੰਜਾਬ ਮੰਤਰੀ ਮੰਡਲ ਦਾ ਚੌਥੀ ਵਾਰ ਵਿਸਥਾਰ ਹੋਇਆ ਹੈ।
ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਰਾਜ ਭਵਨ ਤੋਂ ਬਾਹਰ ਆਏ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਮੰਤਰੀ ਬਣ ਕੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਪਾਰਟੀ ਦਾ ਪੂਰਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ।
- ਖਿਡਾਰੀਆਂ ਦੇ ਗੰਗਾ 'ਚ ਤਗਮੇ ਪ੍ਰਵਾਹ ਕਰਨ 'ਤੇ ਮਾਨ ਦਾ ਟਵੀਟ, ਕਿਹਾ- ਕਿਸੇ ਦਿਨ ਲੋਕਤੰਤਰ ਦੀਆਂ ਅਸਥੀਆਂ ਤਾਰਨੀਆਂ ਪੈਣੀਆਂ ਨਦੀਆਂ 'ਚ...
- ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਕੈਬਨਿਟ 'ਚੋਂ ਦਿੱਤਾ ਅਸਤੀਫ਼ਾ, ਮੁੱਖ ਮੰਤਰੀ ਨੇ ਰਾਜਪਾਲ ਨੂੰ ਜਲਦ ਪ੍ਰਵਾਨ ਕਰਨ ਲਈ ਭੇਜਿਆ
- ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਤਰਸ ਰਹੇ ਨੇ ਐੱਸਸੀ ਵਿਦਿਆਰਥੀ, ਸਰਕਾਰ ਕਿਉਂ ਹੋਈ ਬੇਵੱਸ ? ਖਾਸ ਰਿਪੋਰਟ
ਨਿੱਜੀ ਕਾਰਨਾਂ ਕਰਕੇ ਦਿੱਤਾ ਡਾ. ਨਿੱਜਰ ਨੇ ਅਸਤੀਫਾ: ਡਾ. ਇੰਦਰਬੀਰ ਸਿੰਘ ਨਿੱਜਰ ਨੇ ਜੁਲਾਈ 2022 ਵਿੱਚ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਸੰਭਾਲਿਆ ਸੀ। ਨਿੱਜਰ ਨੇ ਅਸਤੀਫ਼ੇ ਬਾਰੇ ਕੋਈ ਜਨਤਕ ਬਿਆਨ ਜਾਰੀ ਨਹੀਂ ਕੀਤਾ ਹੈ। ਅਸਤੀਫ਼ੇ ਬਾਰੇ ਨਾ ਤਾਂ ਉਨ੍ਹਾਂ ਜਾਂ ਉਨ੍ਹਾਂ ਦੇ ਕਰੀਬੀਆਂ ਨੇ ਕੁਝ ਕਿਹਾ ਹੈ। ਨਿੱਜਰ ਨੇ ਆਪਣੇ 11 ਮਹੀਨਿਆਂ ਦੇ ਕਾਰਜਕਾਲ ਦੌਰਾਨ ਆਪਣੇ ਹਲਕੇ ਦਾ ਤੇਜ਼ੀ ਨਾਲ ਵਿਕਾਸ ਕਰਵਾਇਆ, ਪਰ ਰਣਜੀਤ ਐਵੀਨਿਊ, ਗਰੀਨ ਐਵੀਨਿਊ, ਦਰਬਾਰ ਸਾਹਿਬ ਅਤੇ ਸ਼ਹਿਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਹੋ ਰਹੀਆਂ ਨਾਜਾਇਜ਼ ਉਸਾਰੀਆਂ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਇੱਥੋਂ ਤੱਕ ਕਿ ਉਹ ਆਪਣੀ ਕੋਠੀ ਤੋਂ ਮਹਿਜ਼ 1 ਕਿਲੋਮੀਟਰ ਦੀ ਦੂਰੀ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ 'ਤੇ ਵੀ ਸਖ਼ਤ ਕਾਰਵਾਈ ਨਹੀਂ ਕਰ ਸਕੇ। ਵਿਭਾਗ ਵਿਚ ਉਨ੍ਹਾਂ ਦੇ ਕਰੀਬੀ ਦੋਸਤਾਂ ਦੀ ਦਖਲਅੰਦਾਜ਼ੀ ਵੀ ਵਧ ਰਹੀ ਸੀ।
ਹੁਣ ਵੀ ਮੰਤਰੀ ਮੰਡਲ ਵਿੱਚ 2 ਮੰਤਰੀਆਂ ਦੇ ਅਹੁਦੇ ਖਾਲੀ: ਕੈਬਨਿਟ ਦੇ ਮਾਪਦੰਡਾਂ ਮੁਤਾਬਕ ਪੰਜਾਬ ਵਿੱਚ ਸੀਟਾਂ ਦੇ ਹਿਸਾਬ ਨਾਲ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ, ਪਰ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਕੈਬਨਿਟ ਮੰਤਰੀ ਹਨ। ਹੁਣ ਵੀ ਮੰਤਰੀ ਨਿੱਜਰ ਦੇ ਅਸਤੀਫੇ ਅਤੇ 2 ਮੰਤਰੀਆਂ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਦੇ ਬਾਵਜੂਦ 2 ਮੰਤਰੀਆਂ ਦੇ ਅਹੁਦੇ ਖਾਲੀ ਰਹਿਣਗੇ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਇਨ੍ਹਾਂ ਨੂੰ ਭਰ ਸਕਦੀ ਹੈ। ਨਿੱਜਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਆਪਣੀ ਸੀਟ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ. ਵਿਜੇ ਸਿੰਗਲਾ ਅਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।