ETV Bharat / state

Ban on Internet Services Extended: ਪੰਜਾਬ ਵਿੱਚ ਕੱਲ੍ਹ ਤਕ ਬੰਦ ਰਹੇਗਾ ਇੰਟਰਨੈੱਟ

author img

By

Published : Mar 20, 2023, 11:59 AM IST

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਅਤੇ ਪੁਲਿਸ ਸਰਚ ਅਭਿਆਨ ਕਰਕੇ ਇੰਟਰਨੈਟ ਉੱਤੇ ਪਾਬੰਦੀ ਹੁਣ ਇਕ ਦਿਨ ਹੋਰ ਵਧਾ ਦਿੱਤੀ ਗਈ ਹੈ। ਇੰਟਰਨੈੱਟ 21 ਮਾਰਚ 12 ਵਜੇ ਤੱਕ ਬੰਦ ਰਹੇਗਾ।

Ban on Internet in Punjab will continue till 12 noon tomorrow
Ban on Internet Services Extended : ਹੁਣ 21 ਮਾਰਚ 12 ਵਜੇ ਤੱਕ ਵਧਾਈ ਇੰਟਰਨੈੱਟ 'ਤੇ ਲਗਾਈ ਪਾਬੰਦੀ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਅੰਮ੍ਰਿਤਪਾਲ ਸਰਚ ਅਭਿਆਨ ਦੇ ਕਾਰਣ ਹੁਣ ਸੂਬੇ ਵਿੱਚ ਇੰਟਰਨੈੱਟ ਉੱਤੇ ਲਗਾਈ ਪਾਬੰਦੀ ਨੂੰ ਹੋਰ ਵਧਾ ਦਿੱਤਾ ਗਿਆ ਹੈ। ਤਾਜਾ ਜਾਣਕਾਰੀ ਮੁਤਾਬਿਕ ਪੰਜਾਬ ਵਿੱਚ ਇੰਟਰਨੈੱਟ ਨਾਲ ਜੁੜੀਆਂ ਸਹੂਲਤਾਂ ਕੱਲ੍ਹ ਮਤਲਬ ਕਿ 21 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਸਰਕਾਰ ਨੇ ਇਸ ਸੰਬੰਧੀ ਸੂਚਨਾ ਪੱਤਰ ਵੀ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ ਤਾਂ ਦੂਜੇ ਪਾਸੇ ਸਰਕਾਰ ਨੇ ਇੰਟਰਨੈਟ ਅਤੇ ਐੱਸਐਮਐੱਸ ਸੇਵਾ ਉੱਤੇ ਲ਼ਈ ਰੋਕ ਨੂੰ ਵੀ ਵਧਾ ਦਿੱਤਾ ਹੈ। ਇਸ ਮੁਤਾਬਿਕ ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ਉੱਤੇ ਪਾਬੰਦੀ ਵਧਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਸਾਰੀਆਂ ਐੱਸਐੱਮਐੱਸ ਸੇਵਾਵਾਂ, ਜਿਵੇਂ ਕਿ ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ ਬਾਕੀ ਦੀਆਂ ਮੋਬਾਇਲ ਨੈਟਵਰਕਾਂ 'ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ। ਇਹ ਵੀ ਯਾਦ ਰਹੇ ਕਿ ਸਾਰੀਆਂ ਡੋਂਗਲ ਸੇਵਾਵਾਂ, ਵੌਇਸ ਕਾਲ ਨੂੰ ਛੱਡ ਕੇ ਬਾਕੀ ਦੀਆਂ ਇੰਟਰਨੈੱਟ ਸੇਵਾਵਾਂ 21 ਮਾਰਚ ਦੁਪਹਿਰ 12:00 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਪਹਿਲਾਂ ਅੱਜ 12 ਵਜੇ ਤੱਕ ਸੀ ਪਾਬੰਦੀ: ਦਰਅਸਲ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸੂਬੇ ਵਿੱਚ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਮੋਬਾਇਲ ਫੋਨਾਂ ਰਾਹੀਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਣ ਦੇ ਡਰੋਂ ਅਤੇ ਲੋਕਾਂ ਦੀ ਸੁਰੱਖਿਆ ਹਿੱਤ ਇਹ ਫੈਸਲਾ ਲਿਆ ਗਿਆ ਸੀ ਕਿ ਮੋਬਾਇਲ ਇੰਟਰਨੈੱਟ ਸੇਵਾਵਾਂ ਅੱਜ ਯਾਨੀ ਕਿ 19 ਮਾਰਚ 12 ਵਜੇ ਤੱਕ ਰੋਕੀਆਂ ਜਾਣਗੀਆਂ। ਪਰ ਹੁਣ ਨਵਾਂ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਨੇ ਨੈੱਟ ਸੇਵਾ ਉੱਤੇ ਲਗਾਈ ਰੋਕ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ।

ਪਹਿਲਾਂ ਵੀ ਰੋਕੀ ਗਈ ਸੀ ਇੰਟਰਨੈੱਟ ਸੇਵਾ: ਇਹ ਵੀ ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਮੋਬਾਇਲ ਇੰਟਰਨੈੱਟ ਸੇਵਾ ਨੂੰ ਰੋਕਿਆ ਗਿਆ ਸੀ। ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਸਾਧਵੀਆਂ ਨਾਲ ਜਿਣਸੀ ਸੋਸ਼ਣ ਨੂੰ ਲੈ ਕੇ ਹੋਈ ਗ੍ਰਿਫਤਾਰੀ ਅਤੇ ਉਸਨੂੰ ਸੁਣਾਈ ਗਈ ਸਜਾ ਵਾਲੇ ਦਿਨ ਵੀ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਸੀ। ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਫਿਰ ਹਿੰਸਾ ਫੈਲਣ ਦੇ ਡਰ ਤੋਂ ਸਰਕਾਰ ਵਲੋਂ ਇਹ ਫੈਸਲਾ ਕੀਤਾ ਜਾਂਦਾ ਰਿਹਾ ਹੈ। ਹੁਣ ਅੰਮ੍ਰਿਤਪਾਲ ਦੀ ਜਦੋਂ ਤੱਕ ਗ੍ਰਿਫਤਾਰੀ ਨਹੀਂ ਹੁੰਦੀ ਇੰਟਰਨੈੱਟ ਬੰਦ ਰਹਿਣ ਦੇ ਅੰਦਾਜੇ ਲੱਗ ਰਹੇ ਹਨ।

ਇਹ ਵੀ ਪੜ੍ਹੋ : Kotakpura Golikand: ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ

ਲੋਕਾਂ ਨੂੰ ਹੋ ਰਹੀ ਪਰੇਸ਼ਾਨੀ: ਮੋਬਾਇਲ ਇੰਟਰਨੈੱਟ ਸੇਵਾ ਬੰਦ ਰਹਿਣ ਨਾਲ ਲੋਕਾਂ ਨੂੰ ਵੀ ਪਰੇਸ਼ਾਨੀ ਹੋ ਰਹੀ ਹੈ। ਕਈ ਕੰਮ ਇੰਟਰਨੈੱਟ ਉੱਤੇ ਹੀ ਨਿਰਭਰ ਹਨ ਤੇ ਇੰਟਰਨੈੱਟ ਬੰਦ ਹੋਣ ਨਾਲ ਲੋਕਾਂ ਦੇ ਕੰਮ ਵੀ ਠੱਪ ਹੋ ਗਏ ਹਨ। ਕਈ ਆਨਲਾਇਨ ਭੁਗਤਾਨ ਵੀ ਲਟਕ ਰਹੇ ਹਨ। ਪੇਟੀਐੱਮ, ਗੂਗਲਪੇਅ ਤੇ ਭੁਗਤਾਨ ਨਾਲ ਜੁੜੇ ਹੋਰ ਕਈ ਐਪਸ ਬੰਦ ਹੋਣ ਕਾਰਨ ਲੋਕਾਂ ਨੂੰ ਦਿੱਕਤ ਪਰੇਸ਼ਾਨੀ ਹੋ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.