ETV Bharat / state

ਸਾਵਧਾਨ! ਅੱਗੇ ਹੀਟ ਵੇਵ ਚੱਲ ਸਕਦੀ ਹੈ, ਸਿਹਤ 'ਤੇ ਮਾੜਾ ਅਸਰ ਪੜ੍ਹੋ ਬਚਾਓ ਦੇ ਤਰੀਕੇ - Heat wave in punjab

ਪੰਜਾਬ ਵਿੱਚ ਮਈ ਮਹੀਨੇ ਬਹੁਤ ਗਰਮੀ ਪੈਂਦੀ ਹੈ ਹੋ ਸਕਦਾ ਹੈ ਕਿ ਜ਼ਿਆਦਾ ਧੁੱਪ ਕਾਰਨ ਲੂ ਲੱਗ ਸਕਦੀ ਹੈ। ਹੀਟ ਵੇਵ ਦੇ ਸ਼ੁਰੂ ਹੋਣ ਤੋਂ ਪਹਿਲਾ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜਾਣੋ ਕਦੋਂ ਪੈਦਾ ਹੁੰਦੇ ਹਨ ਹੀਟ ਵੇਵ ਦੇ ਹਲਾਤ, ਲੂ ਲੱਗਣ ਉਤੇ ਕੀ ਹੁੰਦੀ ਹੈ ਤਕਲੀਫ, ਇਸ ਤੋਂ ਬਚਣ ਦੇ ਤਰੀਕੇ...

ਹੀਟ ਵੇਵ ਦਾ ਅਸਰ ਅਤੇ ਬਚਾਓ
ਹੀਟ ਵੇਵ ਦਾ ਅਸਰ ਅਤੇ ਬਚਾਓ
author img

By

Published : May 18, 2023, 7:33 PM IST

ਚੰਡੀਗੜ੍ਹ : ਮਈ ਦੇ ਮਹੀਨੇ ਵਿਚ ਬਹੁਤ ਹੀ ਜ਼ਿਆਦਾ ਗਰਮੀ ਹੈ ਇੰਜ ਲੱਗਦਾ ਹੈ ਜਿਵੇਂ ਆਸਮਾਨ ਤੋਂ ਅੱਗ ਡਿੱਗ ਰਹੀ ਹੋਵੇ। ਲੂ ਦੇ ਥਪੇੜਿਆਂ ਨਾਲ ਚਮੜੀ ਸੜ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਂਦੇ ਦਿਨ ਤੱਕ ਤਾਪਮਾਨ 40 ਤੋਂ 45 ਡਿਗਰੀ ਤੱਕ ਪਹੁੰਚ ਸਕਦਾ ਹੈ। ਜਿਸ ਕਾਰਨ ਗਰਮੀ ਵਧੇਗੀ ਅਤੇ ਜੀਣਾ ਹੋਰ ਮੁਹਾਲ ਹੋ ਜਾਵੇਗਾ। ਇਹ ਗਰਮੀ ਸਿਹਤ 'ਤੇ ਵੀ ਮਾੜੇ ਪ੍ਰਭਾਵ ਪਾ ਸਕਦੀ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਆਉਂਦੇ ਦਿਨਾਂ ਤੱਕ ਗਰਮੀ ਦਾ ਪ੍ਰਕੋਪ ਹੋਰ ਵੀ ਵੱਧ ਸਕਦਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਗਰਮੀ ਤੋਂ ਬਚਣ ਲਈ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਇਸ ਤੋਂ ਵੱਧ ਅਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।

ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ : ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾ ਸਕਦੇ ਹਨ।

ਗਰਮੀ ਵਿਗਾੜ ਸਕਦੀ ਹੈ ਸਿਹਤ ਦਾ ਤਾਣਾ ਬਾਣਾ : ਮੌਸਮ ਵਿਭਾਗ ਅਨੁਸਾਰ ਫਿਲਹਾਲ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਅਤੇ ਹੁਣ ਗਰਮੀਆਂ ਦਾ ਮੌਸਮ ਹੋਣ ਕਾਰਨ ਗਰਮੀ ਵਧੇਗੀ। ਤੇਜ਼ ਧੁੱਪ ਨਾਲ ਹੀਟ ਵੇਵ ਵੀ ਸ਼ੁਰੂ ਹੋ ਜਾਵੇਗੀ ਜੋ ਕਿ ਆਮ ਜਨਜੀਵਨ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੀ ਹੈ। ਇਹ ਗਰਮੀ ਸਿਹਤ ਦਾ ਤਾਣਾ ਬਾਣਾ ਵਿਗਾੜ ਸਕਦੀ ਹੈ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਆਦਰਸ਼ਪਾਲ ਕੌਰ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਕੁਝ ਹਦਾਇਦਾਂ ਜਾਰੀ ਕੀਤੀਆਂ ਗਈਆਂ ਹਨ। ਸਿਵਲ ਸਰਜਨਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹਨਾਂ ਲੋਕਾਂ ਲਈ ਖ਼ਤਰਨਾਕ ਹੈ ਹੀਟ ਵੇਵ
ਇਹਨਾਂ ਲੋਕਾਂ ਲਈ ਖ਼ਤਰਨਾਕ ਹੈ ਹੀਟ ਵੇਵ

ਇਹਨਾਂ ਲੋਕਾਂ ਲਈ ਖ਼ਤਰਨਾਕ ਹੈ ਹੀਟ ਵੇਵ : ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਜੋ ਹਦਾਇਦਾਂ ਜਾਰੀ ਕੀਤੀਆਂ ਗਈਆਂ ਹਨ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਹੀਟ ਵੇਵ ਸਰੀਰ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ ਜਿਹਨਾਂ ਵਿਚ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ ਜ਼ਿਆਦਾ ਹੀਟ ਵੇਵ ਤੋਂ ਪ੍ਰਭਾਵਿਤ ਹੁੰਦੇ ਹਨ। ਖਾਸ ਕਰਕੇ ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਵਾਲਿਆਂ ਲਈ ਹੀਟ ਵੇਵ ਜ਼ਿਆਦਾ ਖ਼ਤਰਨਾਕ ਹੁੰਦੀ ਹੈ।

ਗਰਮੀ ਤੋਂ ਬਚਣਾ ਹੈ ਤਾਂ ਕਰੋ ਇਹ ਕੰਮ
ਗਰਮੀ ਤੋਂ ਬਚਣਾ ਹੈ ਤਾਂ ਕਰੋ ਇਹ ਕੰਮ

ਗਰਮੀ ਤੋਂ ਬਚਣਾ ਹੈ ਤਾਂ ਕਰੋ ਇਹ ਕੰਮ: ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਆਦਰਸ਼ਪਾਲ ਕੌਰ ਅਨੁਸਾਰ ਗਰਮੀ ਤੋਂ ਬਚਣ ਲਈ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ, ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ 'ਤੇ ਹਨ। ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ, ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ, ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ 'ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ, ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।

  1. ਤਰਨਤਾਰਨ ਰੋਡ 'ਤੇ ਜਲੰਧਰ ਐਸਟੀਐਫ ਦੀ ਟੀਮ ਨੇ ਨਸ਼ਾ ਤਸਕਰ ਕੀਤੇ ਕਾਬੂ, ਪੁਲਿਸ ਤੇ ਤਸਕਰਾਂ ਵਿਚਾਲੇ ਹੋਈ ਫਾਇਰਿੰਗ
  2. ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਤੇ ਰੇਲ ਚੱਕਾ ਜਾਮ
  3. ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੂੰ ਮਿਲਣ ਲਈ ਮਾਪੇ ਪਹੁੰਚੇ ਡਿਬਰੂਗੜ੍ਹ ਜੇਲ੍ਹ, ਮੁਲਾਕਾਤ ਦੌਰਾਨ ਵਕੀਲ ਵੀ ਰਹੇ ਨਾਲ
ਇਹਨਾਂ ਚੀਜ਼ਾਂ ਤੋਂ ਕਰੋ ਪ੍ਰਹੇਜ਼
ਇਹਨਾਂ ਚੀਜ਼ਾਂ ਤੋਂ ਕਰੋ ਪ੍ਰਹੇਜ਼

ਇਹਨਾਂ ਚੀਜ਼ਾਂ ਤੋਂ ਕਰੋ ਪ੍ਰਹੇਜ਼ : ਜੇਕਰ ਹੀਟ ਵੇਵ ਤੋਂ ਬਚਣਾ ਹੈ ਤਾਂ ਧੁੱਪ ਵਿੱਚ ਖਾਸ ਤੌਰ ‘ਤੇ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਪਰਹੇਜ਼ ਕਰੋ। ਵਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ। ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜੇ ਅਤੇ ਖਿੜਕੀਆਂ ਖੁੱਲੀਆਂ ਰੱਖੋ। ਅਲਕੋਹਲ, ਚਾਹ, ਕੌਫੀ, ਅਤੇ ਕਾਰਬੋਨੇਟਿਡ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ। ਇਹ ਅਸਲ ਵਿੱਚ ਬਾਡੀ ਫਲੂਡਜ਼ ਨੂੰ ਖਤਮ ਕਰਦੇ ਹਨ, ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ ਅਤੇ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿੱਚ ਨਾ ਛੱਡੋ।

ਜੇਕਰ ਇੰਝ ਹੋਵੇ ਤਾਂ ਤੁਰੰਤ ਡਾਕਟਰ ਨਾਲ ਕਰੋ ਸੰਪਰਕ: ਅੱਤ ਦੀ ਗਰਮੀ ਵਿਚ ਜੇਕਰ ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ, ਬੋਲਣ ਵਿੱਚ ਦਿੱਕਤ, ਚਿੜਚਿੜਾਪਨ, ਹਕਲਾ ਕੇ ਬੋਲਣਾ, ਦੌਰੇ, ਗਰਮ, ਲਾਲ ਅਤੇ ਖੁਸ਼ਕ ਚਮੜੀ, ਗੰਭੀਰ ਸਿਰ ਦਰਦ, ਚਿੰਤਾ, ਚੱਕਰ ਆਉਣੇ, ਬੇਹੋਸ਼ੀ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਅਤੇ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਹੋਵੇ ਤਾਂ ਬਿਲਕੁਲ ਵੀ ਅਣਗਹਿਲੀ ਨਹੀਂ ਕਰਨੀ ਚਾਹੀਦੀ। ਜਿੰਨਾ ਛੇਤੀ ਹੋ ਸਕੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.