ETV Bharat / state

Kunwar Vijay Pratap Singh on CM Mann: ਮੁੱਖ ਮੰਤਰੀ ਮਾਨ ਨੂੰ ਸਿੱਧੇ ਹੋਏ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਵੀਡੀਓ ਸਾਂਝੀ ਕਰ ਲਾਏ ਵੱਡੇ ਇਲਜ਼ਾਮ

Behbalkalan Goli Kand: ਬਹਿਬਲਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਨੂੰ ਲੈ ਕੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੇ ਹੀ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਸਾਂਝੀ ਕਰਕੇ ਲਿਖਿਆ ਹੈ ਕਿ ਹੁਣ ਸਰਕਾਰ ਮੁਲਜ਼ਮਾਂ ਨੂੰ ਬਚਾ ਰਹੀ ਹੈ ਤੇ ਮੈਨੂੰ ਜਲੀਲ ਕੀਤਾ ਜਾ ਰਿਹਾ ਹੈ।

Kunwar Vijay Pratap Singh on CM Mann
Kunwar Vijay Pratap Singh on CM Mann
author img

By ETV Bharat Punjabi Team

Published : Oct 20, 2023, 7:11 AM IST

ਚੰਡੀਗੜ੍ਹ (Behbalkalan Goli Kand): ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਸਾਂਝੀ ਕਰਦੇ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਬਹਿਬਲਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ ਤੇ ਕਿਹਾ ਹੈ ਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ਼ ਕਰ ਰਾਜਨੀਤੀ ਦਾ ਸ਼ਿਕਾਰ ਹੋ ਗਿਆ ਹਾਂ।

ਜਦੋਂ ਮੈਂ IPS ਤੋਂ ਅਪ੍ਰੈਲ 2021 ਅਸਤੀਫ਼ਾ ਦਿੱਤਾ ਸੀ। ਮੈਂ ਵੀ ਤੁਹਾਡੀ ਗੱਲ ਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ। ਅੱਜ SIT ਤੁਹਾਡੀ ਹੈ ਅੱਜ ਗ੍ਰਹਿ ਮੰਤਰੀ ਤੁਸੀਂ ਹੋ। ਗਵਾਹਾਂ ਨੂੰ SIT ਮੁਕਰਾ ਰਹੀ ਹੈ। ਦੁਬਰਾ ਉਹਨਾਂ ਦੇ ਬਿਆਨ ਕਰਵਾਏ ਜਾ ਰਹੇ ਹਨ, ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਮੈਂ ਨਿੱਜੀ ਵਕੀਲਾਂ ਨੂੰ ਨਾਲ ਲੈ ਕੇ ਅਦਾਲਤਾਂ ਵਿੱਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣਬੁੱਝ ਕੇ ਜਲੀਲ ਕੀਤਾ ਜਾ ਰਿਹਾ ਹੈ। ਦੋਸ਼ੀ ਸਰਕਾਰੀ ਤੰਤਰ ਉੱਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਿਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸੱਦਦ ਸਹਿਣ ਲਈ ਤਿਆਰ ਹਾਂ। - ਕੁੰਵਰ ਵਿਜੇ ਪ੍ਰਤਾਪ, ਵਿਧਾਇਕ ਆਪ

MLA Kunwar Vijay Pratap Singh questions raised on CM Bhagwant Mann
ਮੁੱਖ ਮੰਤਰੀ ਮਾਨ ਨੂੰ ਸਿੱਧੇ ਹੋਏ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ

ਸ਼ਿਕਾਇਤਕਰਤਾ ਸੁਖਰਾਜ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਖਿਲਾਫ ਪਾਈ ਪਟਿਸ਼ਨ: ਦੱਸ ਦਈਏ ਕਿ ਬਹਿਬਲ ਗੋਲੀ ਕਾਂਡ ਦੇ ਸ਼ਿਕਾਇਤਕਰਤਾ ਸੁਖਰਾਜ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਜਾਂਚ ਟੀਮ ਦੇ ਸਾਬਕਾ ਅਧਿਕਾਰੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਸੁਖਰਾਜ ਸਿੰਘ ਨੇ ਇਲਜ਼ਾਮ ਲਾਇਆ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜਾਣਬੁੱਝ ਕੇ ਕੁਝ ਗਵਾਹਾਂ ਨੂੰ ਦੋਸ਼ੀ ਬਣਾਇਆ ਅਤੇ ਘਟਨਾ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਨੂੰ ਝੂਠਾ ਗਵਾਹ ਬਣਾ ਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।

ਵਿਧਾਇਕ ਨੇ ਦਿੱਤਾ ਜਵਾਬ: ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਕੋਈ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦੇ ਅਤੇ ਉਹ ਪਹਿਲਾਂ ਹੀ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਦੀ ਅਦਾਲਤ 'ਚ ਆਪਣਾ ਪੱਖ ਪੇਸ਼ ਕਰ ਚੁੱਕੇ ਹਨ | ਮੁਲਜ਼ਮਾਂ ਅਤੇ ਸਾਬਕਾ ਜਾਂਚ ਅਧਿਕਾਰੀ ਦਰਮਿਆਨ ਹੋਈ ਇਸ ਕਥਿਤ ਰਿਸ਼ਵਤਖੋਰੀ ਨੇ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਜੂਨ ਵਿੱਚ ਲੱਗੇ ਸਨ ਇਲਜ਼ਾਮ: ਤੁਹਾਨੂੰ ਦੱਸ ਦੇਈਏ ਕਿ ਜੂਨ ਵਿੱਚ ਬੇਅਦਬੀ ਕਾਂਡ ਪੀੜਤਾਂ ਦੇ 3 ਪਰਿਵਾਰਕ ਮੈਂਬਰਾਂ ਸਮੇਤ 7 ਗਵਾਹਾਂ ਨੇ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦੀ ਅਗਵਾਈ ਕਰ ਰਹੇ ਇੰਸਪੈਕਟਰ ਜਨਰਲ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਇਸ ਕੇਸ ਨੂੰ ਸਿਆਸੀ ਫਾਇਦੇ ਲਈ ਵਰਤਣ ਦੇ ਦੋਸ਼ ਲਾਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.