ETV Bharat / state

'ਪੰਜਾਬ ਦੇ ਲਾਭਪਾਤਰੀਆਂ ਨੂੰ ਮਿਲ ਰਹੀ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ'

author img

By

Published : Jan 16, 2020, 11:45 PM IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹੁਣ ਤੱਕ ਸੂਬੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹੁਣ ਤੱਕ ਸੂਬੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਪੈਨਸ਼ਨਰਾਂ ਲਈ ਦਸੰਬਰ 2019 ਵਾਸਤੇ 170 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2017-18 ਵਿੱਚ ਕੁੱਲ 17 ਲੱਖ 35 ਹਜ਼ਾਰ ਲਾਭਪਾਤਰੀਆਂ, ਜਿਨਾਂ ਵਿੱਚ ਬਜ਼ੁਰਗ, ਦਿਵਿਆਂਗ, ਬੇਸਹਾਰਾ ਔਰਤਾਂ ਤੇ ਵਿਧਵਾਵਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ, ਨੂੰ 1040.02 ਕਰੋੜ ਰੁਪਏ ਪੈਨਸ਼ਨਾਂ ਵਜੋਂ ਅਦਾ ਕੀਤੇ ਗਏ, ਜਦੋਂ ਕਿ ਸਾਲ 2018-19 ਵਿੱਚ 21 ਲੱਖ 79 ਹਜ਼ਾਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ 1777.09 ਕਰੋੜ ਰੁਪਏ ਸਿੱਧੇ ਤੌਰ 'ਤੇ ਜਮ੍ਹਾ ਕਰਵਾਏ ਗਏ।

ਇਸ ਤੋਂ ਇਲਾਵਾ ਸਾਲ 2019-20 ਲਈ ਦਸੰਬਰ ਮਹੀਨੇ ਤੱਕ 23 ਲੱਖ 94 ਹਜ਼ਾਰ ਪੈਨਸ਼ਨ ਲਾਭਪਾਤਰੀਆਂ ਨੂੰ 1656.67 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਔਰਤਾਂ ਤੇ ਵਿਧਵਾਵਾਂ ਅਤੇ ਆਸ਼ਰਿਤ ਬੱਚਿਆਂ ਨੂੰ ਪੈਨਸ਼ਨਾਂ ਦੀ ਅਦਾਇਗੀ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਸਮੂਹ ਲਾਭਪਾਤਰੀਆਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮੁਹੱਈਆ ਕੀਤੇ ਜਾ ਰਹੇ ਹਨ, ਜਦੋਂ ਕਿ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਵਜੋਂ ਦਿੱਤੇ ਜਾ ਰਹੇ ਹਨ। ਚੌਧਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਤੇਜ਼ਾਬ ਹਮਲੇ ਦੀਆਂ ਪੀੜਤਾਂ ਨੂੰ ਪ੍ਰਤੀ ਪੀੜਤ 3 ਲੱਖ ਰੁਪਏ ਮੁਆਵਜ਼ੇ ਵਜੋਂ ਮੁਹੱਈਆ ਕਰਨ ਦੀ ਨੀਤੀ ਤਹਿਤ ਹੁਣ ਤੱਕ 83 ਲੱਖ ਰੁਪਏ ਮੁਹੱਈਆ ਕੀਤੇ ਗਏ ਹਨ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.