ETV Bharat / state

Bhagwant Mann: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਭਗਵੰਤ ਮਾਨ ਦਾ ਤੋਹਫ਼ਾ, ਜ਼ਮੀਨ ਦੇ ਰਿਕਾਰਡ ਦੀ ਜਾਣਕਾਰੀ ਲਈ ਜਾਰੀ ਕੀਤੇ ਨੰਬਰ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਉਨ੍ਹਾਂ ਦੀਆਂ ਜ਼ਮੀਨਾਂ ਦੇ ਰਿਕਾਰਡ ਸਬੰਧੀ ਜਾਣਕਾਰੀ ਹਾਸਲ ਕਰਨ ਵਾਸਤੇ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਐਨਆਰਆਈਜ਼ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨਾ ਹੈ।

Bhagwant Maan gift to NIRs, numbers issued for land record information
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਭਗਵੰਤ ਮਾਨ ਦਾ ਤੋਹਫ਼ਾ, ਜ਼ਮੀਨ ਦੇ ਰਿਕਾਰਡ ਦੀ ਜਾਣਕਾਰੀ ਲਈ ਜਾਰੀ ਕੀਤੇ ਨੰਬਰ
author img

By

Published : Apr 21, 2023, 9:38 PM IST

ਚੰਡੀਗੜ੍ਹ : ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨਆਰਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਹ ਨੰਬਰ ਜਾਰੀ ਕਰਦਿਆਂ ਕਿਹਾ ਕਿ ਇਸ ਦਾ ਮਕਸਦ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨਾ ਹੈ।

  • NRIs ਲਈ ਇੱਕ ਚੰਗਾ ਉਪਰਾਲਾ...
    ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਨੇ...NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਵਿਦੇਸ਼ਾਂ 'ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ... pic.twitter.com/bC7ziCdudW

    — Bhagwant Mann (@BhagwantMann) April 21, 2023 " class="align-text-top noRightClick twitterSection" data=" ">

ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ : ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨਆਰਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ।

ਇਹ ਵੀ ਪੜ੍ਹੋ : Action of Municipal council: ਨਗਰ ਕੌਂਸਲ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ਿਆਂ ਉਤੇ ਚੱਲਿਆ ਪੀਲਾ ਪੰਜਾ

ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੇ ਸਖਤ ਮਿਹਨਤਾਂ ਨਾਲ ਬੁਲੰਦੀਆਂ ਕੀਤੀਆਂ ਹਾਸਲ : ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨਆਰਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਇਹ ਵੀ ਪੜ੍ਹੋ : Poonch Attack: ਸੀਐਮ ਵੱਲੋਂ ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦੇ ਮੁਆਵਜ਼ੇ ਦਾ ਐਲਾਨ

ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਲਈ ਇਕ ਹੋਰ ਨੰਬਰ ਕੀਤਾ ਜਾਰੀ : ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.