ETV Bharat / state

CM ਮਾਨ ਵੱਲੋਂ ਸ਼ਾਹ ਨਾਲ ਮੁਲਾਕਾਤ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਲਈ ਕੇਂਦਰ ਤੋਂ ਮੰਗਿਆ ਦਖ਼ਲ - Chief Minister Punjab meeting with Amit Shah

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਲਈ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।

Bhagwant Maan met Home Minister Amit Shah discussed important issues of Punjab

author img

By

Published : Dec 9, 2022, 7:31 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਲਈ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।

'ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿੱਚ ਇਕ ਵੱਡੀ ਚੁਣੌਤੀ': ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿੱਚ ਇਕ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਅਨੁਸਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜ਼ਾ ਦੀ ਮਿਆਦ ਨਾਕਾਫ਼ੀ ਹੈ।

'ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਦੀ ਕੀਤੀ ਗਈ ਵਿਵਸਥਾ': ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ‘ਇੰਡੀਅਨ ਪੀਨਲ ਕੋਡ (Punjab amendment) ਬਿੱਲ, 2018’ ਅਤੇ ‘ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018’ ਪਾਸ ਕਰ ਦਿੱਤਾ ਹੈ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਜਾਂ ਨੁਕਸਾਨ ਪਹੁੰਚਾਉਣ ਉਤੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

'ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਅਨੁਸਾਰ ਇਹ ਸੋਧ': ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੰਬਿਤ ਪਏ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹੋਣ ਉਤੇ ਜ਼ੋਰ ਦਿੰਦੇ ਹੋਏ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਕਿਉਂਕਿ ਰਾਜ ਵਿੱਚ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਇਨ੍ਹਾਂ ਬਿੱਲਾਂ ਲਈ ਰਾਸ਼ਟਰਪਤੀ ਦੀ ਛੇਤੀ ਮਨਜ਼ੂਰੀ ਦੀ ਲੋੜ ਹੈ।

ਇਸੇ ਦੌਰਾਨ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ ਪਰ ਪੰਜਾਬ ਵਿੱਚ ਕੁਝ ਥਾਵਾਂ `ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫ਼ੀ ਦੂਰੀ `ਤੇ ਭਾਰਤ ਵਾਲੇ ਪਾਸੇ ਹੈ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿੱਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤੱਕ ਦੇ ਖੇਤਰ ਵਿੱਚ ਕੰਡਿਆਲੀ ਤਾਰ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। ਇਸੇ ਤਹਿਤ ਸੀਐਮ ਮਾਨ ਨੇ ਕਿਹਾ ਕਿ ਕਿਉਂਕਿ ਖੇਤੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਆਉਂਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨਾਂ ਨੂੰ ਇਸ ਜ਼ਮੀਨ `ਤੇ ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸੀਐਮ ਮਾਨ ਨੇ ਗ੍ਰਹਿ ਮੰਤਰੀ ਨੂੰ ਕੀਤੀ ਅਪੀਲ: ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੀਮਾ ਸੁਰੱਖਿਆ ਬਲ ਦੇ ਕੰਮ ਦਾ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਵੀ ਕਾਫ਼ੀ ਮੁਆਵਜ਼ਾ ਦੇਣਾ ਪੈਂਦਾ ਹੈ। ਸੀਐਮ ਮਾਨ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨ੍ਹਾਂ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਜਿੱਥੇ ਵੀ ਸੰਭਵ ਹੋਵੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਉਤੇ ਵੱਧ ਤੋਂ ਵੱਧ ਜ਼ੀਰੋ ਲਾਇਨ ਵੱਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾਈ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਰਾਜ ਬਲ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਿਆਦਾ ਜ਼ਰੂਰੀ ਹੈ।

ਇਹ ਵੀ ਪੜ੍ਹੋ: ਸੀਐੱਮ ਮਾਨ ਦਾ ਐਲਾਨ,ਪੰਜਾਬ ਵਿੱਚ ਲਿਆਂਦੀ ਜਾਵੇਗੀ ਨਵੀਂ ਇਲੈਕਟ੍ਰਿਕ ਵਾਹਨ ਪਾਲਿਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.