ਚੰਡੀਗੜ੍ਹ: ਆਪ ਆਗੂ ਭਗਵੰਤ ਮਾਨ ਅੱਜ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਪਹੁੰਚ ਰਹੇ ਹਨ। ਇਸ ਮੌਕੇ 'ਤੇ ਭਗਵੰਤ ਮਾਨ ਦੇ ਦੋਵੇਂ ਬੱਚੇ ਜੋ ਕਿ ਅਮਰੀਕਾ ਵਿੱਚ ਰਹਿਣਦੇ ਹਨ ਅੱਜ ਪੰਜਾਬ ਪਹੁੰਚ ਗਏ ਹਨ। ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ 2015 ਵਿੱਚ ਹੀ ਵੱਖ ਹੋ ਗਏ ਸਨ।
ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਵੱਲੋਂ 16 ਮਾਰਚ ਯਾਨੀ ਅੱਜ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਜਾਵੇਗੀ। ਇਸ ਸਮਾਗਮ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕਿਆ ਹਨ ਤੇ ਲੋਕ ਦੂਰੋਂ ਦੂਰੋਂ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ: ਗਨੀਵ ਮਜੀਠੀਆ ਨੇ ਦਰਬਾਰ ਸਾਹਿਬ ਵਿਖੇ ਜੂਠੇ ਬਰਤਨ ਸਾਫ ਕਰ ਨਿਭਾਈ ਸੇਵਾ
ਸਹੁੰ ਚੁੱਕ ਸਮਾਗਮ ਨੂੰ ਲੈ ਕੇ ਭਗਵੰਤ ਮਾਨ ਨੇ ਵੀਡੀਓ ਸੰਦੇਸ਼ ’ਚ ਕਿਹਾ ਕਿ "ਆਓ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਸਹੁੰ ਚੁੱਕਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਸ਼ਾਲ/ਸਟਾਲ ਪਹਿਨਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ 'ਬਸੰਤੀ ਦੇ ਰੰਗ' ਵਿੱਚ ਰੰਗਾਂਗੇ।