ETV Bharat / state

Answer to the Governor of Punjab: ਪੰਜਾਬ ਦੇ ਰਾਜਪਾਲ ਨੂੰ ਸੀਐੱਮ ਮਾਨ ਦਾ ਠੋਕਵਾ ਜਵਾਬ, ਕਿਹਾ- ਮੈਂ ਪੰਜਾਬੀਆਂ ਨੂੰ ਜਵਾਬਦੇਹ ਨਾ ਕਿ ਕੇਂਦਰ ਦੇ ਚੁਣੇ ਰਾਜਪਾਲ ਨੂੰ - ਰਾਜਪਾਲ ਅਤੇ ਸੀਐੱਮ ਵਿਚਾਲੇ ਵਿਵਾਦ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੰਗਪੁਰ ਲਈ ਭੇਜੇ ਗਏ ਪੰਜਾਬ ਦੇ ਪ੍ਰਿੰਸੀਪਲਾਂ ਦੀ ਚੋਣ ਨੂੰ ਲੈਕੇ ਸਵਾਲ ਪੁੱਛਿਆ ਗਏ ਸਨ ਅਤੇ ਰਾਜਪਾਲ ਦੇ ਸਵਾਲ ਦਾ ਮੋੜਵਾਂ ਜਵਾਬ ਦਿੰਦਿਆਂ ਸੀਐੱਮ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਜਵਾਬ ਦੇ ਹਨ ਨਾ ਕਿ ਕਿਸੇ ਕੇਂਦਰ ਸਰਕਾਰ ਵੱਲੋਂ ਨਿਯੁਕਤ ਰਾਜਪਾਲ ਨੂੰ।

Bhagwant Mann gave a twisted answer to the Governor of Punjab
Answer to the Governor of Punjab: ਪੰਜਾਬ ਦੇ ਰਾਜਪਾਲ ਨੂੰ ਸੀਐੱਮ ਮਾਨ ਦਾ ਮੋੜਵਾਂ ਜਵਾਬ,ਕਿਹਾ- ਮੈਂ ਪੰਜਾਬੀਆਂ ਨੂੰ ਜਵਾਬਦੇਹ ਨਾ ਕਿ ਕੇਂਦਰ ਦੇ ਚੁਣੇ ਰਾਜਪਾਲ ਨੂੰ
author img

By

Published : Feb 13, 2023, 7:43 PM IST

ਚੰਡੀਗੜ੍ਹ: ਬੀਤੇ ਦਿਨੀ ਵਿਸ਼ੇਸ਼ ਟ੍ਰੇਨਿੰਗ ਦੇ ਮੰਤਵ ਲਈ ਸਿੰਗਾਪੁਰ ਭੇਜੇ ਗਏ ਪੰਜਾਬ ਦੇ ਅਧਿਆਪਕਾਂ ਦਾ ਟੂਰ ਹੁਣ ਸਿਆਸੀ ਮੁੱਦਾ ਬਣਦਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੇ ਗਰੁੱਪ ਨੂੰ ਲੈਕੇ ਗੰਭੀਰ ਸਵਾਲ ਚੁੱਕੇ ਨੇ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਦੀ ਚੋਣ ਵਿੱਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਉਨ੍ਹਾਂ ਦੀ ਚੋੇਣ ਵਿੱਚ ਕੀ ਪੈਮਾਨਾ ਵਰਤਿਆ ਗਿਆ ਇਹ ਵੀ ਪੰਜਾਬ ਸਰਕਾਰ ਨੇ ਸਾਫ਼ ਨਹੀਂ ਕੀਤਾ ਹੈ।

  • ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ..

    — Bhagwant Mann (@BhagwantMann) February 13, 2023 " class="align-text-top noRightClick twitterSection" data=" ">

ਰਾਜਪਾਲ ਨੂੰ ਸੀਐੱਮ ਦਾ ਮੋੜਵਾਂ ਜਵਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇੰਨ੍ਹਾਂ ਸਵਾਲਾਂ ਦਾ ਤਿੱਖਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ,' ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ,ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ, ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ ,ਇਸੇ ਨੂੰ ਮੇਰਾ ਜਵਾਬ ਸਮਝੋ

ਦੱਸ ਦਈਏ ਸਿੰਗਪੁਰ ਗਏ ਪ੍ਰਿੰਸੀਪਲਾਂ ਦੇ ਮਾਮਲੇ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਨੇ ਪੰਜਾਬ ਸੂਚਨਾ ਅਤੇ ਕੰਪਨੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਦੇ ਚੇਅਰਮੈਨ ਦੀ ਨਿਯੁਕਤੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਚੇਅਰਮੈਨ ਵਜੋਂ ਨਿਯੁਕਤ ਗੁਰਿੰਦਰ ਜੀਤ ਸਿੰਘ ਜਾਇਦਾਦ ਹੜੱਪਣ ਅਤੇ ਅਗਵਾ ਕਰਨ ਵਿੱਚ ਸ਼ਾਮਲ ਹੈ। ਰਾਜਪਾਲ ਨੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਇਸ ਤੋਂ ਇਲਾਵਾ ਮੈਂ ਤੁਹਾਡੇ ਤੋਂ ਕਈ ਹੋਰ ਵਿਸ਼ਿਆਂ 'ਤੇ ਵੀ ਜਾਣਕਾਰੀ ਮੰਗੀ ਸੀ ਜੋ ਤੁਹਾਡੇ ਵੱਲੋਂ ਨਹੀਂ ਆਈ। ਤਾਂ ਸੀਐੱਮ ਮਾਨ ਨੇ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਿਹਾ ਕਾਟੋ ਕਲੇਸ਼ ਹੁਣ ਹੋਰ ਗਰਮਾ ਗਿਆ ਹੈ ਇਸ ਵਾਰ ਜਿੱਥੇ ਪਹਿਲ ਮੁੜ ਤੋਂ ਪੰਜਾਬ ਦੇ ਰਾਜਪਾਲ ਨੇ ਕੀਤੀ ਹੈ ਉੱਥੇ ਹੀ ਪਿੱਛੇ ਹਟਦੇ ਪੰਜਾਬ ਦੇ ਮੁੱਖ ਮੰਤਰੀ ਵੀ ਨਜ਼ਰ ਨਹੀਂ ਆ ਰਹੇ ਹਨ। ਇਸ ਪੂਰੇ ਵਿਵਾਦ ਨਾਲ ਜੁੜੀ ਸਿਆਸਤ ਵਿੱਚ ਹੁਣ ਵਿਰੋਧੀ ਵੀ ਕੁੱਦ ਦੇ ਨਜ਼ਰ ਆ ਰਹੇ ਹਨ ਅਤੇ ਪ੍ਰਤੀਕਿਰਿਆਵਾਂ ਰੱਖ ਰਹੇ ਹਨ।

ਇਹ ਵੀ ਪੜ੍ਹੋ: Punjab Governor: ਪੰਜਾਬ ਦੇ ਰਾਜਪਾਲ ਅਤੇ ਸੀਐੱਮ ਮਾਨ ਮੁੜ ਤੋਂ ਆਹਮੋ ਸਾਹਮਣੇ, ਬਨਵਾਰੀ ਲਾਲ ਪੁਰੋਹਿਤ ਨੇ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ 'ਤੇ ਚੁੱਕੇ ਸਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.