ETV Bharat / state

ਮਾਨ ਸਰਕਾਰ ਵੱਲੋਂ 'ਮਾਤਰੂ ਵੰਦਨਾ ਯੋਜਨਾ' ਤਹਿਤ ਗਰਭਵਤੀ ਮਹਿਲਾਵਾਂ ਨੂੰ ਵੱਡਾ ਤੋਹਫਾ - ਗਰਭਵਤੀ ਮਹਿਲਾਵਾਂ ਲਈ ਸਰਕਾਰ ਵੱਲੋਂ 36 ਕਰੋੜ ਦਾ ਬਜਟ

ਭਗਵੰਤ ਮਾਨ ਸਰਕਾਰ Bhagwant Mann government ਵੱਲੋਂ 'ਮਾਤਰੂ ਵੰਦਨਾ ਯੋਜਨਾ' ਲਈ ਗਰਭਵਤੀ ਮਹਿਲਾਵਾਂ ਲਈ ਲਈ ਕੁੱਲ 36.60 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। Matru Vandana Yojana budget 36.60 crore

Mann government has reserved a budget of Rs 36.60 crore for pregnant women

author img

By

Published : Nov 9, 2022, 8:04 PM IST

Updated : Nov 9, 2022, 8:18 PM IST

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ Bhagwant Mann government ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਸ ਸਕੀਮ ਲਈ ਕੁੱਲ 36.60 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਤੋਂ ਪਹਿਲਾ ਪੰਜਾਬ ਸਰਕਾਰ ਗਰਭਵਤੀ ਔਰਤਾਂ ਨੂੰ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। Matru Vandana Yojana budget 36.60 crore

ਲਾਭਪਾਤਰੀਆਂ ਔਰਤ ਨੂੰ 10.40 ਕਰੋੜ ਵੰਡੇ ਜਾ ਚੁੱਕੇ ਹਨ:- ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 60912 ਔਰਤ ਲਾਭਪਾਤਰੀਆਂ ਨੂੰ 10.40 ਕਰੋੜ ਵੰਡੇ ਜਾ ਚੁੱਕੇ ਹਨ।

3 ਕਿਸ਼ਤਾਂ ਵਿੱਚ ਮਿਲੀ ਸੀ ਗਰਭਵਤੀ ਔਰਤਾਂ ਨੂੰ ਇਹ ਲਾਭ ਰਾਸ਼ੀ:- ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੇ ਜਾਂਦੇ ਹਨ।

'ਆਪ' ਸਰਕਾਰ ਆਉਣ ਉੱਤੇ 2 ਕਿਸ਼ਤਾਂ ਵਿੱਚ ਮਿਲਦਾ ਗਰਭਵਤੀ ਔਰਤਾਂ ਨੂੰ ਇਹ ਲਾਭ:- ਇਸ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲਾਂ 5000 ਰੁਪਏ ਦਾ ਲਾਭ ਤਿੰਨ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਸੀ, ਜੋ ਅਪ੍ਰੈਲ 2022 ਤੋਂ ਬਾਅਦ ਸਮਾਜ ਦੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਪਛੜੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਜਣੇਪਾ ਲਾਭ ਦੇ ਤਹਿਤ 2 ਕਿਸ਼ਤਾਂ ਵਿੱਚ 5 ਹਜ਼ਾਰ ਰੁਪਏ ਦਾ ਲਾਭ ਪ੍ਰਦਾਨ ਕੀਤਾ ਜਾਂਦਾ ਹੈ।

ਇਸ ਤਰ੍ਹਾਂ ਮਿਲਦੀ ਹੈ ਆਂਗਨਵਾੜੀ ਕੇਂਦਰ ਤੋਂ ਇਹ ਲਾਭ ਰਾਸ਼ੀ:- ਪਹਿਲੀ ਕਿਸ਼ਤ 3000/- ਰੁਪਏ ਗਰਭ ਅਵਸਥਾ ਦੀ ਰਜਿਸਟ੍ਰੇਸ਼ਨ 'ਤੇ ਅਤੇ ਘੱਟੋ-ਘੱਟ ਜਨਮ ਤੋਂ ਪਹਿਲਾਂ ਆਂਗਨਵਾੜੀ ਕੇਂਦਰ (ਏ.ਡਬਲਿਯੂ.ਸੀ) ਵਿਖੇ ਐਲ.ਐਮ.ਪੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਇੱਕ ਚੈੱਕ-ਅੱਪ ਤੇ ਰਾਜ/ਯੂ.ਟੀ ਦੁਆਰਾ ਪ੍ਰਵਾਨਿਤ ਸਿਹਤ ਸਹੂਲਤਾਂ ਦੀ ਪਛਾਣ ਤੇ ਅਤੇ ਦੂਜੀ ਕਿਸ਼ਤ 2000/- ਰੁਪਏ ਬੱਚੇ ਦੇ ਜਨਮ ਦੇ ਰਜਿਸਟਰੇਸ਼ਨ, ਬੱਚੇ ਨੂੰ ਬੀ.ਸੀ.ਜੀ, ਓ.ਪੀ.ਵੀ, ਡੀ.ਪੀ.ਟੀ ਅਤੇ ਹੈਪੇਟਾਈਟਸ-ਬੀ ਜਾਂ ਇਸਦੇ ਬਰਾਬਰ ਦੀ ਪਹਿਲੀ ਡੋਜ਼ ਪ੍ਰਾਪਤ ਕਰਨ ਉੱਤੇ ਮਿਲਣ ਯੋਗ ਹੈ। ਇਸ ਦੌਰਾਨ ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

ਇਹ ਵੀ ਪੜੋ:- ਮਨੀਲਾ 'ਚ ਪੰਜਾਬੀ ਨੌਜਵਾਨ ਦਾ ਕਤਲ, ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਅਪੀਲ

Last Updated : Nov 9, 2022, 8:18 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.