ETV Bharat / state

BJP On Straw Problem : ਭਾਜਪਾ ਨੇ ਲਗਾਇਆ ਇਲਜ਼ਾਮ, ਕਿਹਾ- ਪਰਾਲੀ ਦੀ ਸਮੱਸਿਆ ਦੇ ਹੱਲ ਲਈ ਭਗਵੰਤ ਮਾਨ ਦੀ ਸਰਕਾਰ ਨਹੀਂ ਹੈ ਗੰਭੀਰ - ਪੰਜਾਬ ਸਰਕਾਰ

ਭਾਰਤੀ ਜਨਤਾ ਪਾਰਟੀ ਨੇ ਇਲਜ਼ਾਮ ਲਗਾਇਆ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਰਨ ਲਈ ਮਾਨ ਸਰਕਾਰ ਗੰਭੀਰਤਾ ਨਾਲ ਕੰਮ ਨਹੀਂ ਕਰ ਰਹੀ ਹੈ। Bhagwant Mann government is not serious about the Solution Of Straw Problem

Bhagwant Mann government is not serious about the solution of straw problem
ਭਾਜਪਾ ਨੇ ਲਗਾਇਆ ਇਲਜ਼ਾਮ, ਕਿਹਾ-ਪਰਾਲੀ ਦੀ ਸਮੱਸਿਆ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਨਹੀਂ ਹੈ ਗੰਭੀਰ
author img

By ETV Bharat Punjabi Team

Published : Nov 6, 2023, 5:34 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀਆ ਸਮੱਸਿਆਵਾਂ ਨੂੰ ਲੈਕੇ ਬਿਲਕੁਲ ਗੰਭੀਰ ਨਹੀਂ ਹਨ। ਉਹ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਲਈ ਨਵੇਂ ਨਵੇਂ ਡਰਾਮੇ ਕਰਕੇ ਲੋਕਾਂ ਦੀਆ ਅੱਖਾਂ ਵਿਚ ਧੂੜ ਪਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਪਰ ਪੰਜਾਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਕਾਹਲੀ ਹੈ। ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆਂ ਦੇ ਹੱਲ ਲਈ ਕੇਂਦਰ ਸਰਕਾਰ ਦੇ ਪੈਸੇ ਦਾ ਸਹੀ ਤਰੀਕੇ ਇਸਤੇਮਾਲ ਕਰਨ ਵਿੱਚ ਫੇਲ ਹੋਈ ਚੁੱਕੀ ਹੈ ਤੇ ਉਹ ਪਰਾਲੀ ਦੀ ਸਮੱਸਿਆ ਨੂੰ ਲੈਕੇ ਵੀ ਗੰਭੀਰ ਨਹੀਂ ਹੈ।

ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਕਰਨਾਲ ਜੈਬੰਸ ਸਿੰਘ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਜ਼ਹਿਰੀਲੀ ਧੁੰਦ ਦੀ ਮੋਟੀ ਪਰਤ ਦੀ ਲਪੇਟ ਵਿੱਚ ਆਇਆ ਹੋਇਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸਾਡੇ ਕਿਸਾਨਾਂ ਤੇ ਪੰਜਾਬੀਆਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਇਲਜਾਮ ਲਗਾਇਆ ਕਿ ਮੁੱਖ ਮੰਤਰੀ ਆਪਣੇ ਬੌਸ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਦੇ ਚੱਕਰ ਵਿੱਚ ਹੋਰਨਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਮਸਤ ਹਨ ਤੇ ਪੰਜਾਬ ਦੇ ਖਜਾਨੇ ਦੇ ਪੈਸੇ ਨੂੰ ਬਰਬਾਦ ਕਰਨ ਲਗੇ ਹੋਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦੂਜੇ ਸੂਬਿਆਂ ਵਿੱਚ ਰੁੱਝੇ ਹੋਣ ਕਰਕੇ ਪੰਜਾਬ ਦਾ ਕਿਸਾਨ ਪਰਾਲੀ ਸਾੜਨ ਨੂੰ ਮਜਬੂਰ ਹੈ। ਕਿਸਾਨ ਨੂੰ ਬਦਨਾਮ ਕਰਨ ਦਾ ਕੰਮ ਕੇਜਰੀਵਾਲ ਨੇ ਕੀਤਾ ਪਰ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਆਪ ਸਰਕਾਰ ਕਿਸਾਨੀ ਦੇ ਮੁੱਦੇ ਉੱਤੇ ਬੁਰੀ ਤਰ੍ਹਾਂ ਨਾਲ ਫੇਲ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਬੇਨਤੀ ਕਰਦੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.