ਚੰਡੀਗੜ੍ਹ: 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦਾ 1 ਮਹੀਨਾ ਪੂਰਾ ਹੋਣ 'ਤੇ ਰਸਮੀ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
-
ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ।
— AAP Punjab (@AAPPunjab) April 18, 2022 " class="align-text-top noRightClick twitterSection" data="
ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ?
ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
- CM ਭਗਵੰਤ ਮਾਨ pic.twitter.com/PxXNJ7hFBk
">ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ।
— AAP Punjab (@AAPPunjab) April 18, 2022
ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ?
ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
- CM ਭਗਵੰਤ ਮਾਨ pic.twitter.com/PxXNJ7hFBkਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ।
— AAP Punjab (@AAPPunjab) April 18, 2022
ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ?
ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
- CM ਭਗਵੰਤ ਮਾਨ pic.twitter.com/PxXNJ7hFBk
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੂਬੇ ਦੇ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਸਬੰਧੀ ਵੱਡਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਕਰਜੇ ਦੀ ਜਾਂਚ ਕਰੇਗੀ ਅਤੇ ਪਤਾ ਲਗਾਵੇਗੀ ਕਿ ਇਹ ਪੈਸਾ ਕਿੱਥੇ ਖਰਚ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਇਸ ਦੀ ਜਾਂਚ ਦੀ ਕਰਕੇ ਇਹ ਪੈਸਾ ਰਿਕਵਰ ਵੀ ਕੀਤਾ ਜਾਵੇਗਾ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ। ਭਗਵੰਤ ਮਾਨ (Bhagwant Mann) ਦੇ ਇਸ ਐਲਾਨ ਨਾਲ ਪੰਜਾਬ ਵਿਚ ਸਰਕਾਰ ਚਲਾਉਣ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਲਈ ਮੁਸ਼ਕਿਲ ਵਧ ਸਕਦੀ ਹੈ।
ਕਿਉਂਕਿ ਪੰਜਾਬ ਵਿਚ ਪਿਛਲੇ ਕਰੀਬ 70 ਸਾਲ ਕਾਂਗਰਸ ਅਤੇ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਹੀ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਹਿੰਦੇ ਹਨ ਕਿ ਪੰਜਾਬ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਕਿਸ ਤਰ੍ਹਾਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਪੰਜਾਬ ਵਿਚ ਨਾ ਕੋਈ ਸਰਕਾਰੀ ਹਸਪਤਾਲ ਬਣਿਆ ਹੈ ਅਤੇ ਨਾ ਹੀ ਕੋਈ ਸਰਕਾਰੀ ਸਕੂਲ ਤੇ ਕਾਲਜ, ਕੋਈ ਨਵੀਂ ਯੂਨੀਵਰਸਿਟੀ ਵੀ ਨਹੀਂ ਬਣੀ। ਸੜਕਾਂ ਵੀ ਪ੍ਰਾਈਵੇਟ ਕੰਪਨੀਆਂ ਚਲਾ ਰਹੀਆਂ ਹਨ ਤਾਂ ਫਿਰ ਪੰਜਾਬ ਸਿਰ ਇੰਨ੍ਹਾਂ ਜ਼ਿਆਦਾ ਕਰਜ਼ਾ ਕਿਵੇਂ ਚੜ੍ਹ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਇਸ ਸਭ ਦੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਢੇਸੀ ਦੀ ਮੁਲਾਕਾਤ ’ਤੇ 'ਆਪ' ਦਾ ਬੀਜੇਪੀ ’ਤੇ ਪਲਟਵਾਰ, ਕਿਹਾ- 'ਭਾਜਪਾ ਦਾ ਹੈ ਦੋਗਲਾ ਚਿਹਰਾ'