ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਹਲਫ ਲਿਆ । ਭਗਵੰਤ ਮਾਣ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸੈਂਕੜੇ 'ਆਪ' ਸਮਰਥਕ ਮੌਜੂਦ ਸਨ।
ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੱਤਰੇਤ ਪਹੁੰਚ ਕੇ ਸੀਐੱਮ ਵੱਜੋਂ ਕਾਰਜਭਾਰ ਸਾਂਭ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਮਿਲਿਆ। ਮਾਨ ਨੇ ਸੀਐੱਮ ਆਫਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਸਕੱਤਰ ਤੇ ਡੀਜੀਪੀ ਸਕੱਤਰੇਤ ਪਹੁੰਚੇ।
ਦੱਸ ਦਈਏ ਕਿ ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ ਹਨ। ਮਾਨ ਨੇ 16 ਵਿਧਾਨ ਸਭਾ ਦੇ 17ਵੇਂ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਹੈ। ਜਦਕਿ ਆਪ ਨੇ ਐਲਾਨ ਕੀਤਾ ਹੈ ਕਿ ਪੰਜਾਬ ਦਾ ਮੰਤਰੀ ਮੰਡਲ 19 ਮਾਰਚ ਨੂੰ ਸਹੁੰ ਚੁੱਕੇਗਾ। ਜਦਕਿ ਸਾਰੇ ਵਿਧਾਇਕਾਂ ਨੂੰ ਸਹੁੰ 17 ਮਾਰਚ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਚੁਕਾਈ ਜਾਵੇਗੀ।
ਨਵੇਂ ਮੁੱਖ ਮੰਤਰੀ ਨੂੰ ਗਾਰਡ ਆਫ਼ ਆਨਰ ਨਾਲ ਕੀਤਾ ਗਿਆ ਸਨਮਾਨਿਤ
ਵੇਖੋ ਪੰਜਾਬ ਸਕੱਤਰੇਤ ਵਿਚ CM ਭਗਵੰਤ ਮਾਨ ਦੀ ਐਂਟਰੀ..
ਵੇਖੋ ਤਸਵੀਰਾਂ ਮੁੱਖ ਮੰਤਰੀ ਦੀ ਕੁਰਸੀ ਤੇ ਬੇਠੈ ਭਗਵੰਤ ਮਾਨ..
ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਕੀ ਕਰਨਗੇ। ਪੰਜਾਬ ਵਿੱਚ ਕਰੀਬ 36,000 ਮੁਲਾਜ਼ਮ ਪੱਕੇ ਹੋਣ ਦੀ ਉਡੀਕ ਕਰ ਰਹੇ ਹਨ।
ਇੱਕ ਲੱਖ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਪੰਜਾਬ ਵਿਚ ਕਰਜ਼ਾ ਮੁਆਫ਼ੀ, ਬੇਰੁਜ਼ਗਾਰੀ, ਨਸ਼ਾ ਵਰਗੇ ਕਈ ਅਜਿਹੇ ਮੁੱਦੇ ਹਨ ਜੋ ਘੁਣ ਵਾਂਗੂ ਖਾ ਰਹੇ ਹਨ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਿਆਂ ਦੇ ਬਹੁਤ ਸਬਜ਼ਬਾਗ ਵਿਖਾਏ ਜਿਹਨਾਂ ਦੇ ਪੂਰੇ ਹੋਣ ਦੀ ਉਡੀਕ ਪੰਜਾਬ ਵਿਚ ਸ਼ੁਰੂ ਹੋ ਚੁੱਕੀ ਹੈ।
ਇਹ ਵੀ ਪੜ੍ਹੋ:- 16ਵੀਂ ਵਿਧਾਨਸਭਾ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ