ETV Bharat / state

ਪੋਸ਼ਾਕ ਮਾਮਲੇ 'ਤੇ ਬੋਲੇ ਭਗਵੰਤ ਮਾਨ, 'ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਕੀਤੇ ਜਾਣ ਜ਼ਬਤ' - ਰਾਮ ਰਹੀਮ ਨੂੰ ਪੋਸ਼ਾਕ ਦੇਣ ਦਾ ਮਾਮਲਾ

ਪੁਸ਼ਾਕ ਦੇਣ ਦੇ ਮਾਮਲੇ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਚੁੱਪੀ ਦਰਸਾਉਂਦੀ ਹੈ ਕਿ ਉਨ੍ਹਾਂ ਕਬੂਲ ਲਿਆ ਹੈ ਕਿ ਇਹ ਪੁਸ਼ਾਕ ਉਨ੍ਹਾਂ ਨੇ ਹੀ ਦਿੱਤੀ ਸੀ।

'ਬਾਦਲ ਪਰਿਵਾਰ ਦੀ ਚੁੱਪ ਦਰਸਾਉਂਦੀ ਐ, ਸੁਖਬੀਰ ਬਾਦਲ ਨੇ ਦਿੱਤੀ ਸੀ ਰਾਮ ਰਾਹੀਮ ਨੂੰ ਪੁਸ਼ਾਕ'

author img

By

Published : Jul 18, 2020, 6:15 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋਸ਼ਾਕ ਦੀ ਸੌਗਾਤ ਦੇਣ ਸਬੰਧੀ ਸੁਖਬੀਰ ਸਿੰਘ ਬਾਦਲ 'ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ 'ਤੇ ਸਵਾਲ ਖੜੇ ਕੀਤੇ ਹਨ।

'ਬਾਦਲ ਪਰਿਵਾਰ ਦੀ ਚੁੱਪ ਦਰਸਾਉਂਦੀ ਐ, ਸੁਖਬੀਰ ਬਾਦਲ ਨੇ ਦਿੱਤੀ ਸੀ ਰਾਮ ਰਾਹੀਮ ਨੂੰ ਪੁਸ਼ਾਕ'

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਐਨੇ ਗੰਭੀਰ ਇਲਜ਼ਾਮਾਂ 'ਤੇ ਚੁੱਪੀ ਧਾਰ ਕੇ ਬਾਦਲਾਂ ਨੇ ਅੱਧਾ ਕਬੂਲਨਾਮਾ ਕਰ ਲਿਆ ਹੈ।

ਭਗਵੰਤ ਮਾਨ ਨੇ ਕਿਹਾ, ''ਦੋਸ਼ ਬੇਹੱਦ ਗੰਭੀਰ ਹਨ। ਲੋਕਾਂ ਦੀਆਂ ਭਾਵਨਾਵਾਂ ਤਾਰ-ਤਾਰ ਕਰਨ ਵਾਲੇ ਹਨ। ਵੱਖ-ਵੱਖ ਪੰਥਕ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਮੰਗ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ 'ਚੋ ਛੇਕਣ ਦੀ ਮੰਗ ਕਰ ਰਹੀਆਂ ਹਨ। ਮੈਨੂੰ ਬੜੀ ਹੈਰਾਨੀ ਹੋ ਰਹੀ ਹੈ ਕਿ ਖ਼ੁਦ ਨੂੰ ਸਭ ਤੋਂ ਵੱਡੇ ਪੰਥਕ ਆਗੂ ਅਤੇ 'ਫ਼ਖਰ-ਏ-ਕੌਮ' ਕਹਾਉਣ ਵਾਲੇ ਸਰਦਾਰ ਰਪਰਕਾਸ਼ ਸਿੰਘ ਬਾਦਲ ਚੁੱਪ ਹਨ। ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਵੀ ਚੁੱਪ ਹਨ। ਇੱਥੋਂ ਤੱਕ ਕਿ ਹਰ ਨਿੱਕੀ-ਵੱਡੀ ਗੱਲ 'ਤੇ ਬਾਦਲਾਂ ਦੀ ਪੀਪਣੀ ਬਣਨ ਵਾਲੇ ਵਿਰਸਾ ਸਿੰਘ ਵਲਟੋਹਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਚੀਮਾ ਵਰਗੇ ਵੀ ਚੁੱਪ ਹਨ। ਕੀ ਇਹ ਚੁੱਪ ਅੱਧਾ ਕਬੂਲਨਾਮਾ ਨਹੀਂ ਹੈ? ਜੋ ਲੋਕਾਂ ਦੇ ਸ਼ੱਕ ਨੂੰ ਯਕੀਨ 'ਚ ਬਦਲ ਰਿਹਾ ਹੈ।''

ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਗੋਬਿੰਦ ਸਿੰਘ ਲੌਂਗੋਵਾਲ ਨੇ ਹੀ ਬਾਦਲਾਂ ਦੇ ਵਕੀਲ ਬਣ ਕੇ ਸਫ਼ਾਈ ਦਿੱਤੀ ਹੈ, ਪਰੰਤੂ ਲੌਂਗੋਵਾਲ ਇਹ ਵੀ ਦੱਸ ਦੇਣ ਕਿ ਉਨ੍ਹਾਂ ਨੇ ਬਾਦਲਾਂ ਦੀ ਸਫ਼ਾਈ ਬਤੌਰ ਐਸਜੀਪੀਸੀ ਪ੍ਰਧਾਨ ਵਜੋਂ ਦਿੱਤੀ ਹੈ ਜਾਂ ਫਿਰ ਬਾਦਲਾਂ ਦੀ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਦਿੱਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਬਰਗਾੜੀ-ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਦੀ ਪੈੜ ਬਾਦਲਾਂ ਦੇ ਬੂਹੇ ਤੱਕ ਚਲੀ ਗਈ ਹੈ। ਨਤੀਜਣ ਹੁਣ ਇਹ ਡਰ ਹੈ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਦੇਸ਼ ਛੱਡ ਕੇ ਹੀ ਨਾ ਭੱਜ ਜਾਣ। ਇਸ ਲਈ ਇਨ੍ਹਾਂ ਸਭ ਦੇ ਪਾਸਪੋਰਟ ਜ਼ਬਤ ਕੀਤੇ ਜਾਣ। ਤਾਂ ਕਿ ਇਹ ਕਿਸੇ ਵੀ ਕੀਮਤ 'ਤੇ ਭੱਜ ਨਾ ਸਕਣ ਅਤੇ ਸਾਰੇ ਜਾਂਚ ਕਮਿਸ਼ਨਾਂ ਅਤੇ ਜਾਂਚ ਟੀਮਾਂ ਦੇ ਨਾਲ-ਨਾਲ ਲੋਕਾਂ ਦੀ ਕਚਹਿਰੀ ਦਾ ਵੀ ਸਾਹਮਣਾ ਕਰਨ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਪੰਥ ਦਾ ਜਿੰਨਾ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ, ਉਨ੍ਹਾਂ ਤਾਂ ਅਹਿਮਦ ਸ਼ਾਹ ਅਬਦਾਲੀ ਵੀ ਨਹੀਂ ਕਰ ਸਕਿਆ ਸੀ।

ਇਹ ਵੀ ਪੜੋ: ਮੁਲਾਜ਼ਮ ਵਰਗ ਦਾ ਗਲ਼ਾ ਘੁੱਟਣ ਦੀ ਥਾਂ ਮਾਫ਼ੀਆ ਦੀ ਗਿੱਚੀ ਮਰੋੜੇ ਕਾਂਗਰਸ ਸਰਕਾਰ: ਆਪ

ETV Bharat Logo

Copyright © 2025 Ushodaya Enterprises Pvt. Ltd., All Rights Reserved.