ETV Bharat / state

'ਬੇਲਗ਼ਾਮ ਘੁੰਮ ਰਹੇ ਮੰਤਰੀਆਂ ਤੇ ਵਿਧਾਇਕਾਂ ਦੀ ਲਗਾਮ ਕੱਸਣ ਕੈਪਟਨ' - ਧਾਰਾ 144

ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਗੱਲ 'ਤੇ ਸਖ਼ਤ ਇਤਰਾਜ਼ ਕਰਦਿਆਂ ਪੁੱਛਿਆ ਕਿ ਮੰਤਰੀ ਅਤੇ ਵਿਧਾਇਕਾਂ ਨੂੰ ਕਿਸ ਹੈਸੀਅਤ 'ਚ ਧਾਰਾ 144 ਅਤੇ ਕਰਫ਼ਿਊ ਦੀ ਉਲੰਘਣਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ? ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀਆਂ ਉੱਤੇ ਲਗਾਮ ਕੱਸਣ ਦੀ ਗੱਲ ਵੀ ਕਹੀ ਹੈ।

bhagwant mann
ਫ਼ੋਟੋ
author img

By

Published : Mar 30, 2020, 6:28 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ, ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਉਹ ਕਰਫ਼ਿਊ ਦੌਰਾਨ ਨਿਯਮ-ਕਾਨੂੰਨ ਛਿੱਕੇ ਟੰਗ ਕੇ ਕਾਫ਼ਲਿਆਂ ਨਾਲ ਘੁੰਮ ਰਹੇ ਆਪਣੇ ਮੰਤਰੀਆਂ ਸਣੇ ਅਕਾਲੀ-ਕਾਂਗਰਸੀ ਵਿਧਾਇਕਾਂ ਨੂੰ ਟਿੱਕ ਕੇ ਬੈਠਣ ਲਈ ਪਾਬੰਦ ਕਰਨ। ਦੂਜੇ ਪਾਸੇ, ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਵੀ ਸਾਧੂ ਸਿੰਘ ਧਰਮਸੋਤ, ਵਿਜੈ ਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ ਅਤੇ ਬਿਕਰਮ ਸਿੰਘ ਮਜੀਠੀਆ ਸਣੇ ਹੋਰ ਮੰਤਰੀਆਂ ਉੱਤੇ ਵਰ੍ਹੇ।

ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਵਿਸ਼ਵ-ਵਿਆਪੀ ਪ੍ਰਕੋਪ ਕੋਰੋਨਾ ਵਾਇਰਸ 'ਤੇ ਫ਼ਤਿਹ ਪਾਉਣ ਲਈ ਜ਼ੀਰੋ ਜਨ ਸੰਪਰਕ ਹੀ ਇਕਲੌਤਾ ਉਪਾਅ ਹੈ, ਕਿਉਂਕਿ ਅਜੇ ਤੱਕ ਇਸ ਜਾਨਲੇਵਾ ਬਿਮਾਰੀ 'ਤੇ ਕਾਬੂ ਪਾਉਣ ਲਈ ਕੋਈ ਦਵਾਈ ਜਾਂ ਵੈਕਸੀਨੇਸ਼ਨ ਨਹੀਂ ਬਣੀ।

ਭਗਵੰਤ ਮਾਨ ਨੇ ਕਿਹਾ ਕਿ ਅਣਗਿਣਤ ਚੁਣੌਤੀਆਂ ਅਤੇ ਮੁਸ਼ਕਲਾਂ ਦੇ ਬਾਵਜੂਦ ਆਮ ਨਾਗਰਿਕ ਘਰਾਂ 'ਚ ਬੈਠ ਕੇ ਸਰਕਾਰਾਂ, ਡਾਕਟਰਾਂ ਅਤੇ ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸ਼ਲਾਘਾਯੋਗ ਪਾਲਨਾ ਕਰ ਰਹੇ ਹਨ, ਪਰ ਸੱਤਾਧਾਰੀ ਕਾਂਗਰਸ ਅਤੇ ਲੋਕਾਂ ਦੀ ਨਫ਼ਰਤ ਦਾ ਪਾਤਰ ਬਣੇ ਅਕਾਲੀ ਦਲ (ਬਾਦਲ) ਦੇ ਆਗੂ ਕਾਫ਼ਲੇ ਬੰਨ ਕੇ ਗਲੀਆਂ-ਮੁਹੱਲਿਆਂ 'ਚ ਘੁੰਮ ਰਹੇ ਹਨ, ਜੋ ਕਾਨੂੰਨ ਦੀ ਸ਼ਰੇਆਮ ਉਲੰਘਣਾ ਹੈ। ਇਸ ਲਈ ਗ਼ਰੀਬਾਂ ਅਤੇ ਲੋੜਵੰਦਾਂ ਦੇ ਨਾਂਅ 'ਤੇ ਬੇਹੱਦ ਹਲਕੀ ਅਤੇ ਹੋਛੀ ਸਿਆਸਤ ਕਰ ਰਹੇ ਇਨ੍ਹਾਂ ਡਰਾਮੇਬਾਜ਼ਾਂ ਨੂੰ ਨੱਥ ਪਾਈ ਜਾਵੇ।

'ਆਪ' ਆਗੂਆਂ ਨੇ ਕਿਹਾ ਕਿ ਗ਼ਰੀਬਾਂ ਤੇ ਲੋੜਵੰਦਾਂ ਦੀ ਮਦਦ ਰਾਸ਼ਨ ਵਾਲਾ ਥੈਲਾ ਦਿੰਦਿਆਂ ਦੀ ਫ਼ੋਟੋ ਸੋਸ਼ਲ ਮੀਡੀਆ 'ਤੇ ਪਾਏ ਬਗੈਰ ਘਰੇ ਬੈਠੇ-ਬਿਠਾਏ ਵੀ ਜ਼ਿਆਦਾ ਵਧੀਆ ਢੰਗ ਨਾਲ ਕੀਤੀ ਜਾ ਸਕਦੀ ਹੈ?

ਦੂਜੇ ਪਾਸੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਦਿਖਾਵੇ ਦੀ ਮਦਦ ਹੋਛੀ ਸਿਆਸਤ ਚਮਕਾਉਣ ਲਈ ਹੈ, ਦੂਜੇ ਪਾਸੇ ਅਜਿਹਾ ਕਰਕੇ ਗ਼ਰੀਬਾਂ ਦੀ ਗ਼ਰੀਬੀ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ, ਜੋ ਨੈਤਿਕ ਤੌਰ 'ਤੇ ਬਿਲਕੁਲ ਸਹੀ ਨਹੀਂ ਹੈ। ਇਸ ਲਈ ਸਾਧੂ ਸਿੰਘ ਧਰਮਸੋਤ, ਵਿਜੈ ਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ ਅਤੇ ਬਿਕਰਮ ਸਿੰਘ ਮਜੀਠੀਆ ਸਣੇ ਸਾਰੇ ਮੰਤਰੀਆਂ ਵਿਧਾਇਕਾਂ ਅਤੇ ਹੋਰ ਆਗੂਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ, ਕਿਉਂਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।

ਚੀਮਾ ਨੇ ਕਿਹਾ ਕਿ ਹਰੇਕ ਨੇਤਾ ਨੂੰ ਆਪਣੇ ਹਲਕੇ ਅਤੇ ਇਲਾਕੇ ਦੇ ਗ਼ਰੀਬਾਂ ਅਤੇ ਲੋੜਵੰਦਾਂ ਬਾਰੇ ਲਗਭਗ ਜਾਣਕਾਰੀ ਹੁੰਦੀ ਹੈ ਅਤੇ ਅਜਿਹੇ ਜ਼ਰੂਰਤਮੰਦਾਂ ਬਾਰੇ ਆਪਣੇ ਸਥਾਨਕ ਆਗੂਆਂ, ਪੰਚਾਂ, ਸਰਪੰਚਾਂ, ਨੰਬਰਦਾਰਾਂ ਜਾਂ ਹੋਰ ਮੋਹਤਵਰਾਂ ਕੋਲੋਂ ਪਾਰਟੀਬਾਜ਼ੀ ਤੋ ਉੱਤੇ ਉੱਠ ਕੇ ਸੂਚੀ ਤਿਆਰ ਕਰਵਾਈ ਜਾ ਸਕਦੀ ਹੈ, ਜਿਨ੍ਹਾਂ ਨੂੰ ਪ੍ਰਸ਼ਾਸਨ ਰਾਹੀਂ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਨਾ ਸਾਰੇ ਆਗੂਆਂ ਅਤੇ ਜਨ ਨੁਮਾਇੰਦਿਆਂ ਦਾ ਅਸਲੀ ਫ਼ਰਜ਼ ਹੈ, ਜੋ ਆਪਣੇ-ਆਪਣੇ ਘਰਾਂ 'ਚੋਂ ਬਾਖ਼ੂਬੀ ਕੀਤਾ ਜਾ ਸਕਦਾ ਹੈ।

ਚੀਮਾ ਨੇ ਨਾਭਾ 'ਚ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸਿਆਸੀ ਵਿਤਕਰੇਬਾਜ਼ੀ ਤਹਿਤ ਵੰਡੇ ਜਾ ਰਹੇ ਰਾਸ਼ਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਮੰਤਰੀ ਨੂੰ ਇਹ ਸੋਭਾ ਨਹੀਂ ਦਿੰਦਾ ਕਿ ਉਹ ਵਿਤਕਰੇਬਾਜ਼ੀ ਰਾਹੀਂ ਪਹਿਲਾਂ ਖ਼ੁਦ ਰਾਸ਼ਨ ਵੰਡੇ ਅਤੇ ਫਿਰ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਗ਼ਰੀਬ ਲੋਕਾਂ 'ਤੇ ਮੁਕੱਦਮੇ ਦਰਜ ਕਰਵਾਏ।

ਹਰਪਾਲ ਚੀਮਾ ਨੇ ਪਾਰਟੀ ਦੇ ਨਾਭਾ ਤੋਂ ਹਲਕਾ ਪ੍ਰਧਾਨ ਦੇਵ ਮਾਨ ਦੇ ਹਵਾਲੇ ਨਾਲ ਕਿਹਾ ਕਿ ਅੱਧੀ ਦਰਜਨ ਤੋਂ ਵੱਧ ਲੋਕਾਂ 'ਤੇ ਧਾਰਾ 144 ਤੋੜਨ ਸਮੇਤ ਕਈ ਹੋਰ ਦੋਸ਼ਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਚੀਮਾ ਨੇ ਇਸ ਪੂਰੇ ਮਾਮਲੇ ਦੀ ਸਮਾਂਬੱਧ ਨਿਆਇਕ ਜਾਂਚ ਦੀ ਮੰਗ ਕਰਦੇ ਹੋਏ ਸਵਾਲ ਉਠਾਇਆ ਕਿ ਜੇਕਰ ਆਮ ਲੋਕਾਂ 'ਤੇ ਧਾਰਾ 144 ਤਹਿਤ ਮਾਮਲਾ ਦਰਜ ਕੀਤਾ ਜਾ ਸਕਦਾ ਹੈ, ਤਾਂ ਭਾਰੀ-ਭਰਕਮ ਲਾਮ ਲਸ਼ਕਰ ਨਾਲ ਨਾਭੇ ਦੀਆਂ ਗਲੀਆਂ 'ਚ ਘੁੰਮ ਰਹੇ ਸਾਧੂ ਸਿੰਘ ਧਰਮਸੋਤ 'ਤੇ ਧਾਰਾ 144 ਤਹਿਤ ਮੁਕੱਦਮਾ ਕਿਉਂ ਨਹੀਂ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਪੀਐਮ ਮੋਦੀ ਨੇ ਯੋਗ ਅਭਿਆਸ ਕਰਦਿਆਂ ਦੀਆਂ 3ਡੀ ਐਨੀਮੇਟਡ ਵੀਡੀਓਜ਼ ਕੀਤੇ ਸਾਂਝੇ

ETV Bharat Logo

Copyright © 2025 Ushodaya Enterprises Pvt. Ltd., All Rights Reserved.