ਦਿੱਲੀ: ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਰਸਮੀਂ ਤੌਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਚ ਕੁਝ ਦਿਨ ਬਾਕੀ ਰਹਿ ਗਏ ਹਨ। ਭਗਵੰਤ ਮਾਨ 16 ਤਰੀਕ ਨੂੰ ਮੁੱਖ ਮੰਤਰੀ ਵਜੋਂ ਖਟਕੜ ਕਲਾਂ 'ਚ ਸਹੁੰ ਚੁੱਕਣ ਜਾ ਰਹੇ ਹਨ। ਉਹ ਸ਼ਨੀਵਾਰ ਯਾਨੀ ਕੱਲ੍ਹ ਰਾਜਪਾਲ ਨਾਲ ਮੁਲਾਕਾਤ ਕਰਨਗੇ। 13 ਮਾਰਚ ਨੂੰ ਭਗਵੰਤ ਮਾਨ ਵੱਲੋਂ ਰੋਡ ਸ਼ੋਅ ਕਰਕੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ।
ਅੱਜ ਯਾਨੀ ਸ਼ੁਕਰਵਾਰ ਸ਼ਾਮ ਨੂੰ ਭਗਵੰਤ ਮਾਨ ਦੀ ਅਗਵਾਈ ਵਿੱਚ ਆਪ ਵਿਧਾਇਕਾਂ ਦੀ ਮੀਟਿੰਗ ਹੋਣ ਜਾ ਰਹੀ ਹੈ, ਜਿੱਥੇ ਮਾਨ ਨੂੰ ਵਿਧਾਇਕ ਦਲ ਦਾ ਆਗੂ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਮਾਨ ਗਵਰਨਰ ਨਾਲ ਮੀਟਿੰਗ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਦੱਸਣਯੋਗ ਹੈ ਕਿ ਸਮਾਗਮ ਤੋਂ ਪਹਿਲਾਂ 13 ਮਾਰਚ ਨੂੰ ਭਗਵੰਤ ਮਾਨ ਵੱਲੋਂ ਰੋਡ ਸ਼ੋਅ ਕਰਕੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ (punjab assembly election result 2022) ਵਿੱਚ ਬਦਲਾਅ ਦੀ ਇੱਛਾ ਦੇ ਜ਼ੋਰ 'ਤੇ ਪੰਜਾਬ ਵਿੱਚ 'ਝਾੜੂ' ਚਲਾ ਦਿੱਤਾ ਹੈ। ਅੱਜ ਸੂਬੇ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਪਾਰਟੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (delhi cm arvind kejriwal) ਦੇ ਘਰ ਪਹੁੰਚ ਕੇ ਮੀਟਿੰਗ ਕੀਤੀ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਜਿੱਤ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਪਹਿਲੀ ਵਾਰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਵੀ ਮੌਜੂਦ ਸਨ।
ਦੱਸ ਦਈਏ ਕਿ ਪੰਜਾਬ ਤੋਂ ਰਵਾਨਾ ਹੁੰਦੇ ਸਮੇਂ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਕਿਹਾ, 'ਮੈਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾ ਰਿਹਾ ਹਾਂ, ਕੱਲ੍ਹ ਰਾਜਪਾਲ ਨੂੰ ਮਿਲਾਂਗਾ, ਉਸ ਤੋਂ ਬਾਅਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਾਂਗਾ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 92 ਸੀਟਾਂ ਜਿੱਤ ਕੇ ਇਤਿਹਾਸ ਰਚਿਆ। ਸੂਬੇ ਵਿੱਚ 'ਆਪ' ਦੀ ਅਜਿਹੀ ਹਨ੍ਹੇਰੀ ਚੱਲੀ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਦਿੱਗਜ਼ ਨੇਤਾਵਾਂ ਦਾ ਉਨ੍ਹਾਂ ਦੇ ਹਲਕਿਆਂ ਚੋਂ ਸਫ਼ਾਇਆ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: MCD ਚੋਣਾਂ ਮੁਲਤਵੀ ਕਰਨ 'ਤੇ ਭੜਕੇ ਕੇਜਰੀਵਾਲ, ਕੇਂਦਰ ਅੱਗੇ ਝੁਕਿਆ ਚੋਣ ਕਮਿਸ਼ਨ