ਮਾਨਸਾ: ਐਤਵਾਰ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨਾਲ ਬਾਲੀਵੁੱਡ ਅਤੇ ਸੰਗੀਤ ਜਗਤ ਸੋਗ 'ਚ ਹੈ। ਇਸ ਦੇ ਨਾਲ ਹੀ, ਧਾਰਮਿਕ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਇਸ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕਿਸੇ ਤੋਂ ਦੱਬਦਾ ਨਹੀਂ ਸੀ, ਉਹ ਹੱਟ ਕੇ ਚੱਲਦਾ ਸੀ, ਇਸ ਲਈ ਉਸ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਧਾਰਮਿਕ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਇਸ ਸਮੇਂ ਵਿਦੇਸ਼ ਵਿੱਚ ਹੈ। ਜਦੋਂ ਉਨ੍ਹਾਂ ਨੂੰ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਖ਼ਬਰ ਮਿਲੀ ਤਾਂ, ਢੱਡਰੀਆ ਵਾਲੇ ਨੇ ਆਪਣੇ ਅਧਿਕਾਰਤ ਚੈਨਲ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇ ਵਾਲਾ ਕੋਮਲ ਦਿਲ ਵਾਲਾ ਇਨਸਾਨ ਸੀ ਜਿਸ ਨਾਲ ਬਹੁਤ ਗ਼ਲਤ ਕੀਤਾ ਗਿਆ। ਇਸ ਦੇ ਨਾਲ ਹੀ, ਉਨ੍ਹਾਂ ਇਹ ਵੀ ਕਿਹਾ ਕਿ ਹੋ ਸਕਦਾ ਕਿ ਗੰਦੀ ਰਾਜਨੀਤੀ ਦੀ ਭੇਂਟ ਚੜ੍ਹ ਗਿਆ ਹੋਵੇ ਸਿੱਧੂ ਮੂਸੇਵਾਲਾ।
ਉੱਥੇ ਹੀ, "ਸੂਬਾ ਸਰਕਾਰ ਉੱਤੇ ਸਵਾਲੀਆਂ ਨਿਸ਼ਾਨ ਚੁੱਕਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਕਿੱਥੇ ਹੈ। ਉੱਥੇ ਹੀ, ਧਾਰਮਿਕ ਪ੍ਰਚਾਰਕ ਢੱਡਰੀਆ ਵਾਲੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੀ ਚਾਹੁੰਦੀਆਂ ਹਨ ਕਿ ਪੰਜਾਬ ਵਿੱਚ ਗੰਦ ਪਵੇ।"
ਦੱਸ ਦਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ 'ਚ ਮੂਸੇਵਾਲਾ ਦੇ ਕਤਲ 'ਤੇ ਬਾਲੀਵੁੱਡ ਸਿਤਾਰੇ ਅਜੇ ਦੇਵਗਨ, ਕੰਗਨਾ ਰਣੌਤ, ਜ਼ਰੀਨ ਖਾਨ, ਸ਼ਰਦ ਕੇਲਕਰ, ਕਾਮੇਡੀਅਨ ਕਪਿਲ ਸ਼ਰਮਾ, ਗਾਇਕਾ ਹਰਸ਼ਦੀਪ ਕੌਰ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਦਿਲਜੀਤ ਦੋਸਾਂਝ, ਬੱਬੂ ਮਾਨ, ਐਮੀ ਵਿਰਕ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। AK-47 ਫਾਇਰਿੰਗ ਨਾਲ ਸਿੱਧੂ ਮੂਸੇਵਾਲਾ ਦੀ ਮੌਤ, ਗੈਵੀ ਸੰਧੂ ਸਮੇਤ ਕਈ ਕਲਾਕਾਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ, ਗੀਤਕਾਰਾਂ ਨੇ ਕੀਤਾ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ