ETV Bharat / state

Jagtar Singh Tara Released From Jail: ਭਾਰੀ ਸੁਰੱਖਿਆ ਨਾਲ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਏ ਜਗਤਾਰ ਸਿੰਘ ਤਾਰਾ, ਦੇਖੋ ਵੀਡੀਓ

Jagtar Singh Tara Released From Jail: ਜਗਤਾਰ ਸਿੰਘ ਤਾਰਾ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ, ਉਹਨਾਂ ਨੂੰ ਭਤੀਜੀ ਦੇ ਵਿਆਹ ਲਈ ਜੇਲ੍ਹ ਚੋਂ ਬਾਹਰ ਆਉਣ ਲਈ ਦੋ ਘੰਟੇ ਦੀ ਰਾਹਤ ਮਿਲੀ ਹੈ।ਜਗਤਾਰ ਤਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ 'ਚ ਬੰਦ ਹਨ।

Bhai Jagtar Singh Tara, accused of killing Chief Minister Beant Singh, came out on parole for 2 hours
ਜੇਲ੍ਹ ਚੋਂ ਬਾਹਰ ਆਏ ਜਗਤਾਰ ਸਿੰਘ ਤਾਰਾ,ਭਤੀਜੀ ਦੇ ਵਿਆਹ ਲਈ ਮਿਲੀ ਹਾਈਕੋਰਟ ਤੋਂ ਰਾਹਤ
author img

By ETV Bharat Punjabi Team

Published : Dec 3, 2023, 12:37 PM IST

Updated : Dec 3, 2023, 4:12 PM IST

ਭਤੀਜੀ ਦੇ ਵਿਆਹ 'ਚ ਸ਼ਾਮਲ ਹੋਏ ਜਗਤਾਰ ਸਿੰਘ ਤਾਰਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ 'ਚ ਬੰਦ ਜਗਤਾਰ ਸਿੰਘ ਤਾਰਾ ਅੱਜ ਜੇਲ੍ਹ ਚੋਂ ਬਾਹਰ ਆਏ ਹਨ। ਉਹਨਾਂ ਨੂੰ ਭਤੀਜੀ ਦੇ ਵਿਆਹ 'ਚ ਸ਼ਾਮਿਲ ਹੋਣ ਲਈ 2 ਘੰਟੇ ਦੀ ਪੈਰੋਲ ਮਿਲੀ ਜਿਸ ਦੇ ਚਲਦਿਆਂ ਉਹ ਜੇਲ੍ਹ ਤੋਂ ਬਾਹਰ ਆਏ ਹਨ। ਦਰਅਸਲ ਕੁਝ ਸਮਾਂ ਪਹਿਲਾਂ ਜਗਤਾਰ ਤਾਰਾ ਦੇ ਭਰਾ ਦਾ ਦੇਹਾਂਤ ਹੋ ਗਿਆ ਸੀ ਅਤੇ ਆਪਣੇ ਭਰਾ ਦੀ ਜਗ੍ਹਾ ਅੱਜ ਉਹ ਆਪਣੀ ਭਤੀਜੀ ਦਾਆਨੰਦ ਕਾਰਜ ਕਰਨ ਲਈ ਪਹੁੰਚੇ ਸਨ।ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ। Murder of former Punjab Chief Minister Beant Singh

ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਏ : ਤਾਰਾ ਦੀ ਭਤੀਜੀ ਦਾ ਆਨੰਦ ਕਾਰਜ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਹੋ ਰਏ ਹੈ। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਤਾਰਾ ਦੇ ਭਰਾ ਦੀ ਅਪ੍ਰੈਲ ਮਹੀਨੇ ਵਿੱਚ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ: 20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁਡੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭੌਰਾ ਅਤੇ ਜਗਤਾਰ ਸਿੰਘ ਤਾਰਾ ਸਮੇਤ ਉਨ੍ਹਾਂ ਦੇ ਰਸੋਈਏ ਅਤੇ ਦੇਵ ਸਿੰਘ ਦੇਵੀ ਕਤਲ ਕੇਸ ਵਿੱਚ ਸ਼ਾਮਲ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ। ਜਗਤਾਰ ਸਿੰਘ ਨੇ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਹੀ ਜਾ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਇਧਰ-ਉਧਰ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਦੋਸ਼ੀ ਇਸ 'ਤੇ ਨਾਲੋ-ਨਾਲ ਮਿੱਟੀ ਪਾ ਦਿੰਦੇ ਸਨ। ਬੁਡੈਲ ਜੇਲ੍ਹ ਦੀ ਕੰਧ ਤੱਕ ਸੁਰੰਗ ਪੁੱਟੀ ਗਈ ਸੀ, ਜਿਸ ਤੱਕ ਪਹੁੰਚਣ ਤੋਂ ਬਾਅਦ ਮੁਲਜ਼ਮ ਕੰਧ ਟੱਪ ਕੇ ਫਰਾਰ ਹੋ ਗਿਆ।

Last Updated : Dec 3, 2023, 4:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.