ETV Bharat / state

'ਕਣਕ ਦੀ ਖਰੀਦ ਸਬੰਧੀ ਸਮੁੱਚੀਆਂ ਤਿਆਰੀਆਂ ਮੁਕੰਮਲ'

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਕਹਿਣਾ ਹੈ ਕਿ 15 ਅਪ੍ਰੈਲ 2020 ਤੋਂ ਰੱਬੀ ਸੀਜ਼ਨ 2020-21 ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਜਿਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ।

ਫ਼ੋਟੋ।
ਫ਼ੋਟੋ।
author img

By

Published : Apr 14, 2020, 6:00 PM IST

Updated : Apr 14, 2020, 7:56 PM IST

ਚੰਡੀਗੜ੍ਹ: ਪੰਜਾਬ ਵਿੱਚ 15 ਅਪ੍ਰੈਲ 2020 ਤੋਂ ਰੱਬੀ ਸੀਜ਼ਨ 2020-21 ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ 1925 ਰੁਪਏ ਤੇ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ.ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 135 ਲੱਖ ਮੀ.ਟਨ ਕਣਕ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਜਿਸ ਦੇ ਮੱਦੇਨਜ਼ਰ ਪਨਗਰੇਨ 26% (35.10), ਮਾਰਕਫੈਡ 23.50% (31.72), ਪਨਸਪ 21.50% (29.02), ਵੇਅਰ ਹਾਊਸ 14% (18.90) ਅਤੇ ਐਫ.ਸੀ.ਆਈ 15% (20.25) ਵਿਚਕਾਰ ਕਣਕ ਦੀ ਖਰੀਦ ਦੇ ਸ਼ੇਅਰ/ਟੀਚੇ ਨਿਰਧਾਰਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ 1867 ਖਰੀਦ ਕੇਂਦਰ ਅਤੇ 1824 ਰਾਈਸ ਮਿਲਾਂ ਨੂੰ ਮੰਡੀ ਯਾਰਡ ਐਲਾਨਿਆ ਗਿਆ ਹੈ, ਜਿਨ੍ਹਾਂ ਦੀ ਲਿਕਿੰਗ ਪਲਾਨ ਅਨੁਸਾਰ ਖਰੀਦ ਏਜੰਸੀਆਂ ਵਿਚਕਾਰ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰੱਬੀ ਸੀਜ਼ਨ 2020-21 ਦੌਰਾਨ ਸੈਂਟਰਲ ਪੂਲ ਲਈ ਕਣਕ ਦੀ ਖਰੀਦ ਕਰਨ ਸਬੰਧੀ ਏਜੰਸੀਆਂ ਵੱਲੋਂ 50 ਕਿਲੋ ਦੀ ਭਰਤੀ ਦੀਆਂ ਨਵੀਆਂ ਜੂਟ/ਐੱਚ.ਡੀ.ਪੀ.ਈ/ਪੀ.ਪੀ ਬੋਰੀਆਂ ਦਾ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਵੰਡੀ ਜਾਣ ਵਾਲੀ ਕਣਕ ਦੀ ਭਰਾਈ ਲਈ ਲੋੜੀਂਦੀਆਂ 30 ਕਿਲੋ ਕਪੈਸਟੀ ਦੀਆਂ ਬੋਰੀਆਂ ਦਾ ਪ੍ਰਬੰਧ ਪਨਗਰੇਨ ਵੱਲੋ ਕੀਤਾ ਗਿਆ ਹੈ।

ਇਸ ਪ੍ਰਬੰਧ ਤਹਿਤ ਹਰ ਇਕ ਜਿਲ੍ਹੇ ਵਿਚ ਲੋੜ ਅਨੁਸਾਰ ਬਾਰਦਾਨਾ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਰਾਜ ਸਰਕਾਰ ਦੀਆਂ ਹਦਾਇਤਾ ਅਨੁਸਾਰ ਮੰਡੀ ਬੋਰਡ ਵੱਲੋਂ ਮੰਡੀਵਾਈਜ਼, ਆੜ੍ਹਤੀ ਵਾਈਜ਼ ਜਾਰੀ ਕੀਤੇ ਟੋਕਨਾਂ ਅਨੁਸਾਰ ਹੀ ਬਾਰਦਾਨਾ ਮੰਡੀ ਵਿੱਚ ਭੇਜਦੇ ਹੋਏ ਸਬੰਧਤ ਆੜ੍ਹਤੀਆਂ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀਆਂ ਬੋਰੀਆਂ ਤੇ ਨੀਲੇ ਰੰਗ ਦਾ ਛਾਪਾ ਨੀਲੇ ਰੰਗ ਦੇ ਧਾਗੇ ਨਾਲ ਸਿਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ।

ਆਸ਼ੂ ਨੇ ਕਿਹਾ ਕਿ ਕੋਵਿਡ 19 ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਦਾ ਸੀਜ਼ਨ ਮਿਤੀ 15 ਅਪ੍ਰੈਲ 2020 ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਹ ਖ੍ਰੀਦ ਪ੍ਰੀਕ੍ਰਿਆ 15 ਜੂਨ 2020 ਤੱਕ ਜਾਰੀ ਰਹੇਗੀ। ਖੁਰਾਕ ਮੰਤਰੀ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਰਾਹੀਂ ਕਣਕ ਲਿਆਂਦੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਜਿਸ ਅਨੁਸਾਰ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾੲੀ 30 ਫੁੱਟ ਦੇ ਬੋਕਸ ਦੇ ਨਿਸ਼ਾਨ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ‌ਅਤੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਬੋਲੀ ਲਗਾਉਣ ਸਮੇਂ ਉਚਿਤ ਦੂਰੀ ਰੱਖਦੇ ਹੋਏ ਕਣਕ ਦੀ ਬੋਲੀ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ।

ਉਨ੍ਹਾ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲੇਬਰ/ਢੋਆ ਢੋਆਈ ਦੇ ਠੇਕੇਦਾਰ ਵੱਲੋਂ ਲੇਬਰ ਨੂੰ ਲੋੜੀਂਦੇ ਮਾਸਕ ਮੁਹੱਈਆ ਕਰਵਾਏ ਜਾਣਗੇ। ਖਰੀਦ ਏਜੰਸੀਆਂ/ਮੰਡੀ ਬੋਰਡ ਦੇ ਨੁਮਾਇੰਦਿਆ ਵੱਲੋਂ ਮੰਡੀਆਂ ਵਿੱਚ ਕੰਮ ਰਹੀ ਲੇਬਰ ਤੇ ਧਿਆਨ ਰੱਖਿਆ ਜਾਵੇਗਾ ਕਿ ਕਿਸੇ ਲੇਬਰ ਨੂੰ ਖੰਘ, ਜੁਕਾਮ ਅਤੇ ਬੁਖਾਰ ਆਦਿ ਨਾ ਹੋਵੇ। ਇਕ ਮੰਡੀ ਤੋਂ ਇਕ ਸਟੋਰੇਜ਼ ਪੁਆਇੰਟ ਵਿਚਕਾਰ ਹੀ ਇਕ ਰੂਟ ਤੇ ਕਣਕ ਦੀ ਢੋਆ ਢੋਆਈ ਅਤੇ ਸਮੇਂ ਸਮੇਂ ਤੇ ਸੈਨੇਟਾਈਜ਼ ਕਰਵਾਉਣ, ਟਰੱਕ ਡਰਾਇਵਰ/ਹੈਲਪਰ ਨੂੰ ਵੀ ਮੂੰਹ ਢੱਕਣ ਲਈ ਮਾਸਕ ਮੁਹੱਈਆ ਕਰਵਾਏ ਲਈ ਹਦਾਇਤਾਂ ਕੀਤੀਆ ਗਈਆਂ ਹਨ। ਰੱਬੀ ਸੀਜ਼ਨ 2020-21 ਦੌਰਾਨ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਆਨਲਾਈਨ ਵਿਧੀ ਨਾਲ Anaaj Kharid Portal ਰਾਹੀਂ ਕੀਤੀ ਜਾਵੇਗੀ।

ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰ, ਪੰਜਾਬ ਰਾਜ ਨੂੰ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਮੁੱਚੇ ਪ੍ਰਬੰਧ ਕਰਨ, ਸਰਕਾਰ ਵੱਲੋਂ ਨਿਸ਼ਚਿਤ ਸਮੇਂ ਦੌਰਾਨ ਕਣਕ ਦੀ ਕਟਾਈ ਕਰਨ, ਚੇਅਰਮੈਨ ਬਿਜਲੀ ਬੋਰਡ ਪੰਜਾਬ ਨੂੰ ਰਾਜ ਦੇ ਘੋਸ਼ਿਤ ਕੀਤੇ ਗਏ 1867 ਖਰੀਦ ਕੇਂਦਰ, 1824 ਰਾਈਸ ਮਿਲ-ਕਮ- ਮੰਡੀ ਯਾਰਡਾਂ ਵਿੱਚ 24 ਘੰਟੇ ਬਿਜਲੀ ਦੀ ਸਪਲਾਈ ਜਾਰੀ ਰੱਖਣ ਅਤੇ ਜਨਰਲ ਆਫ ਪੁਲਿਸ ਪੰਜਾਬ ਨੂੰ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਸੀਜ਼ਨ ਦੌਰਾਨ ਸਕਿਓਰਟੀ ਦਾ ਪ੍ਰਬੰਧ ਕਰਨ ਲਈ ਲਿਖਿਆ ਜਾ ਚੁੱਕਾ ਹੈ ਤਾਂ ਜੋ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਅਤੇ ਮੰਡੀਵਾਈਜ਼ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆ ਗਈਆਂ ਹਨ ਜਿਸ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਮੁੱਖ ਦਫਤਰ ਦੇ ਪੱਧਰ ਤੇ ਵੀ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

Last Updated : Apr 14, 2020, 7:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.