ਚੰਡੀਗੜ੍ਹ ਡੈਸਕ : ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਕਿਸਾਨ ਆਗੂ ਮੁੜ ਤੋਂ ਸਰਕਾਰ ਦੇ ਖਿਲਾਫ ਮੋਰਚਾ ਖੋੋਲ੍ਹਣ ਜਾ ਰਹੇ ਹਨ। ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਅੰਦੋਲਨ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋ ਕੇ ਬਣੇ ਸੰਯੁਕਤ ਕਿਸਾਨ ਮੋਰਚੇ ਨੇ 26 ਫਰਵਰੀ ਤੋਂ ਦਿੱਲੀ ਕੂਚ ਦੀ ਤਿਆਰੀ ਕਰ ਲਈ ਹੈ। ਦੂਜੇ ਪਾਸੇ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਜਾ ਰਿਹਾ ਹੈ।
ਅਗਲੇ ਤਿੰਨ ਮਹੀਨਿਆਂ 'ਚ 20 ਪੰਚਾਇਤਾਂ : ਕਿਸਾਨ ਆਗੂਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ 20 ਮਹਾਪੰਚਾਇਤਾਂ ਕੀਤੀਆਂ ਜਾਣਗੀਆਂ ਅਤੇ ਇਸ ਜਥੇਬੰਦੀ ਦੀਆਂ ਮੁੱਖ ਅੱਠ ਮੰਗਾਂ ਵੀ ਸਰਕਾਰ ਤੋਂ ਪੂਰੀਆਂ ਕਰਵਾਉਣ ਲਈ ਅੰਦੋਲਨ ਵਿੱਢਿਆ ਜਾਵੇਗਾ। 2021 ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ ਅਤੇ ਇਸੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਅੰਦੋਲਨ ਦੀ ਰੂਪਰੇਖਾ ਕੀਤੀ ਗਈ ਤਿਆਰ : ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਅਭਿਮੰਨਿਊ ਕੋਹਾੜ ਅਤੇ ਕਿਸਾਨ ਆਗੂ ਡੱਲੇਵਾਲ ਨੇ ਕਿਹਾ ਹੈ ਕਿ ਲੰਘੇ ਮੰਗਲਵਾਰ ਨੂੰ ਹੋਈ ਜਥੇਬੰਦੀ ਦੀ ਕੌਮੀ ਬੈਠਕ ਵਿੱਚ ਇਸ ਸਾਰੇ ਅੰਦੋਲਨ ਦੀ ਰੂਪਰੇਖਾ ਵੀ ਤਿਆਰ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸੱਤਾ ਧਿਰ ਵਾਲੇ ਸੂਬਿਆਂ ਵਿੱਚ 2013 ਦੇ ਜ਼ਮੀਨ ਗ੍ਰਹਿਣ ਕਾਨੂੰਨ ਵਿੱਚ ਤਬਦੀਲੀ ਕਰਕੇ ਨਵੇਂ ਕਾਰਪੋਰੇਟ ਹਿਤੈਸ਼ੀ ਨਿਯਮ ਕਿਸਾਨਾਂ ਉੱਤੇ ਥੋਪ ਦਿੱਤੇ ਗਏ ਹਨ। ਦੂਜੇ ਪਾਸੇ ਐਨਜੀਟੀ ਨੇ ਕਿਹਾ ਸੀ ਕਿ ਜੋ ਕਿਸਾਨ ਪਰਾਲੀ ਨਹੀਂ ਸਾੜਨਗੇ ਉਨ੍ਹਾਂ ਨੂੰ ਝੋਨੇ ਦੇ ਪ੍ਰਤੀ ਕੁਇੰਟਲ ਉਪਰ 100 ਰੁਪਏ ਮਿਲਣਗੇ। ਇਸ ਤੋਂ ਇਲਾਵਾ ਹੋਰ ਸਹੂਲਤਾਂ ਦਾ ਵੀ ਐਲਾਨ ਕੀਤਾ ਗਿਆ ਸੀ ਪਰ ਹਾਲੇ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ।
- History of SGPC: ਜਾਣੋ ਕਿਵੇਂ ਹੋਂਦ ’ਚ ਆਈ ਸਿੱਖਾਂ ਦੀ ਸਰਬ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
- Stubble Burning Case Decrease : ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ਘਟੇ, ਪਰ ਪ੍ਰਦੂਸ਼ਣ ਕੰਟਰੋਲ 'ਚ ਨਹੀਂ, ਸਿਹਤ ਵਿਭਾਗ ਵਲੋਂ ਹਿਦਾਇਤਾਂ, ਕਿਸਾਨਾਂ ਨੇ ਘੇਰੀਆਂ ਫੈਕਟਰੀਆਂ
- Amritsar SGPC Election : ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਬੋਲੇ ਹਰਜਿੰਦਰ ਸਿੰਘ ਧਾਮੀ, ਕਿਹਾ- ਬੀਬੀ ਜੀ ਮੇਰੇ ਤੋਂ ਵੱਧ ਸਿਆਣੇ ...
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸੁਪਰੀਮ ਕੋਰਟ ਤੇ ‘ਐੱਨਜੀਟੀ’ ਦੇ ਹੁਕਮ ਲਾਗੂ ਕਰਨ ਦੀ ਥਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ ਸਰਕਾਰ ਨੇ ਆਟੋ ਸਨਅਤ ਪ੍ਰਤੀ ਨਰਮ ਰੁਖ਼ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਦਿੱਲੀ ਨਾਲੋਂ ਘੱਟ ਪ੍ਰਦੂਸ਼ਣ ਹੈ।