ਚੰਡੀਗੜ੍ਹ: 2022 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਪੂਰੀ ਤਿਆਰੀ ਖਿੱਚ ਦਿੱਤੀ ਹੈ। ਪਹਿਲਾ ਸੂਬੇ ਚ ਐਸ.ਸੀ ਉਪ ਮੁੱਖ ਮੰਤਰੀ ਦੇਣ ਦੇ ਐਲਾਨ ਤੋਂ ਬਾਅਦ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਸੁਖਬੀਰ ਬਾਦਲ ਨੇ ਅੱਜ ਆਪਣੇ ਟਵਿੱਟਰ ਹੈਂਡਲ ਤੇ ਐਲਾਨ ਕੀਤਾ ਹੈ ਕਿ ਜੇਕਰ 2022 ਵਿਧਾਨ ਸਭਾ ਚੋਣਾਂ ਵਿੱਚ SAD-BSP ਦੀ ਸਰਕਾਰ ਬਣਦੀ ਹੈ ਤਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਵਿੱਚ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ।ਇਸਦੇ ਨਾਲ ਹੀ ਕਿਸਾਨ ਦੇ ਬੱਚਿਆਂ ਅਤੇ ਪੋਤੇ ਪੋਤੀਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਮੁਫ਼ਤ ਵਿਦਿਆ ਦਿੱਤੀ ਜਾਏਗੀ।ਇਸ ਤੋਂ ਇਲਾਵਾ ਪੂਰੇ ਪਰਿਵਾਰ ਨੂੰ ਹੈਲਥ ਇੰਨਸ਼ੋਰੈਂਸ ਵੀ ਦਿੱਤੀ ਜਾਏਗੀ।
ਦਿੱਲੀ ਚ ਚੱਲ ਰਹੇ ਕਿਸਾਨ ਅੰਦੋਲਨ ਦੇ ਪਿਛਲੇ 7 ਮਹੀਨਿਆਂ ਦੌਰਾਨ ਕਰੀਬ 500 ਕਿਸਾਨ ਸ਼ਹੀਦ ਹੋ ਚੁੱਕੇ ਹਨ। ਦੱਸਦੀਏ ਕਿ ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਇੱਕ ਤੋਂ ਬਾਅਦ ਇੱਕ ਵੱਖ-ਵੱਖ ਕਾਰਡ ਖੇਡ ਰਹੀਆਂ ਹਨ।ਕਦੇ ਦਲਿਤ ਉਪ ਮੁੱਖ ਮੰਤਰੀ ਅਤੇ ਕਦੇ 300 ਯੂਨਿਟ ਬਿਜਲੀ ਬਿੱਲ ਮੁਆਫ਼।ਇਸ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਵੱਡਾ ਚੋਣਾਵੀ ਐਲਾਨ ਕਰ ਦਿੱਤਾ ਹੈ।
ਇਹ ਵੀ ਪੜੋ:'ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨਸਭਾ ਚੋਣਾਂ ਲਈ ਖਿੱਚੀਆਂ ਤਿਆਰੀਆਂ'