ETV Bharat / state

Parkash Singh Badal: ਪਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਵੱਡੇ ਰਾਜਨੀਤਿਕ ਲੀਡਰ ਪਰ ਨਹੀਂ ਦਿਖੇ ਭਗਵੰਤ ਮਾਨ

ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸਿਆਸੀ ਦਿੱਗਜ ਪਹੁੰਚੇ ਪਰ CM ਮਾਨ ਨਹੀਂ ਪਹੁੰਚੇ ਉਹ ਕੱਲ੍ਹ ਪਿੰਡ ਬਾਦਲ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ

ਪਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਨਹੀਂ ਪਹੁੰਚੇ  ਭਗਵੰਤ ਮਾਨ

author img

By

Published : Apr 26, 2023, 8:20 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਥਕ ਰਾਜਨੀਤੀ ਦੇ ਧੁਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪੁੱਜੇ। ਪਰ ਪੰਜਾਬ ਦੇ ਮੌਜੂਦਾਂ ਮੁੱਖ ਮੰਤਰੀ ਉਨ੍ਹਾਂ ਦੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਨਹੀਂ ਪਹੁੰਚੇ।

ਅੰਤਿਮ ਵਿਦਾਈ ਦੇਣ ਨਹੀਂ ਪਹੁੰਚੇ ਅਕਾਲੀ ਦਲ ਦਫ਼ਤਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਵਿੱਚ ਨਹੀਂ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣਗੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੱਲ੍ਹ ਦੁਪਹਿਰ 1 ਵਜੇ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਭਲਕੇ 11:30 ਵਜੇ ਪਿੰਡ ਬਾਦਲ ਪਹੁੰਚਣਗੇ। ਪਰ ਅੱਜ ਉਹ ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਕੀਤੇ ਵੀ ਦਿਖਾਈ ਨਹੀਂ ਦਿੱਤੇ।

ਇਸ ਕਾਰਨ ਅੱਜ ਨਹੀਂ ਪਹੁੰਚੇ ਅਕਾਲੀ ਦਲ ਦੇ ਦਫ਼ਤਰ: ਜਾਣਕਾਰੀ ਅਨੁਸਾਰ ਭਗਵੰਤ ਮਾਨ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪਾਰਟੀ ਦਫ਼ਤਰ ਜਾਣਾ ਚਾਹੁੰਦੇ ਸਨ। ਪਰ ਉਨ੍ਹਾਂ ਦਾ ਪੁੰਛ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਸੀ। ਦੱਸਿਆ ਜਾ ਰਿਹਾ ਹੈ ਕਿ ਸੀਐਮ ਨਹੀਂ ਚਾਹੁੰਦੇ ਸਨ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਸਮੇਂ ਨੂੰ ਟਾਲਿਆ ਜਾਵੇ। ਜਿਸ ਕਾਰਨ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਆਪਣੀ ਕੈਬਨਿਟ ਦੇ ਦੋ ਮੰਤਰੀਆਂ ਨੂੰ ਪਾਰਟੀ ਦਫ਼ਤਰ ਭੇਜਿਆ। ਜਦਕਿ ਉਹ ਖੁਦ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਲਈ ਹਾਜ਼ਰ ਹੋਣਗੇ। ਜਾਣਕਾਰੀ ਅਨੁਸਾਰ ਇਸ ਕਾਰਨ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਹੈ।

ਇਨ੍ਹਾਂ ਦਿੱਗਜ਼ਾ ਨੇ ਮ੍ਰਿਤਕ ਦੇਹ ਦੇ ਕੀਤੇ ਅੰਤਿਮ ਦਰਸ਼ਨ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਪਾਰਟੀ ਦਫ਼ਤਰ ਵਿਖੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਸਿੱਧੇ ਚੰਡੀਗੜ੍ਹ ਏਅਰਫੋਰਸ ਸਟੇਸ਼ਨ ਪੁੱਜੇ ਜਿੱਥੋਂ ਉਹ ਸਿੱਧੇ ਅਕਾਲੀ ਦਲ ਦੇ ਪਾਰਟੀ ਦਫ਼ਤਰ ਪੁੱਜੇ। ਜਿੱਥੇ ਉਨ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੇ ਨਾਲ ਹੀ ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਦੀ ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੀ ਪਹੁੰਚੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੋਕ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ:- ਪ੍ਰਕਾਸ਼ ਸਿੰਘ ਬਾਦਲ ਨੂੰ ਸਿਆਸੀ ਸਾਥੀ ਕਰ ਰਹੇ ਯਾਦ, ਕਿਹਾ- ਸੂਬੇ 'ਚ ਪ੍ਰਕਾਸ਼ ਸਿੰਘ ਬਾਦਲ ਨੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਕੀਤਾ ਸੀ ਲਾਗੂ

ETV Bharat Logo

Copyright © 2024 Ushodaya Enterprises Pvt. Ltd., All Rights Reserved.