ETV Bharat / state

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਚਿਨ ਥਾਪਨ ਨੇ ਕੀਤੇ ਨਵੇਂ ਖੁਲਾਸੇ, ਕਹਿੰਦਾ ਵਾਰਦਾਤ ਤੋਂ ਪਹਿਲਾਂ ਹੀ ਲਾਰੈਂਸ ਨੇ ਭੇਜਿਆ ਸੀ ਵਿਦੇਸ਼ - Sidhu Moosewala murder case update

ਐਨਆਈਏ ਦੀ ਗ੍ਰਿਫ਼ਤ 'ਚ ਸਚਿਨ ਥਾਪਨ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈਕੇ ਕਈ ਨਵੇਂ ਖੁਲਾਸੇ ਕੀਤੇ ਹਨ। ਜਿਸ 'ਚ ਉਸ ਨੇ ਦੱਸਿਆ ਕਿ ਤਿਹਾੜ ਜੇਲ੍ਹ ਤੋਂ ਕਤਲ ਦੀ ਸਾਰੀ ਤਿਆਰੀ ਹੋਈ ਸੀ ਤੇ ਲਾਰੈਂਸ ਨੇ ਉਸ ਨੂੰ ਵਾਰਦਾਤ ਤੋਂ ਪਹਿਲਾਂ ਵਿਦੇਸ਼ ਭੇਜ ਦਿੱਤਾ ਸੀ।

ਲਾਰੈਂਸ
ਲਾਰੈਂਸ
author img

By

Published : Aug 5, 2023, 10:18 AM IST

ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫੜੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਨੇ ਹੁਣ NIA ਅੱਗੇ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੂੰ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਯੋਜਨਾ 'ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ ਕਰਕੇ ਅਨਮੋਲ ਅਤੇ ਸਚਿਨ ਨੂੰ ਪੁਲਿਸ ਤੋਂ ਬਚਾਉਣ ਲਈ ਪਹਿਲਾਂ ਹੀ ਵਿਦੇਸ਼ ਭੇਜ ਦਿੱਤਾ ਗਿਆ ਸੀ।

ਫਰਜ਼ੀ ਪਾਸਪੋਰਟ ਬਣਾ ਕੇ ਗਿਆ ਦੁਬਈ: ਸਚਿਨ ਨੇ ਦੱਸਿਆ ਕਿ ਲਾਰੈਂਸ ਨੇ ਉਸ ਨੂੰ ਫੋਨ ਕਰਕੇ ਅਨਮੋਲ ਅਤੇ ਗੋਲਡੀ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਸੀ। ਇਸ ਦੇ ਨਾਲ ਹੀ ਉਸ ਨੂੰ ਵਿਦੇਸ਼ ਜਾਣ ਦਾ ਹੁਕਮ ਦਿੰਦਿਆਂ ਕਿਹਾ ਸੀ ਕਿ ਇੱਥੇ ਵੱਡਾ ਕਾਂਡ ਹੋਣ ਵਾਲਾ ਹੈ। ਇਹ ਆਰਡਰ ਮਿਲਣ ਤੋਂ ਬਾਅਦ ਉਸ ਦਾ ਫਰਜ਼ੀ ਪਾਸਪੋਰਟ ਬਣਾ ਕੇ ਉਸ ਨੂੰ ਦੁਬਈ ਭੇਜ ਦਿੱਤਾ ਗਿਆ। ਜਿੱਥੇ ਉਹ ਗੈਂਗਸਟਰ ਵਿਕਰਮ ਬਰਾੜ ਦੇ ਸੰਪਰਕ ਵਿੱਚ ਆਇਆ। ਦੁਬਈ ਜਾਣ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਦਾ ਕੰਮ ਕਰਨਾ ਹੈ ਅਤੇ ਅਨਮੋਲ ਅਤੇ ਗੋਲਡੀ ਬਰਾੜ ਨਾਲ ਸੰਪਰਕ ਰੱਖਣਾ ਹੈ।

ਕਤਲ ਲਈ ਹਥਿਆਰ ਵਿਦੇਸ਼ ਤੋਂ ਆਏ : ਦਿੱਲੀ ਸਪੈਸ਼ਲ ਸੈੱਲ ਦੇ ਸਾਹਮਣੇ ਸਚਿਨ ਨੇ ਇਹ ਵੀ ਖੁਲਾਸਾ ਕੀਤਾ ਕਿ ਕਤਲ ਲਈ ਹਥਿਆਰ ਵਿਦੇਸ਼ ਤੋਂ ਆਏ ਸਨ। ਉਸ ਨੂੰ ਹਥਿਆਰਾਂ ਦਾ ਇੰਤਜ਼ਾਮ ਕਰਨ ਲਈ ਕਿਹਾ ਗਿਆ ਸੀ। ਗੋਲਡੀ ਬਰਾੜ ਦੇ ਕਹਿਣ 'ਤੇ ਸਚਿਨ ਨੇ ਇਕ ਦਿਨ ਲਈ ਹਥਿਆਰ ਆਪਣੇ ਕੋਲ ਰੱਖੇ ਸਨ। ਗੋਲਡੀ ਬਰਾੜ ਦੇ ਖਾਸ ਬੰਦੇ ਨੇ ਉਸ ਨੂੰ ਭਿਵਾਨੀ 'ਚ ਇਹ ਹਥਿਆਰ ਦਿੱਤੇ ਸੀ।

ਸ਼ੂਟਰ ਪ੍ਰਿਆਵਰਤ ਨੇ Bolero ਗੱਡੀ ਦਾ ਕੀਤਾ ਇੰਤਜ਼ਾਮ: ਪੁਲਿਸ ਅਧਿਕਾਰੀਆਂ ਮੁਤਾਬਕ ਗੋਲਡੀ ਬਰਾੜ ਨੇ ਸਚਿਨ ਨੂੰ ਗੱਡੀ ਦਾ ਪ੍ਰਬੰਧ ਕਰਨ ਲਈ ਕਿਹਾ ਸੀ। ਸਚਿਨ ਨੇ ਵਿਦੇਸ਼ ਭੱਜੇ ਰਾਜਸਥਾਨ ਦੇ ਗੈਂਗਸਟਰ ਰੋਹਿਤ ਗੋਦਾਰਾ ਤੋਂ ਪੁੱਛ ਕੇ ਬੋਲੈਰੋ ਕਾਰ ਦਾ ਇੰਤਜ਼ਾਮ ਕੀਤਾ ਸੀ। ਰਾਜਸਥਾਨ ਨੰਬਰ ਵਾਲੀ ਇਹ ਕਾਰ ਸ਼ੂਟਰ ਪ੍ਰਿਅਵਰਤ ਅਤੇ ਉਸ ਦੇ ਸਾਥੀ ਪੰਜਾਬ ਲੈ ਕੇ ਆਏ ਸਨ। ਇਹ ਕਾਰ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤੀ ਗਈ ਸੀ।

ਫਰਜ਼ੀ ਪਾਸਪੋਰਟ ਤੇ ਫਰਜ਼ੀ ਨਾਂ ਤੇ ਪਤਾ: ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਪਤੇ 'ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ 'ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਮਾਮਲੇ 'ਚ ਪੁਲਸ ਨੇ ਇਕ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।

ਸਚਿਨ ਨੇ 3 ਲੋਕਾਂ ਨਾਲ ਰਚੀ ਸੀ ਸਾਜ਼ਿਸ਼: ਦਿੱਲੀ ਪੁਲਿਸ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਸਚਿਨ ਨੇ ਕੈਨੇਡਾ 'ਚ ਗੈਂਗ ਚਲਾਉਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਕਾਲਾ ਜਥੇਦਾਰੀ ਅਤੇ ਤਿਹਾੜ ਜੇਲ੍ਹ 'ਚ ਲਾਰੈਂਸ ਨਾਲ ਕੋਡ ਵਰਡ ਗੱਲਬਾਤ ਕੀਤੀ ਸੀ ਤੇ ਕਤਲ ਦੀ ਸਾਜ਼ਿਸ਼ ਰਚੀ ਸੀ।

ਕੋਡ ਵਰਡ 'ਚ ਗੱਲਬਾਤ: ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਸ਼ੱਕ ਨਾ ਹੋਵੇ, ਇਸ ਲਈ ਸਚਿਨ ਫੋਨ 'ਤੇ ਗੱਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ 'ਡਾਕਟਰ' ਕਹਿ ਕੇ ਬੁਲਾਉਂਦੇ ਸਨ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਥੇਦਾਰੀ ਨੂੰ ‘ਅਲਫਾ’ ਕਹਿ ਕੇ ਬੁਲਾਉਂਦੇ ਸਨ। ਉਹ ਆਪਣੇ ਗੁਰਗਿਆਂ ਰਾਹੀਂ ਲਾਰੈਂਸ ਨਾਲ ਗੱਲਾਂ ਕਰਦਾ ਸੀ।

ਮੂਸੇਵਾਲਾ ਦੇ ਕਤਲ ਦੀ ਸਭ ਤੋਂ ਪਹਿਲਾਂ ਜ਼ਿੰਮੇਵਾਰੀ : ਮੂਸੇਵਾਲਾ ਕਤਲੇਆਮ ਦੀ ਜ਼ਿੰਮੇਵਾਰੀ ਸਭ ਤੋਂ ਪਹਿਲਾਂ ਸਚਿਨ ਨੇ ਲਈ ਸੀ। ਉਸ ਨੇ ਵੀਡੀਓ ਕਾਲ 'ਤੇ ਦਾਅਵਾ ਕੀਤਾ ਸੀ ਕਿ ਉਸ ਨੇ ਮੂਸੇਵਾਲਾ ਨੂੰ ਮਾਰਿਆ ਸੀ। ਉਸ ਨੇ ਹੀ ਸ਼ੂਟਰਾਂ ਨੂੰ ਕਿਰਾਏ 'ਤੇ ਲਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.