ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇ ਆਮ ਆਦਮੀ ਪਾਰਟੀ, ਕੈਪਟਨ ਸਰਕਾਰ ਵਿਰੁੱਧ ਕੁੱਝ ਬੋਲਦੀ ਹੈ ਤਾਂ ਉਨ੍ਹਾਂ ਦੇ ਵਿਧਾਇਕਾਂ ਦਾ ਅਸਤੀਫਾ ਮਨਜ਼ੂਰ ਕੀਤਾ ਜਾ ਸਕਦਾ ਹੈ। ਇਸੇ ਡਰ ਤੋਂ ਆਮ ਆਦਮੀ ਪਾਰਟੀ ਸਰਕਾਰ ਦੀ ਹਾਂ ਵਿੱਚ ਹਾਂ ਮਿਲਾਉਣ ਲਈ ਮਜਬੂਰ ਹੈ।
ਦੂਜੇ ਪਾਸੇ, ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਸੈਸ਼ਨ ਦੇ ਛੋਟਾ ਹੋਣ 'ਤੇ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਉਹ ਸਪੀਕਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਹੋਏ ਵਿਧਾਨ ਸਭਾ ਸੈਸ਼ਨਾਂ ਦਾ ਬਿਓਰਾ ਦੇ ਚੁੱਕੇ ਹਨ। ਇਸ ਬਿਓਰੇ 'ਚ ਸਾਫ ਜ਼ਾਹਰ ਹੁੰਦਾ ਹੈ ਕਿ ਕੈਪਟਨ ਸਰਕਾਰ ਦੌਰਾਨ ਵਿਧਾਨ ਸਭਾ ਸੈਸ਼ਨ ਦੀ ਮਿਆਦ ਕਾਫ਼ੀ ਘਟਾ ਦਿੱਤੀ ਗਈ ਹੈ।