ਚੰਡੀਗੜ੍ਹ: 8 ਨਵੰਬਰ ਨੂੰ ਸਮੁੱਚੀ ਮਾਨਵਤਾ ਨੂੰ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਭਗਤੀ ਦੇ ਮੁਜੱਸਮੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਂਸਦ ਸੁਖਬੀਰ ਸਿੰਘ ਬਾਦਲ ਅਕੇ ਬਿਕਰਮ ਮਜੀਠੀਆ ਨੇ ਟਵੀਟ ਕਰ ਪੰਜਾਬ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਭਗਤ ਨਾਮਦੇਵ ਜੀ ਮਹਾਰਾਸ਼ਟਰ ਦੇ ਰਹਿਣ ਵਾਲੇ ਇੱਕ ਭਾਰਤੀ ਕਵੀ ਅਤੇ ਸੰਤ ਸਨ। ਭਗਤ ਨਾਮਦੇਵ ਜੀ ਦੀਆਂ ਲਿਖਤਾਂ ਨੂੰ ਸਿੱਖ ਧਰਮ ਦੇ ਗੁਰੂਆਂ ਵੱਲੋਂ ਵੀ ਮਾਨਤਾ ਪ੍ਰਾਪਤ ਸੀ ਅਤੇ ਇਨ੍ਹਾਂ ਲਿਖਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਗਿਆ ਹੈ।