ਚੰਡੀਗੜ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਲੋਕਤੰਤਰ ਨੂੰ ਵੱਡਾ ਖ਼ਤਰਾ ਦੱਸਿਆ ਹੈ। ਉਹਨਾਂ ਆਖਿਆ ਕਿ ਸੱਤਾਧਾਰੀ ਪਾਰਟੀ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਚੋਣ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦਰਕਿਨਾਰ ਕਰਨ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਦਾ ਡਟ ਕੇ ਵਿਰੋਧ ਕਰਨਾ ਜ਼ਰੂਰੀ ਹੈ।
ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ: ਉਹਨਾਂ ਆਖਿਆ ਕਿ ਸੁਪਰੀਮ ਕੋਰਟ ਨੇ ਜੋ ਹਦਾਇਦਾਂ ਜਾਰੀ ਕੀਤੀਆਂ ਉਹਨਾਂ ਨੂੰ ਭੁੱਲ ਕੇ ਭਾਜਪਾ ਦੇਸ਼ ਦੇ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਬਣਿਆ ਹੈ। ਇਕ ਇਕ ਕਰਕੇ ਦੇਸ਼ ਦੀਆਂ ਸੰਸਥਾਵਾਂ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਵਿਅਕਤੀ ਵਿਸ਼ੇਸ਼ ਦੀ ਚੋਣ ਲਈ ਸੁਪਰੀਮ ਕੋਰਟ ਨੇ ਜੋ ਨਿਯਮ ਤੈਅ ਕੀਤੇ ਉਹਨਾਂ ਦੀਆਂ ਧੱਜੀਆਂ ਭਾਜਪਾ ਵੱਲੋਂ ਉਡਾਈਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਦੇ ਹੁਕਮ ਨਾ ਮੰਨ ਕੇ ਭਾਜਪਾ ਵੱਲੋਂ ਸੁਪਰੀਮ ਕੋਰਟ ਦਾ ਨਿਰਾਦਰ ਕੀਤਾ ਜਾ ਰਿਹਾ ਹੈ। ਦੇਸ਼ ਤਾਨਾਸ਼ਾਹੀ ਵੱਲ ਵੱਧ ਰਿਹਾ ਹੈ ਭਾਜਪਾ ਅਦਾਲਤ ਦੇ ਸਾਰੇ ਫ਼ੈਸਲ਼ਿਆਂ ਨੂੰ ਇਕ ਇਕ ਕਰਕੇ ਪਲਟਾ ਰਹੀ ਹੈ।
ਦਿੱਲੀ ਦੀਆਂ ਸੇਵਾਵਾਂ ਦਾ ਫ਼ੈਸਲਾ ਬਦਲਿਆ : ਹਰਪਾਲ ਚੀਮਾ ਨੇ ਆਖਿਆ ਕਿ ਸੁਪਰੀਮ ਕੋਰਟ ਦਿੱਲੀ ਦੀਆਂ ਸੇਵਾਵਾਂ ਲਈ ਵੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਸੀ ਉਸ ਫ਼ੈਸਲੇ ਨੂੰ ਵੀ ਸੰਸਦ ਅੰਦਰ ਬਦਲਿਆ ਗਿਆ।ਭਾਜਪਾ ਇਤਿਹਾਸ ਦਾ ਕਾਲਾ ਦੌਰ ਚਲਾ ਰਹੀ ਹੈ। ਲੋਕਤੰਤਰ ਦੀ ਖੁਬਸੂਰਤੀ ਇਹ ਹੈ ਕਿ ਇਕ ਪਾਸੇ ਸੱਤਾ ਧਿਰ ਬੈਠਦੀ ਹੈ ਅਤੇ ਦੂਜੇ ਪਾਸੇ ਵਿਰੋਧੀ ਧਿਰ ਬੈਠਦੀ ਹੈ ਪਰ ਭਾਜਪਾ ਇਸ ਖੂਬਸੂਰਤੀ ਨੂੰ ਖ਼ਤਮ ਕਰ ਰਹੀ ਹੈ। ਸਦਨ ਵਿਚ ਵਿਰੋਧੀ ਧਿਰ ਦੀ ਗੈਰ ਹਾਜ਼ਰੀ ਵਿਚ ਬਿੱਲ ਪੇਸ਼ ਕੀਤੇ ਜਾਂਦੇ ਹਨ।
ਬਿੱਲ ਦਾ ਹੋ ਰਿਹਾ ਵਿਰੋਧ : ਦਰਅਸਲ ਕੇਂਦਰ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਨਿਯਮਤ ਕਰਨ ਲਈ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਮੁਤਾਬਕ ਕਮਿਸ਼ਨਰਾਂ ਦੀ ਨਿਯੁਕਤੀ ਤਿੰਨ ਮੈਂਬਰਾਂ ਦੇ ਪੈਨਲ ਵੱਲੋਂ ਕੀਤੀ ਜਾਵੇਗੀ। ਜਿਸ ਵਿੱਚ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਜਦਕਿ ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਨੂੰ ਇਹ ਜ਼ਿੰਮੇਵਾਰੀ ਦਿੱਤੀ ਸੀ। ਰਾਜ ਸਭਾ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ।
- Raghav Chadha Bollywood Connection: ਰਾਘਵ ਚੱਢਾ ਦਾ ਬਾਲੀਵੁੱਡ ਕਨੈਕਸ਼ਨ, ਪਰਨੀਤੀ ਚੋਪੜਾ ਨਾਲ ਕਿਵੇਂ ਹੋਇਆ ਪਿਆਰ, ਪੜ੍ਹੋ ਪੂਰੀ ਕਹਾਣੀ...
- Reaction On Raghav Suspension: ਰਾਘਵ ਚੱਢਾ ਦੇ ਸਸਪੈਂਡ ਹੋਣ ਤੋਂ ਬਾਅਦ ਭਖੀ ਸਿਆਸਤ, ਆਪ ਆਗੂ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ
- Raghav Chadha Political Career: ਜਾਣੋ, ਕੌਣ ਨੇ ਸੰਸਦ ਮੈਂਬਰ ਰਾਘਵ ਚੱਢਾ, ਵਿਵਾਦ ਤੋਂ ਲੈ ਕੇ ਸਿਆਸੀ ਕਰੀਅਰ ਬਾਰੇ ਸਭ ਕੁੱਝ
ਚੀਮਾ ਨੇ ਕਿਹਾ ਕਿ ਇਹ ਫੈਸਲਾ ਦੇਸ਼ ਦੇ ਸੰਵਿਧਾਨ, ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਦੇਸ਼ ਦੇ ਸਾਰੇ ਮਹਾਨ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ, ਜਿਨ੍ਹਾਂ ਨੇ ਭਾਰਤ ਨੂੰ ਇੱਕ ਲੋਕਤੰਤਰੀ ਦੇਸ਼ ਬਣਾਉਣ ਦਾ ਸੁਪਨਾ ਲਿਆ ਸੀ। ਇਸ ਤੋਂ ਇਲਾਵਾ ਇਹ ਫੈਸਲਾ ਦੇਸ਼ ਦੀ ਨਿਆਂਪਾਲਿਕਾ ਅਤੇ 140 ਕਰੋੜ ਲੋਕਾਂ ਦਾ ਵੀ ਅਪਮਾਨ ਹੈ।