ETV Bharat / state

Jalandhar Lok Sabha by-election: ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਰਾਏਕੋਟ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਉਤੇ ਦਾਅ ਖੇਡਦੇ ਹੋਏ ਆਪਣਾ ਉਮੀਦਵਾਰ ਐਲਾਨਿਆ ਹੈ।

BJP announced Inder Iqbal Singh Atwal as the candidate for the Jalandhar Lok Sabha by-election

author img

By

Published : Apr 13, 2023, 8:09 AM IST

Updated : Apr 13, 2023, 8:18 AM IST

ਚੰਡੀਗੜ੍ਹ: ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਵਿੱਚ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਰਾਏਕੋਟ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜੋ ਤਿੰਨ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਦੱਸ ਦੇਈਏ ਕਿ ਜਲੰਧਰ ਉਪ ਚੋਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਮਨੀ ਚੋਣ ਵਿੱਚ ਹੁਣ ਚਾਰ ਮੁੱਖ ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਭਾਜਪਾ ਨੇ ਉੜੀਸਾ ਦੇ ਝਾਰਸੁਗੁਡਾ 'ਚ ਹੋਣ ਵਾਲੀ ਉਪ ਚੋਣ ਲਈ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜੋ: Bathinda Military Station Firing Update: ਮਿਲਟਰੀ ਸਟੇਸ਼ਨ ਵਿੱਚ ਗੋਲੀਬਾਰੀ ਤੋਂ ਬਾਅਦ ਰੈੱਡ ਅਲਰਟ ਅਜੇ ਵੀ ਜਾਰੀ, ਸਕੂਲ ਬੰਦ

ਰਾਏਕੋਟ ਤੋਂ ਵਿਧਾਇਕ ਰਹਿ ਚੁੱਕੇ ਨੇ ਇੰਦਰ ਇਕਬਾਲ ਸਿੰਘ ਅਟਵਾਲ: ਦੱਸ ਦਈਏ ਕਿ ਇੰਦਰ ਇਕਬਾਲ ਲੁਧਿਆਣਾ ਦੇ ਰਾਏਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਇੰਦਰ ਇਕਬਾਲ ਸਿੰਘ ਵਾਲਮੀਕਿ ਇੱਕ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ ਜਲੰਧਰ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।

ਆਪ, ਕਾਂਗਰਸ ਤੇ ਅਕਾਲੀ-ਬਸਪਾ ਨੇ ਵੀ ਐਲਾਨੇੇ ਉਮੀਦਵਾਰ: ਆਮ ਆਦਮੀ ਪਾਰਟੀ, ਅਕਾਲੀ-ਬਸਪਾ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ, ਆਮ ਆਦਮੀ ਪਾਰਟੀ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਤੇ ਅਕਾਲੀ ਬਸਪਾ ਦੇ ਗਠਜੋੜ ਦੇ ਡਾ. ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ ਵਿੱਚ ਹਨ। ਚਾਰ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿੱਚ ਉਤਰਨ ਤੋਂ ਬਾਅਦ ਹੇਰਾਫੇਰੀ ਦੀ ਸਿਆਸਤ ਤੇਜ਼ ਹੋ ਜਾਵੇਗੀ।

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਸੀਟ ਹੋਈ ਖਾਲੀ: ਦੱਸ ਦਈਏ ਕਿ ਇਸ ਸਾਲ ਜਨਵਰੀ ਵਿੱਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਹੈ, ਜਿਸ ਲਈ ਹੁਣ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਨਤੀਜੇ ਆਉਣਗੇ।

ਇਹ ਵੀ ਪੜੋ: Jallianwala Bagh Massacre: ਇਤਿਹਾਸ, ਮਹੱਤਵ ਅਤੇ ਦੁਖਾਂਤ ਦਾ ਪ੍ਰਭਾਵ ਜਿਸਦਾ ਕੋਈ ਅੰਤ ਨਹੀਂ...

Last Updated : Apr 13, 2023, 8:18 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.