ਚੰਡੀਗੜ੍ਹ: ਭਾਜਪਾ ਵੱਲੋਂ ਪੰਜਾਬ ਵਿਚ ਨਵੀਂ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਲਈ 58 ਨਵੇਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਸੂਚੀ ਜਾਰੀ ਕੀਤੀ ਗਈ।ਦੱਸ ਦਈਏ ਕਿ ਬੀਤੇ ਦਿਨੀਂ ਕੌਮੀ ਕਾਰਜਕਾਰਨੀ ਦੀ ਸੂਚੀ ਜਾਰੀ ਕੀਤੀ ਗਈ ਸੀ ਜਿਸ ਵਿਚ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਦਾ ਨਾਂ ਵੀ ਸ਼ਾਮਿਲ ਹੈ।
ਕਿਸ ਕਿਸ ਨੂੰ ਮਿਲੀ ਸੂਬੇ ਦੀ ਅਹੁਦੇਦਾਰੀ: ਭਾਜਪਾ ਵੱਲੋਂ ਰਾਕੇਸ਼ ਰਾਠੌਰ, ਕੇਵਲ ਸਿੰਘ ਢਿੱਲੋਂ, ਸੁਭਾਸ਼ ਸ਼ਰਮਾ, ਦਿਆਲ ਕੌਰ, ਜੈ ਇੰਦਰ ਕੌਰ, ਡਾ. ਰਾਜ ਕੁਮਾਰ ਵੇਰਕਾ, ਜਗਮੋਹਨ ਸਿੰਘ ਰਾਜੂ, ਲਖਵਿੰਦਰ ਕੌਰ ਗਰਚਾ, ਫਤਹਿਜੰਗ ਬਾਜਵਾ, ਅਰਵਿੰਦ ਖੰਨਾ ਅਤੇ ਜਗਦੀਪ ਸਿੰਘ ਨਕਈ ਨੂੰ ਹਲਕੇ ਆਧਾਰ ਤੇ ਵਾਈਸ ਪ੍ਰੈਜ਼ੀਡੈਂਟ ਨਿਯੁਕਤ ਕੀਤਾ ਗਿਆ ਹੈ। ਭਾਜਪਾ ਵੱਲੋਂ 11 ਵਾਈਸ ਪ੍ਰੈਜ਼ੀਡੈਂਟ ਨਿਯੁਕਤ ਕੀਤੇ ਗਏ ਹਨ।
ਇਸ ਤੋਂ ਇਲਾਵਾ ਸੂਬੇ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਗੁਰਪ੍ਰੀਤ ਕਾਂਗੜ, ਰਾਜੇਸ਼ ਬੱਗਾ ਅਤੇ ਮੋਨਾ ਜੈਸਵਾਲ ਦਾ ਨਾਂ ਸ਼ਾਮਿਲ ਹੈ। ਇਸਦੇ ਨਾਲ ਹੀ, ਭਾਜਪਾ ਵੱਲੋਂ 11 ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅਨਿਲ ਸੱਚਰ, ਰਾਜੇਸ਼ ਹਨੀ, ਡਾ. ਹਰਜੋਤ ਕਮਲ, ਪਰਮਿੰਦਰ ਸਿੰਘ ਬਰਾੜ, ਸੁਨੀਤ ਗਰਗ, ਜੈਸਮੀਨ ਸੰਧਾਵਾਲੀਆ, ਜੱਸੀ ਜੱਸਰਾਜ, ਸ਼ਿਵਰਾਜ ਚੌਧਰੀ, ਸੁਖਵਿੰਦਰ ਕੌਰ ਨੌਲੱਖਾ, ਸੰਜੀਵ ਖੰਨਾ, ਦਾਮਨ ਥਿੰਦ ਬਾਜਵਾ ਹੈ।
ਇਸ ਤੋਂ ਇਲਾਵਾ ਕੁਝ ਹੋਰ ਨਾਂ ਵੀ ਸ਼ਾਮਿਲ ਹਨ, ਜਿਨ੍ਹਾਂ ਨੂੰ ਵੱਖ- ਵੱਖ ਅਹੁੱਦਿਆਂ ਲਈ ਕਮਾਨ ਸੰਭਾਲੀ ਗਈ ਹੈ। ਭਾਜਪਾ ਵੱਲੋਂ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਭਾਜਪਾ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਈਆਂ। ਭਾਜਪਾ ਆਗੂ ਜੀਵਨ ਗੁਪਤਾ ਨੇ ਭਾਜਪਾ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਭਾਜਪਾ ਹਰ 3 ਸਾਲ ਬਾਅਦ ਪਾਰਟੀ 'ਚ ਬਦਲਾਅ ਕਰਦੀ ਹੈ। ਉਹ 2024 ਅਤੇ 27 ਦੀਆਂ ਚੋਣਾਂ ਲਈ ਜੀਅ ਤੋੜ ਮਿਹਨਤ ਕਰਨਗੇ। ਸਾਰੀ ਟੀਮ ਮਿਲਕੇ ਕੰਮ ਕਰੇਗੀ। ਜੀਵਨ ਗੁਪਤਾ ਨੂੰ ਲੁਧਿਆਣਾ ਅਰਬਨ ਤੋਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
"ਪਾਰਟੀ ਦਾ ਗ੍ਰਾਫ ਹਮੇਸ਼ਾ ਤੋਂ ਚੰਗਾ ਰਿਹਾ" : ਆਗੂ ਜੈਸਮੀਨ ਸੰਧਾਵਾਲੀਆਂ ਨੇ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਗ੍ਰਾਫ ਹਮੇਸ਼ਾ ਤੋਂ ਚੰਗਾ ਰਿਹਾ ਹੈ ਨਵੀਂ ਟੀਮ ਮਿਲਕੇ ਕੰਮ ਕਰੇਗੀ ਅਤੇ ਪੁਰਾਣੀ ਟੀਮ ਨੇ ਬਹੁਤ ਵਧੀਆ ਕੰਮ ਕੀਤਾ ਹੈ। 2024 ਲੋਕ ਸਭਾ ਚੋਣਾਂ ਲਈ ਵੱਧ ਚੜ ਕੇ ਕੰਮ ਕੀਤਾ ਜਾਵੇਗਾ। ਦੱਸ ਦਈਏ ਕਿ ਜੈਸਮੀਨ ਸੰਧਾਵਾਲੀਆ ਨੂੰ ਮੁਹਾਲੀ ਤੋਂ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਲੋਕ ਸਭਾ ਚੋਣਾਂ 2024 ਲਈ ਭਾਜਪਾ ਦੀ ਤਿਆਰੀ: ਭਾਜਪਾ ਨੇ ਪੰਜਾਬ ਵਿੱਚ ਸਰਗਰਮੀਆਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਨੇ ਸੂਬੇ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਵੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਲ ਹੋਏ ਆਗੂਆਂ ਨੂੰ ਵੀ ਨਵੀਂ ਸੂਚੀ ਵਿੱਚ ਅਹਿਮ ਥਾਂ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵੱਡੇ ਅਹੁੱਦਿਆਂ ਤੇ ਰਹੇ ਸੁਨੀਲ ਜਾਖੜ ਨੂੰ ਕੌਮੀ ਕਾਰਜਕਾਰਨੀ ਵਿਚ ਜਗ੍ਹਾ ਮਿਲੀ ਹੈ।
ਇਹ ਵੀ ਪੜ੍ਹੋ: ਹਰਿਆਣਾ ਦੇ CM ਮਨੋਹਰ ਲਾਲ ਖੱਟਰ ਹਰਿਮੰਦਰ ਸਾਹਿਬ ਹੋਏ ਨਤਮਸਤਕ, SYL ਮੁੱਦੇ 'ਤੇ ਬੋਲੇ...