ETV Bharat / state

ਬੀਜੇਪੀ ਦਾ ਪੰਜਾਬ 'ਚ ਵੱਡਾ ਬਦਲਾਅ, ਸੁਨੀਲ ਜਾਖੜ ਨੂੰ ਬਣਾਇਆ ਪੰਜਾਬ ਪ੍ਰਧਾਨ - ਸੁਨੀਲ ਜਾਖੜ ਹੋਣਗੇ ਨਵੇਂ ਪ੍ਰਧਾਨ

ਭਾਰਤੀ ਜਨਤਾ ਪਾਰਟੀ ਨੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਇਆ ਹੈ। ਲੰਘੇ ਕੱਲ੍ਹ ਅਸ਼ਵਨੀ ਸ਼ਰਮਾ ਵੱਲੋਂ ਅਸਤੀਫੇ ਦੀਆਂ ਖਬਰਾਂ ਵੀ ਆ ਰਹੀਆਂ ਸਨ।

BJP's big change in Punjab, Sunil Jakhar made Punjab President
ਬੀਜੇਪੀ ਦਾ ਪੰਜਾਬ 'ਚ ਵੱਡਾ ਬਦਲਾਅ, ਸੁਨੀਲ ਜਾਖੜ ਨੂੰ ਬਣਾਇਆ ਪੰਜਾਬ ਪ੍ਰਧਾਨ
author img

By

Published : Jul 4, 2023, 3:28 PM IST

ਚੰਡੀਗੜ੍ਹ ਡੈਸਕ : ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਪਾਰਟੀ ਪੱਧਰ ਨੂੰ ਲੈ ਕੇ ਵੱਡੇ ਬਦਲਾਅ ਕੀਤਾ ਹੈ। ਬੀਜੇਪੀ ਦੀ ਪੰਜਾਬ ਇਕਾਈ ਦੇ ਹੁਣ ਸੁਨੀਲ ਜਾਖੜ ਪ੍ਰਧਾਨ ਚੁਣੇ ਗਏ ਹਨ। ਹਾਲਾਂਕਿ ਕੱਲ੍ਹ ਸਾਰਾ ਦਿਨ ਇਹ ਚਰਚਾ ਰਹੀ ਕਿ ਅਸ਼ਵਨੀ ਸ਼ਰਮਾ ਵੱਲੋਂ ਅਸਤੀਫਾ ਦਿੱਤਾ ਗਿਆ ਹੈ ਪਰ ਦੇਰ ਸ਼ਾਮ ਅਸ਼ਵਨੀ ਸ਼ਰਮਾ ਨੇ ਟਵੀਟ ਕਰਕੇ ਇਨ੍ਹਾਂ ਖਬਰਾਂ ਨੂੰ ਮੀਡੀਆ ਵਿੱਚ ਫੈਲਾਈਆਂ ਜਾ ਰਹੀਆਂ ਅਫਵਾਹਾਂ ਦੱਸਿਆ ਸੀ।

ਸੁਨੀਲ ਜਾਖੜ ਪ੍ਰਧਾਨ : ਜਾਣਕਾਰੀ ਮੁਤਾਬਿਕ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਉਣਾ ਬੀਜੇਪੀ ਵੱਲੋਂ ਸੂਬੇ ਵਿੱਚ ਲਏ ਗਏ ਵੱਡੇ ਫੈਸਲਿਆਂ ਤੋਂ ਬਾਅਦ ਲਿਆ ਗਿਆ ਹੈ। ਇਹ ਵੀ ਚਰਚਾ ਹੈ ਕਿ ਬੀਜੇਪੀ ਆਉਣ ਵਾਲੇ ਦਿਨਾਂ ਵਿੱਚ ਸੂਬੇ ਅੰਦਰ ਹੋਰ ਵੀ ਕਈ ਵੱਡੇ ਬਦਲਾਅ ਕਰਨ ਜਾ ਰਹੀ ਹੈ। ਦਰਅਸਲ, ਬੀਜੇਪੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਨੀਲ ਜਾਖੜ ਦੇ ਰੂਪ ਵਿੱਚ ਇਕ ਹੋਰ ਸਿਆਸੀ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ। ਬੀਜੇਪੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਰੂਪ ਵਿੱਚ ਸੁਨੀਲ ਜਾਖੜ ਦਾ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਵਜੋਂ ਚਿਹਰਾ ਵੀ ਕਈ ਇਸ਼ਾਰੇ ਕਰਦਾ ਹੈ। ਕਿਉਂਕਿ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹੋਣ ਕਰਕੇ ਬੀਜੇਪੀ ਨੂੰ 2024 ਦੀਆਂ ਚੋਣਾਂ ਵਿੱਚ ਫਾਇਦਾ ਕਰ ਸਕਦਾ ਹੈ।

ਕਾਂਗਰਸ ਦੇ ਵੀ ਰਹੇ ਪ੍ਰਧਾਨ: ਇਹ ਵੀ ਯਾਦ ਰਹੇ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਕਾਰਨ ਸੁਨੀਲ ਜਾਖੜ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਸੀ। ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਿਲ ਹੋ ਚੁੱਕੇ ਹਨ ਅਤੇ ਉਹਨਾਂ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਨਾਲੋਂ ਬੀਜੇਪੀ ਦੀ ਭਾਈਵਾਲੀ ਟੁੱਟਣ ਤੋਂ ਬਾਅਦ ਬੀਜੇਪੀ ਲਗਾਤਾਰ ਪੰਜਾਬ ਵਿੱਚ ਆਪਣੇ ਪੈਰ ਮਜ਼ਬੂਤ ਕਰਨ ਲਈ ਦਾਅ ਖੇਡ ਰਹੀ ਹੈ। ਖਾਸਕਰਕੇ ਸਿੱਖ ਚਿਹਰਾ ਤੇ ਜਾਂ ਫਿਰ ਸਿੱਖਾਂ ਤੇ ਹਿੰਦੂ ਭਾਈਚਾਰਿਆਂ ਦੇ ਨੇੜਲਾ ਲੱਭਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂ ਕਿ ਪੰਜਾਬ ਵਿੱਚ ਬੀਜੇਪੀ ਨੂੰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਆਪਣੀ ਪਕੜ ਮਜਬੂਤ ਕਰਨ ਲਈ ਇਹ ਸਿਆਸੀ ਦਾਅ ਖੇਡਣਾ ਜਰੂਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.