ETV Bharat / state

ਲੰਬਿਤ ਪਏ ਕਾਰਜਾਂ ਲਈ ਇੰਪਰੂਵਮੈਂਟ ਟਰੱਸਟ ਨਗਰ ਨਿਗਮ ਨੂੰ ਦੇਵੇ 50 ਕਰੋੜ ਰੁਪਏ: ਬ੍ਰਹਮ ਮਹਿੰਦਰਾ

ਬ੍ਰਹਮ ਮਹਿੰਦਰਾ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ 'ਤੇ ਰੀਵਿਊ ਮੀਟਿੰਗ ਕੀਤੀ। ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਫ਼ੈਸਲੇ ਲਏ ਗਏ। ਮਹਿੰਦਰਾ ਨੇ ਲੰਬਿਤ ਕਾਰਜਾਂ ਲਈ ਇੰਪਰੂਵਮੈਂਟ ਟਰੱਸਟ ਨੂੰ ਨਗਰ ਨਿਗਮ ਨੂੰ 50 ਕਰੋੜ ਰੁਪਏ ਦੇਣ ਦੇ ਆਦੇਸ਼ ਦਿੱਤੇ।

ਫ਼ੋਟੋ
author img

By

Published : Jul 26, 2019, 1:53 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਲਈ ਨਗਰ ਨਿਗਮ ਅੰਮ੍ਰਿਤਸਰ ਨੂੰ ਵਾਧੂ ਫੰਡ ਜਾਰੀ ਕੀਤੇ ਜਾਣ ਦਾ ਪ੍ਰਗਟਾਵਾ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਹੋਈ ਰੀਵਿਊ ਮੀਟਿੰਗ ਕੀਤੀ ਤੇ ਮੀਟਿੰਗ ਵਿੱਚ ਸਹਿਰ ਦੇ ਵਿਕਾਸ ਪ੍ਰਤੀ ਅਹਿਮ ਫ਼ੈਸਲੇ ਲਏ।

ਇਸ ਮੀਟਿੰਗ ਵਿੱਚ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਸਮੇਤ ਅੰਮ੍ਰਿਤਸਰ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਡਾ. ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ ਤੇ ਮੇਅਰ ਕਰਮਜੀਤ ਸਿੰਘ ਰਿੰਟੂ ਮੌਜੂਦ ਸਨ। ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਪਾਵਨ ਸ਼ਹਿਰ ਦੇ ਲੰਬਿਤ ਪਏ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਹੋਰ ਫੰਡ ਜਾਰੀ ਕਰਨ ਸਬੰਧੀ ਮੰਗ ਰੱਖੇ ਜਾਣ 'ਤੇ ਬ੍ਰਹਮ ਮਹਿੰਦਰਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਨਗਰ ਨਿਗਮ ਲਈ ਤੁਰੰਤ 50 ਕਰੋੜ ਰੁਪਏ ਜਾਰੀ ਕਰਨ ਲਈ ਨਿਰਦੇਸ਼ ਦਿੱਤੇ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸ਼ਹਿਰ ਦਾ ਵਿਕਾਸ ਕਰਨਾ ਪੰਜਾਬ ਸਰਕਾਰ ਦੇ ਏਜੰਡੇ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਪੰਜਾਬ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਆਉਣ ਵਾਲੇ ਬਿਰਧ ਤੇ ਦਿਵਿਆਂਗ ਸ਼ਰਧਾਲੂਆਂ ਨੂੰ ਸਹੂਲਤ ਦੇਣ ਲਈ ਪਾਰਕਿੰਗ ਏਰੀਏ ਤੋਂ ਲੈ ਕੇ ਸਰਾਂ ਤੱਕ ਐਸਕਲੇਟਰ ਬਣਾਏਗੀ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਔਖਿਆਈ ਦੇ ਪਰਿਕਰਮਾ ਤੱਕ ਪੁੱਜ ਸਕਣ।

ਮਹਿੰਦਰਾ ਨੇ ਕਿਹਾ ਕਿ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਮਾਰਗਦਰਸ਼ਨ ਲਈ ਪਾਰਕਿੰਗ ਏਰੀਏ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਰਾਂ ਤੱਕ ਕੋਈ ਸਾਈਨ ਬੋਰਡ ਨਹੀਂ ਹਨ। ਉਨ੍ਹਾਂ ਮੇਅਰ ਨੂੰ ਇਸ ਸਬੰਧੀ ਜਲਦ ਕਾਰਵਾਈ ਕਰਨ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਈਨ ਬੋਰਡ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨਾਲ ਲੱਗਦੇ ਇਲਾਕੇ ਵਿੱਚ ਈ-ਰਿਕਸ਼ਾ ਟਰਾਂਸਪੋਰਟ ਮਾਫ਼ੀਆ ਵੱਲੋਂ ਮਨਮਰਜ਼ੀ ਨਾਲ ਸ਼ਰਧਾਲੂਆਂ ਪਾਸੋਂ ਪੈਸੇ ਵਸੂਲੇ ਜਾਂਦੇ ਹਨ। ਇਸ ਸਬੰਧੀ ਮਿਉਂਸਪਲ ਕਮਿਸ਼ਨਰ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਤੇ ਈ-ਰਿਕਸ਼ਾ ਲਈ ਨਿਰਧਾਰਤ ਰੇਟ ਕਾਰਡ ਜਾਰੀ ਕਰਨ ਲਈ ਵੀ ਕਿਹਾ ਗਿਆ।

ਮੁੱਖ ਕਾਰਜਕਾਰੀ ਅਫ਼ਸਰ ਅਜੋਏ ਸ਼ਰਮਾ ਨੇ ਪੰਜਾਬ ਮਿਊਂਸੀਪਲ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਕੌਂਸਲ (ਪੀਐੱਮਆਈਡੀਸੀ) ਦੇ ਅੰਮ੍ਰਿਤਸਰ ਸਬੰਧੀ ਵੱਖ ਵੱਖ ਪ੍ਰੋਜੈਕਟਾਂ ਦੀ ਤਾਜ਼ਾ ਸਥਿਤੀ ਸਬੰਧੀ ਇੱਕ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ, ਅਰਬਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਸਮਾਰਟ ਮਿਸ਼ਨ, 24 ਘੰਟੇ ਪਾਣੀ ਦੀ ਸਪਲਾਈ ਅਤੇ ਸਟ੍ਰੀਟ ਲਾਈਟਾਂ ਦੇ ਸਬੰਧੀ ਪ੍ਰੋਜੈਕਟ ਸ਼ਾਮਲ ਸਨ।

ਮਹਿੰਦਰਾ ਨੇ ਕਿਹਾ ਕਿ ਉਹ 1 ਮਹੀਨੇ ਦੇ ਅੰਦਰ-ਅੰਦਰ ਸ਼ਹਿਰ ਦਾ ਦੌਰਾ ਕਰਨਗੇ ਤੇ ਨਿੱਜੀ ਤੌਰ 'ਤੇ ਨਜ਼ਰਸਾਨੀ ਕਰਨਗੇ ਕਿ ਇਸ ਮੀਟਿੰਗ ਦੌਰਾਨ ਅਧਿਕਾਰੀਆਂ ਤੇ ਆਗੂਆਂ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਕੀਤਾ ਗਿਆ।

Intro:Body:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.