ਚੰਡੀਗੜ੍ਹ: ਪੰਜ ਲੱਖ ਰੁਪਏ ਰਿਸ਼ਵਤ ਮਾਮਲੇ ਦੇ ਵਿੱਚ ਆਰੋਪੀ ਮਨੀਮਾਜਰਾ ਥਾਣੇ ਦੀ ਸਾਬਕਾ ਐੱਸਐੱਚਓ ਜਸਵਿੰਦਰ ਕੌਰ ਨੂੰ ਸੀਬੀਆਈ ਅਦਾਲਤ ਤੋਂ 14 ਅਗਸਤ ਨੂੰ ਆਪਣੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਮਿਲ ਗਈ ਹੈ।
ਸੀਬੀਆਈ ਅਦਾਲਤ ਨੇ ਸਾਬਕਾ ਐੱਸਐੱਚਓ ਜਸਵਿੰਦਰ ਕੌਰ ਨੂੰ ਵਿਆਹ ਵਿੱਚ ਸ਼ਾਮਲ ਹੋਣ ਦੇ ਲਈ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪੁਲਿਸ ਹਿਰਾਸਤ ਵਿੱਚ ਵਿਆਹ 'ਚ ਸ਼ਾਮਲ ਹੋਣ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਸਾਬਕਾ ਐੱਸਐੱਚਓ ਜਸਵਿੰਦਰ ਕੌਰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ ਤੇ ਸੀਬੀਆਈ ਵੱਲੋਂ ਇਹ ਕਿਹਾ ਗਿਆ ਸੀ ਕਿ ਜੇਕਰ ਜਸਵਿੰਦਰ ਕੌਰ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤੇ ਉਹ ਦੇਸ਼ ਛੱਡ ਕੇ ਜਾ ਸਕਦੀ ਹੈ ਜਾਂ ਫਿਰ ਸਬੂਤਾਂ ਤੇ ਗਵਾਹਾਂ ਦੇ ਨਾਲ ਛੇੜਛਾੜ ਵੀ ਕਰ ਸਕਦੀ ਹੈ।