ਚੰਡੀਗੜ੍ਹ ਡੈਸਕ: ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਿੰਸੀਪਲ ਬੁੱਧ ਰਾਮ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਵੱਲੋਂ 6 ਹੋਰ ਸ਼ਖਸੀਅਤਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਪੰਜਾਬ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪੀ ਗਈ ਹੈ। ਜਦਕਿ ਦੂਜੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ, ਤੀਜੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਚੌਥੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਤਰੁਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਜਗਰੂਪ ਸਿੰਘ ਸੇਖਵਾਂ ਨੂੰ ਸੌਂਪੀ ਗਈ ਹੈ। ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
-
ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ… pic.twitter.com/6diEqUtqEN
— Bhagwant Mann (@BhagwantMann) June 12, 2023 " class="align-text-top noRightClick twitterSection" data="
">ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ… pic.twitter.com/6diEqUtqEN
— Bhagwant Mann (@BhagwantMann) June 12, 2023ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ… pic.twitter.com/6diEqUtqEN
— Bhagwant Mann (@BhagwantMann) June 12, 2023
ਬੁਢਲਾਡਾ ਰਿਜ਼ਰਵ ਹਲਕੇ ਦੋ ਵਾਰ ਚੁਣੇ ਗਏ ਵਿਧਾਇਕ : ਆਦਮੀ ਪਾਰਟੀ ਹਾਈਕਮਾਂਡ ਵੱਲੋਂ ਬੁਢਲਾਡਾ ਰਿਜ਼ਰਵ ਹਲਕੇ ਤੋਂ ਪ੍ਰਿੰਸੀਪਲ ਬੁੱਧ ਰਾਮ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰਿੰਸੀਪਲ ਬੁੱਧ ਰਾਮ ਬੁਢਲਾਡਾ ਰਿਜ਼ਰਵ ਹਲਕੇ ਤੋਂ ਦੂਸਰੀ ਵਾਰ ਵਿਧਾਇਕ ਚੁਣੇ ਗਏ ਹਨ। ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ ਉਤੇ ਜ਼ਿਲ੍ਹੇ ਭਰ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬੁਢਲਾਡਾ ਰਿਜ਼ਰਵ ਹਲਕੇ ਤੋਂ ਦੂਸਰੀ ਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਬੁੱਧ ਰਾਮ ਨੂੰ ਪੰਜਾਬ ਪ੍ਰਧਾਨ ਲਗਾਏ ਜਾਣ ਤੇ ਜ਼ਿਲ੍ਹਾ ਮਾਨਸਾ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
- Drone Recovery in Amritsar: ਅੰਮ੍ਰਿਤਸਰ 'ਚ ਮਿਲਿਆ ਟੁੱਟਾ ਡਰੋਨ, ਸਰਹੱਦ ਤੋਂ 14 ਕਰੋੜ ਦੀ ਹੈਰੋਇਨ ਬਰਾਮਦ
- Drone in Amritsar Jail: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਡਰੋਨ ਦੀ ਦਸਤਕ, ਜਾਂਚ ਮਗਰੋਂ ਹੋਇਆ ਹੈਰਾਨੀਜਨਕ ਖੁਲਾਸਾ
- ਲੁਧਿਆਣਾ ਵਿੱਚ ਸਾਢੇ 8 ਕਰੋੜ ਦੀ ਲੁੱਟ ਦਾ ਮਾਮਲਾ: ਸ਼ੱਕ ਦੇ ਅਧਾਰ 'ਤੇ 3 ਮੁਲਜ਼ਮ ਹਿਰਾਸਤ 'ਚ ਲਏ
ਆਮ ਆਦਮੀ ਪਾਰਟੀ ਨੇ ਦਲਿਤ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ : ਆਮ ਆਦਮੀ ਪਾਰਟੀ ਵੱਲੋਂ ਦਲਿਤ ਚਿਹਰੇ ਨੂੰ ਪੰਜਾਬ ਦੀ ਪ੍ਰਧਾਨਗੀ ਦੇ ਕੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਦਲਿਤ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਦਲਿਤ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਵਿਚ ਆਉਣ ਉਤੇ ਦਲਿਤ ਵਿਅਕਤੀ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਲਗਾਇਆ ਜਾਵੇਗਾ। ਚਰਚਾ ਇਹ ਸੀ ਕਿ ਪ੍ਰਿੰਸੀਪਲ ਬੁੱਧ ਰਾਮ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਜਾ ਸਕਦਾ ਹੈ ਪਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਲੋਕਾਂ ਦਾ ਕਹਿਣਾ ਹੈ ਕਿ ਮਾਨਸਾ ਨੂੰ ਹੁਣ ਵਾਰਸ ਮਿਲ ਚੁੱਕਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਇਸ ਵਾਰ ਬੁਢਲਾਡਾ ਹਲਕੇ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ।