ਚੰਡੀਗੜ੍ਹ: ਕਾਂਗਰਸ ਸਰਕਾਰ ਵੱਲੋਂ ਆਪਣੇ ਚਹੇਤੇ ਲੀਡਰਾਂ ਨੂੰ ਚੇਅਰਮੈਨ ਦਾ ਅਹੁਦਾ ਦੇਣਾ ਲਗਾਤਾਰ ਜਾਰੀ ਹੈ। ਜਿੱਥੇ ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਪੰਜਾਬ ਐਗਰੋ ਇੰਡਸਟਰੀ ਦਾ ਚੇਅਰਮੈਨ ਬਣਾਇਆ ਗਿਆ ਸੀ ਉਥੇ ਹੀ ਪੰਜਾਬ ਕਾਂਗਰਸ ਦੇ ਸਕੱਤਰ ਮਨਪ੍ਰੀਤ ਸਿੰਘ ਸੰਧੂ ਬਨੀ ਵੱਲੋਂ ਵੀਰਵਾਰ ਨੂੰ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦਾ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ।
ਮਨਪ੍ਰੀਤ ਸੰਧੂ ਬਨੀ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਉਨ੍ਹਾਂ ਨੂੰ ਵਧਾਈ ਦੇਣ ਲਈ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਰੰਧਾਵਾ ਵੀ ਪਹੁੰਚੇ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਮਨਪ੍ਰੀਤ ਸਿੰਘ ਬਨੀ ਨੂੰ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ: ਡੀਐਸਪੀ ਦਵਿੰਦਰ ਸਿੰਘ ਮਾਮਲੇ 'ਤੇ ਕਿਉਂ ਖਾਮੋਸ਼ ਹਨ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ: ਰਾਹੁਲ ਗਾਂਧੀ
ਉਥੇ ਹੀ ਸੁਖਜਿੰਦਰ ਰੰਧਾਵਾਂ ਨੇ ਕਿਹਾ ਕਿ ਪੰਜਾਬ ਐਗਰੋ ਇੰਡਸਟਰੀਜ਼ ਦੇ ਅਹੁਦੇ 'ਤੇ ਜੋ ਵੀ ਵਿਰਾਜਮਾਨ ਹੁੰਦਾ ਹੈ ਉਹ ਸਿੱਧਾ ਜਨਤਾ ਦੀ ਆਵਾਜ਼ ਪਹੁੰਚਾਉਂਦਾ ਹੈ ਅਤੇ ਉਸ ਨਾਲ ਇਹ ਫਾਇਦਾ ਹੁੰਦਾ ਹੈ ਕਿ ਉਹ ਲੋਕਾਂ ਦੀ ਆਵਾਜ਼ ਸਿੱਧੇ ਤੌਰ 'ਤੇ ਪਾਰਟੀ ਤੱਕ ਪਹੁੰਚ ਜਾਂਦੀ ਹੈ।
ਉੱਥੇ ਹੀ ਪੰਜਾਬ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਬਣੇ ਮਨਪ੍ਰੀਤ ਸੰਧੂ ਬਨੀ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ ਉਹ ਉਸ ਨੂੰ ਬਖੂਬੀ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸਾਨੀ ਦਾ ਮਸਲਾ ਬੜਾ ਵੱਡਾ ਹੈ।