ਚੰਡੀਗੜ੍ਹ: ਪੰਜਾਬ ਦੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਹੋ ਗਿਆ ਹੈ। ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਇਹ 4 ਜ਼ਿਮਨੀ ਚੋਣਾਂ ਦਾ ਐਲਾਨ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨਾਲ ਕੀਤਾ ਹੈ।
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਚੋਣ ਤਰੀਕਾਂ ਦਾ ਐਲਾਨ ਕੀਤਾ। ਮੁੱਖ ਚੋਣ ਕਮਿਸ਼ਨਰ ਮੁਤਾਬਕ ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ 23 ਤੋਂ 30 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਣਗੀਆਂ।
ਦੱਸ ਦੇਈਏ ਪੰਜਾਬ ਵਿੱਚ ਇਹ ਵਿਧਾਨ ਸਭਾ ਜ਼ਿਮਨੀ ਚੋਣਾਂ ਜਲਾਲਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿੱਚ ਹੋਣੀਆਂ ਹਨ। ਦੱਸ ਦੇਈਏ ਕਿ ਜਲਾਲਾਬਾਦ ਅਤੇ ਦਸੂਹਾ ਵਿਧਾਨ ਸਭਾ ਸੀਟਾਂ ਸੁਖਬੀਰ ਬਾਦਲ ਅਤੇ ਸੋਮ ਪ੍ਰਕਾਸ ਸਿੰਘ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲੀ ਹੋਈਆਂ ਸੀ ਜਦ ਕਿ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐੱਚ.ਐੱਸ. ਫੂਲਕਾ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਦੇਹਾਂਤ ਕਾਰਨ ਇਹ ਸੀਟ ਖਾਲੀ ਹੋ ਗਈ ਸੀ।
ਇਹ ਵੀ ਪੜੋ: ਬਟਾਲੇ ਧਰਨਾ ਦੇ ਕੇ ਸਿਮਰਜੀਤ ਬੈਂਸ ਚਲੇ ਗਏ, ਵੇਖਦੀ ਰਹੀ ਪੁਲਿਸ
ਇਨ੍ਹਾਂ ਹਲਕਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।