ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਇਸ ਵਿੱਚ ਕਈ ਅਹਿਮ ਫੈਸਲਿਆਂ ਉੱਤੇ ਮੋਹਰ ਲਾਈ ਗਈ ਹੈ। ਕੈਬਨਿਟ ਨੇ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਐੱਮ ਮਾਨ ਬਕਾਇਦਾ ਟਵੀਚ ਕਰਕੇ ਇਸਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਫੈਸਲੇ ਮਨਜ਼ੂਰ ਕੀਤੇ ਹਨ।
-
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ...ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ...
— Bhagwant Mann (@BhagwantMann) February 3, 2023 " class="align-text-top noRightClick twitterSection" data="
ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ... pic.twitter.com/XMyEnutwn4
">ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ...ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ...
— Bhagwant Mann (@BhagwantMann) February 3, 2023
ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ... pic.twitter.com/XMyEnutwn4ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ...ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ...
— Bhagwant Mann (@BhagwantMann) February 3, 2023
ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ... pic.twitter.com/XMyEnutwn4
ਯਾਦ ਰਹੇ ਕਿ ਮੀਟਿੰਗ ਤੋਂ ਪਹਿਲਾਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਅਤੇ ਓਲਡ ਪੈਂਸ਼ਨ ਸਕੀਮ ਉੱਤੇ ਚਰਚਾ ਹੋਣ ਦੇ ਵੀ ਅੰਦਾਜੇ ਲਾਏ ਜਾ ਰਹੇ ਸਨ। 23-24 ਫਰਵਰੀ ਨੂੰ ਨਿਵੇਸ਼ ਨੂੰ ਲੈ ਕੇ ਹੋ ਰਹੇ ਸਮੇਲਨ ਉੱਤੇ ਵੀ ਚਰਚਾ ਦੇ ਆਸਾਰ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਲ੍ਹਾ ਮੁਖੀਆਂ ਨਾਲ ਵੀ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਬੈਠਕ ਹੋਵੇਗੀ ਅਤੇ ਕਾਨੂੰਨ ਪ੍ਰਬੰਧ ਉੱਤੇ ਚਰਚਾ ਹੋ ਸਕਦੀ ਹੈ। ਲੰਘੇ ਬੁੱਧਵਾਰ ਨੂੰ ਵੱਡੇ ਉਦਯੋਗਪਤੀਆਂ ਨਾਲ ਵੀ ਮੀਟਿੰਗ ਕੀਤੀ ਗਈ ਸੀ। ਇਸ ਨਾਲ ਇਹ ਵੀ ਅੰਦਾਜ਼ੇ ਲੱਗ ਰਹੇ ਹਨ ਕਿ ਨਵੀਂ ਇਡੰਸਟਰੀ ਪਾਲਿਸੀ ਵੀ ਮੀਟਿੰਗ ਵਿੱਚ ਰੱਖੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਇਸ ਸਾਲ ਦੀ ਦੂਜੀ ਕੈਬਨਿਟ ਮੀਟਿੰਗ ਹੈ।
ਕਿਸਾਨਾਂ ਨੇ ਰੱਖੀ ਮੰਗ: ਕੈਬਨਿਟ ਦੀ ਮੀਟਿੰਗ ਜਾਰੀ ਹੈ ਅਤੇ ਕਿਸਾਨਾਂ ਨੇ ਵੀ ਸਰਕਾਰ ਤੋਂ ਮੰਗ ਰੱਖੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਧਰਨੇ ਨੂੰ ਲੱਗੇ 6 ਮਹਿਨੇ ਤੋ ਵੱਧ ਦਾ ਸਮਾਂ ਹੋ ਚੁੱਕਾ ਹੈ। ਉਸਨੂੰ ਬੰਦ ਕਰਨ ਦੇ ਹੁਕਮ ਮੁੱਖ ਮੰਤਰੀ ਪੰਜਾਬ ਭਗੰਵਤ ਸਿੰਘ ਮਾਨ ਦੁਆਰਾ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਸਾਂਝਾ ਮੋਰਚਾ ਜ਼ੀਰਾ ਵੱਲੋਂ ਆਪਣੀਆਂ ਤਿੰਨੋਂ ਮੁੱਖ ਮੰਗਾਂ ਨੂੰ ਲੈ ਕੇ ਧਰਨਾ ਬਾਦਸਤੂਰ ਜਾਰੀ ਹੈ। ਧਰਨਾਕਾਰੀ ਆਪਣੀਆਂ ਮੰਗਾਂ ਤੇ ਬਜ਼ਿੱਦ ਹਨ। ਤਾਂ ਜੋ ਫ਼ੈਕਟਰੀ ਬੰਦ ਦਾ ਆਰਡਰ ਲਿਖਤੀ ਰੂਪ ਵਿਚ ਆਉਣਾ ਚਾਹੀਦਾ ਹੈ। ਧਰਨਾਕਾਰੀਆਂ ਉੱਤੇ ਕੀਤੇ ਨਜਾਇਜ਼ ਪਰਚਿਆਂ ਨੂੰ ਰੱਦ ਕਰਕੇ ਉਹਨਾਂ ਦੀਆਂ ਜਮੀਨਾਂ ਦੀ ਲਗਾਈ ਗਈ ਲਾਲ ਲਕੀਰ ਨੂੰ ਵੀ ਖਤਮ ਕੀਤਾ ਜਾਣਾ ਚਾਹੀਦਾ ਹੈ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਸਰਕਾਰ ਇਹਨਾ ਮੰਗਾਂ ਨੂੰ ਪੂਰੀਆਂ ਕਰੇ ਤਾਂ ਜੋ ਧਰਨੇ ਨੂੰ ਖਤਮ ਕੀਤਾ ਜਾ ਸਕੇ।