ETV Bharat / state

ਮੀਂਹ ਨਾਲ ਪ੍ਰਭਾਵਿਤ ਇਲਾਕਿਆਂ 'ਚ ਪਹੁੰਚੇ ਮਾਨ ਦੀ ਕੈਬਨਿਟ ਦੇ ਮੰਤਰੀ, ਬੀਜੇਪੀ ਦੇ ਪੰਜਾਬ ਪ੍ਰਧਾਨ ਨੇ ਵੀ ਕੀਤੀ ਖਾਸ ਅਪੀਲ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਤੇ ਹੋਰ ਨਦੀਆਂ ਸਣੇ ਭਾਰੀ ਮੀਂਹ ਕਰਕੇ ਪ੍ਰਭਾਵਤ ਹੋਏ ਪਿੰਡਾਂ ਦਾ ਜਾਇਜ਼ਾ ਲਿਆ ਹੈ। ਇਸ ਤੋਂ ਇਲਾਵਾ ਹੋਰ ਕੈਬਨਿਟ ਮੰਤਰੀਆਂ ਅਤੇ ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ।

Cabinet Minister Chetan Singh Jaudamajra visited villages along Ghaggar and other rivers
ਮੀਂਹ ਨਾਲ ਪ੍ਰਭਾਵਿਤ ਇਲਾਕਿਆਂ 'ਚ ਪਹੁੰਚੇ ਮਾਨ ਦੀ ਕੈਬਨਿਟ ਦੇ ਮੰਤਰੀ, ਬੀਜੇਪੀ ਦੇ ਪੰਜਾਬ ਪ੍ਰਧਾਨ ਨੇ ਵੀ ਕੀਤੀ ਖਾਸ ਅਪੀਲ
author img

By

Published : Jul 10, 2023, 7:37 PM IST

ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤੇਜ਼ੀ ਨਾਲ ਵਹਿ ਰਹੇ ਘੱਗਰ ਦਰਿਆ, ਝੰਬੋ ਡਰੇਨ ਅਤੇ ਹੋਰ ਬਰਸਾਤੀ ਨਾਲਿਆਂ ਸਣੇ ਸਮਾਣਾ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਭਾਰੀ ਬਰਸਾਤ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਅਤੇ ਨਾ ਹੀ ਘਬਰਾਹਟ ਵਿੱਚ ਆਉਣ, ਸਗੋਂ ਲੋੜ ਪੈਣ 'ਤੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਫਲੱਡ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ।

ਆਪਣੇ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਅਤੇ ਘੱਗਰ ਤੇ ਹੋਰ ਨਦੀਆਂ ਦੇ ਕੈਚਮੈਂਟ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨਿਰੰਤਰ ਨਿਗਰਾਨੀ ਰੱਖ ਰਹੀ ਹੈ ਅਤੇ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਲਗਾਤਾਰ ਕਾਰਜਸ਼ੀਲ ਰਹਿਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਲੋਕਾਂ ਵੱਲੋਂ ਪ੍ਰਾਪਤ ਫੀਡਬੈਕ ਤਹਿਤ ਜੌੜਾਮਾਜਰਾ ਨੇ ਜਲ ਨਿਕਾਸ, ਲੋਕ ਨਿਰਮਾਣ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀਆਂ ਜਾਰੀ ਚਿਤਾਵਨੀਆਂ ਦੇ ਮੱਦੇਨਜ਼ਰ ਹੋਰ ਵਧੇਰੇ ਚੌਕਸੀ ਵਰਤਣ ਅਤੇ ਘੱਗਰ ਸਮੇਤ ਹੋਰ ਨਦੀਆਂ, ਨਾਲਿਆਂ ਦੇ ਵਹਿਣ ਉਤੇ ਨਿਰੰਤਰ ਨਿਗਰਾਨੀ ਰੱਖਣ ਤਾਂ ਕਿ ਹੜ੍ਹਾਂ ਵਰਗੀ ਸੰਭਾਵੀ ਸਥਿਤੀ ਪੈਦਾ ਹੋਣ 'ਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਮੌਜੂਦਾ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੂਰੀ ਸਰਕਾਰੀ ਮਸ਼ੀਨੀਰੀ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ ਜਦਕਿ ਮੁੱਖ ਮੰਤਰੀ ਨੇ ਇਸ ਸਪੈਸ਼ਲ ਗਿਰਦਾਵਰੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ ਤਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੌਰਾਨ ਸਮਾਣਾ ਸ਼ਹਿਰ ਸਣੇ ਘੱਗਰ ਦਰਿਆ ਅਤੇ ਝੰਬੋ ਡਰੇਨ ਦੇ ਨਾਲ-ਨਾਲ ਹਲਕੇ ਵਿੱਚੋਂ ਲੰਘਦੀਆਂ ਹੋਰ ਡਰੇਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਧਰਮੇੜ੍ਹੀ, ਘਿਉਰਾ, ਸੂਲਰ, ਜੇ.ਪੀ. ਕਾਲੋਨੀ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਨਵਾਂ ਗਾਉਂ, ਮੈਣ, ਕਮਾਲਪੁਰ, ਹਰੀਪੁਰ ਆਦਿ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ।

ਮੀਤ ਹੇਅਰ ਨੇ ਸਤਲੁਜ ਯਮਨਾ ਲਿੰਕ ਦਾ ਕੀਤਾ ਦੌਰਾ : ਇਸੇ ਤਰ੍ਹਾਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 18 ਸਥਿਤ ਵਿਭਾਗ ਦੇ ਮੁੱਖ ਦਫਤਰ ਵਿਖੇ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਜਲ ਸਰੋਤ ਮੰਤਰੀ ਨੇ ਇਸ ਤੋਂ ਪਹਿਲਾਂ ਰਾਜਪੁਰਾ-ਬਨੂੜ ਰੋਡ ਉਤੇ ਚਿਤਕਾਰਾ ਯੂਨੀਵਰਸਿਟੀ ਨੇੜੇ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਦਾ ਵੀ ਦੌਰਾ ਕਰਕੇ ਮੌਕੇ ਦੀ ਸਥਿਤੀ ਦੇਖੀ। ਮੀਤ ਹੇਅਰ ਨੇ ਦੱਸਿਆ ਕਿ ਤਿੰਨੇ ਡੈਮਾਂ ਵਿੱਚ ਇਸੇ ਵੇਲੇ ਪਾਣੀ ਦਾ ਪੱਧਰ ਸਮਰੱਥਾ ਤੋਂ ਘੱਟ ਹੈ ਅਤੇ ਵਿਭਾਗ ਵੱਲੋਂ ਸਾਰੀ ਸਥਿਤੀ ਉਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਭਾਖੜਾ ਡੈਮ ਵਿੱਚ 1680 ਫੁੱਟ ਦੀ ਸਮਰੱਥਾ ਮੁਕਾਬਲੇ ਮੌਜੂਦਾ ਸਮੇਂ ਪਾਣੀ ਦਾ ਪੱਧਰ 1614.89 ਫੁੱਟ ਹੈ। ਪੌਂਗ ਡੈਮ ਵਿੱਚ 1390 ਫੁੱਟ ਦੀ ਸਮਰੱਥਾ ਮੁਕਾਬਲੇ ਇਸ ਵੇਲੇ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਰਣਜੀਤ ਸਾਗਰ ਡੈਮ ਵਿੱਚ ਪਾਣੀ ਦੀ ਸਮਰੱਥਾ 1731.99 ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ 1706.26 ਫੁੱਟ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਚੀਫ ਇੰਜਨੀਅਰ ਨਹਿਰਾਂ ਐਨ.ਕੇ.ਜੈਨ ਵੀ ਹਾਜ਼ਰ ਸਨ।

ਖਰੜ ਦੇ ਇਲਾਕਿਆਂ 'ਚ ਪਹੁੰਚੇ ਸੁਨੀਲ ਜਾਖੜ : ਉੱਧਰ, ਬੀਜੇਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਨੇ ਸੋਮਵਾਰ ਨੂੰ ਖਰੜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਨੂੰ ਸਭ ਤੋਂ ਮਾੜੇ ਹਾਲਾਤਾਂ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਾਰਸ਼ਾਂ ਰੁਕਣ ਦੇ ਕੋਈ ਸੰਕੇਤ ਨਹੀਂ ਲੱਗ ਰਹੇ ਅਤੇ ਅਜਿਹੇ ਵਿੱਚ ਕੁਝ ਖੇਤਰਾਂ ਵਿੱਚ ਸਥਿਤੀ ਤੇਜ਼ੀ ਨਾਲ ਗੰਭੀਰ ਬਣਦੀ ਜਾ ਰਹੀ ਹੈ। ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਲੋੜਵੰਦਾਂ ਦੀ ਹਰ ਸੰਭਵ ਮਦਦ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਲੱਖਾਂ ਲੋਕ ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੀ ਮਾਰ ਝੱਲ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਦੀ ਜਾਨ ਦਾ ਖ਼ਤਰਾ ਵੀ ਬਣਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਮਾਰ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਅਜਿਹੇ ਵਿਚ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਹੜ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀਏ ਤੇ ਇਸ ਸਥਿਤੀ ਨਾਲ ਨਿਪਟਣ ਲਈ ਹਰ ਸੰਭਵ ਯਤਨ ਕਰੀਏ।

ਹੜ੍ਹਾਂ ਨਾਲ ਨਜਿੱਠਣ ਲਈ ਰਾਸ਼ੀ ਜਾਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਾਂ ਵੱਜੋਂ ਇਹ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1.50 ਕਰੋੜ ਰੁਪਏ, ਬਠਿੰਡਾ, ਬਰਨਾਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਤੇ ਫਾਜ਼ਿਲਕਾ ਨੂੰ 1.50-1.50 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਗੁਰਦਾਸਪੁਰ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 1 ਕਰੋੜ ਰੁਪਏ, ਜਲੰਧਰ, ਕਪੂਰਥਲਾ ਤੇ ਲੁਧਿਆਣਾ ਨੂੰ 2-2 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਮਾਨਸਾ, ਮਾਲੇਰਕੋਟਲਾ ਤੇ ਪਠਾਨਕੋਟ ਨੂੰ 1-1 ਕਰੋੜ ਰੁਪਏ, ਪਟਿਆਲਾ ਨੂੰ 2 ਕਰੋੜ ਰੁਪਏ ਅਤੇ ਰੂਪਨਗਰ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਦਿੱਤੇ ਗਏ ਹਨ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ.ਏ.ਐਸ. ਨਗਰ ਤੇ ਐਸ.ਬੀ.ਐਸ. ਨਗਰ ਨੂੰ 1-1 ਕਰੋੜ ਰੁਪਏ, ਸੰਗਰੂਰ ਨੂੰ 1.50 ਕਰੋੜ ਰੁਪਏ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉੱਧਰ, ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸਬੰਧਤ ਵਿਭਾਗਾਂ, ਸੈਨਾ, ਐਨ.ਡੀ.ਆਰ.ਐਫ. ਦੇ ਨੁਮਾਇੰਦਿਆਂ ਅਤੇ ਚੰਡੀਗੜ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਲਗਾਤਾਰ ਪੈ ਰਹੀ ਤੇਜ਼ ਬਾਰਸ਼ ਕਾਰਨ ਕਜੌਲੀ ਵਾਟਰ ਵਰਕਸ ਵਿਖੇ ਨੁਕਸਾਨੀਆਂ ਗਈਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਦਾ ਨਿੱਜੀ ਤੌਰ ਉਤੇ ਦੌਰਾ ਕਰ ਕੇ ਰਿਪੋਰਟ ਦੇਣ ਲਈ ਕਿਹਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਖੜਾ ਮੇਨ ਲਾਈਨ ਤੋਂ ਕਜੌਲੀ ਵਾਟਰ ਵਰਕਸ ਰਾਹੀਂ ਰੋਜ਼ਾਨਾ ਟਰਾਈਸਿਟੀ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ। 120 ਮਿਲੀਅਨ ਗੇਲਨ ਪ੍ਰਤੀ ਦਿਨ ਸਮਰੱਥਾ ਵਾਲੀਆਂ ਪੰਜ ਪਾਈਪਾਂ ਵਿੱਚੋਂ ਪੰਜਾਬ ਦੇ ਜਲ ਸਪਲਾਈ ਵਿਭਾਗ ਦੀ ਇਕ ਪਾਈਪ ਨੂੰ ਨੁਕਸਾਨ ਹੋਇਆ ਜਦੋਂ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਇਕ ਪਾਈਪਲਾਈਨ ਪੂਰੀ ਤਰਾਂ ਨੁਕਸਾਨੀ ਗਈ ਹੈ। ਦੋਵੇਂ ਪਾਈਪਾਂ ਦੀ ਸਮਰੱਥਾ 20-20 ਮਿਲੀਅਨ ਗੇਲਨ ਪ੍ਰਤੀ ਦਿਨ ਹੈ। ਅਨੁਰਾਗ ਵਰਮਾ ਨੇ ਕਿਹਾ ਕਿ ਭਾਵੇਂ ਕਿ ਚੰਡੀਗੜ੍ਹ ਦੀ ਇਕ ਪਾਈਪ ਲਾਈਨ ਪੂਰੀ ਤਰਾਂ ਟੁੱਟ ਗਈ ਹੈ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਉਪਲੱਬਧ ਪਾਣੀ ਵਿੱਚੋਂ ਚੰਡੀਗੜ੍ਹ ਨੂੰ ਢੁੱਕਵਾਂ ਹਿੱਸਾ ਪਾਣੀ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਚੰਡੀਗੜ, ਮੁਹਾਲੀ ਤੇ ਚੰਡੀਮੰਦਰ ਨੂੰ ਪੀਣ ਵਾਲਾ ਲੋੜੀਂਦਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.