ETV Bharat / state

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

author img

By

Published : May 19, 2023, 1:30 PM IST

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਤਕਨੀਕੀ ਵਿਭਾਗ ਨਾਲ ਸਬੰਧਤ ਐਪ/ਪੋਰਟਲ ਵੀ ਲਾਂਚ ਕੀਤਾ। ਇਸ ਦੇ ਤਕਨੀਕੀ ਖੇਤਰ ਵਿੱਚ ਭਵਿੱਖ ਦੀ ਤਲਾਸ਼ ਕਰਨ ਵਾਲੇ ਲੋਕ ਨੌਕਰੀਆਂ ਲੱਭਣ ਦੇ ਯੋਗ ਹੋਣਗੇ।

Social Security Department
Social Security Department

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ ਹਨ। ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ, ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

11 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਾਧਵੀ ਕਟਾਰੀਆ, ਵਧੀਕ ਸਕੱਤਰ ਵਿੰਮੀ ਭੁੱਲਰ, ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਸਰਕਾਰ ਦਾ ਦਾਅਵਾ ਵੱਧ ਤੋਂ ਵੱਧ ਰੁਜ਼ਗਾਰ ਦੇਣਾ: ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਹੈ ਕਿ ਸਰਕਾਰ ਨੇ ਹੁਣ ਤੱਕ 29000 ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਹਨ। ਜਿਸ ਲਈ ਮਿਸ਼ਨ ਰੁਜ਼ਗਾਰ ਦੀ ਸ਼ੁਰੂਆਤ ਵੀ ਕੀਤੀ ਗਈ। ਜਿਸ ਤਹਿਤ ਹਰ ਰੋਜ਼ ਵੱਖ-ਵੱਖ ਵਿਭਾਗਾਂ 'ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਬ ਪੁਲਿਸ ਵਿੱਚ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕਾਡਰਾਂ ਵਿੱਚ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਗਏ 144 ਤਕਨੀਕੀ ਗਿਆਨਵਾਨ ਨੌਜਵਾਨ ਅਪਰਾਧੀਆਂ ਦਾ ਪਤਾ ਲਗਾਉਣ ਲਈ ਸਮਝਦਾਰੀ ਨਾਲ ਕੰਮ ਕਰਨਗੇ ਅਤੇ ਸੂਬਾ ਪੁਲਿਸ ਦੀ ਕੁਸ਼ਲਤਾ ਨੂੰ ਵਧਾਉਣ ਵਿੱਚ ਮਦਦ ਕਰਨਗੇ।

  1. G-20 ਸੰਮੇਲਨ ਲਈ 124 ਝੁੱਗੀ-ਝੌਂਪੜੀ ਵਾਲਿਆਂ ਨੂੰ ਕਬਜ਼ਾ ਹਟਾਉਣ ਦਾ ਨੋਟਿਸ, ਸਮਾਜਿਕ ਸੰਗਠਨਾਂ ਵੱਲੋਂ ਵਿਰੋਧ
  2. ਤੀਜੀ ਵਾਰ ਪ੍ਰੀਖਿਆ ਦੇਣਗੇ 12ਵੀਂ ਦੇ ਵਿਦਿਆਰਥੀ, ਲੁਧਿਆਣਾ ਤੇ ਫ਼ਿਰੋਜ਼ਪੁਰ ਵਿੱਚ ਦੂਜੀ ਵਾਰ ਰੱਦ ਹੋਇਆ ਪੇਪਰ
  3. CM Mann ਵੱਲੋ ਸਰਕਾਰੀ ਜ਼ਮੀਨਾਂ ਦੱਬ ਕੇ ਬੈਠੇ ਲੋਕਾਂ ਨੂੰ ਅਲਟੀਮੇਟਮ, ਕਬਜ਼ੇ ਛੱਡਣ ਲਈ 31 ਮਈ ਤਕ ਦਾ ਸਮਾਂ

ਐਪ ਵੀ ਲਾਂਚ ਕੀਤਾ ਜਾ ਚੁੱਕਾ : ਮੁੱਖ ਮੰਤਰੀ ਭਗਵੰਤ ਮਾਨ ਨੇ ਤਕਨੀਕੀ ਵਿਭਾਗ ਨਾਲ ਸਬੰਧਤ ਐਪ/ਪੋਰਟਲ ਵੀ ਲਾਂਚ ਕੀਤਾ। ਇਸ ਦੇ ਤਕਨੀਕੀ ਖੇਤਰ ਵਿੱਚ ਭਵਿੱਖ ਦੀ ਤਲਾਸ਼ ਕਰਨ ਵਾਲੇ ਲੋਕ ਨੌਕਰੀਆਂ ਲੱਭਣ ਦੇ ਯੋਗ ਹੋਣਗੇ। ਐਪ ਵਿੱਚ ਦੋ ਤਰ੍ਹਾਂ ਦੇ ਲੌਗਇਨ ਹਨ, ਨੌਕਰੀ ਲੱਭਣ ਵਾਲੇ ਅਤੇ ਨੌਕਰੀ ਪ੍ਰਦਾਨ ਕਰਨ ਵਾਲੇ। ਮਾਨ ਨੇ ਕਿਹਾ ਕਿ ਪੰਜਾਬ ਰਾਜ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਲਈ ਜਲਦੀ ਹੀ ਬਹੁ-ਰਾਸ਼ਟਰੀ ਗੂਗਲ ਨਾਲ ਹੱਥ ਮਿਲਾਏਗਾ, ਜਿਸ ਲਈ ਇਕ ਬਲੂਪ੍ਰਿੰਟ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਰਸਮੀ ਸਮਝੌਤੇ 'ਤੇ ਦਸਤਖਤ ਕੀਤੇ ਜਾਣਗੇ।(ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.