ETV Bharat / state

ਖਣਨ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾ ਰਿਹਾ ਇਨਫੋਰਸਮੈਂਟ ਵਿੰਗ, ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਕੀਤੀ ਮੀਟਿੰਗ

author img

By

Published : Jun 14, 2023, 6:39 PM IST

ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।

Cabinet Minister Gurmeet Meet Hayer statement regarding illegal mining
ਖਣਨ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾ ਰਿਹਾ ਇਨਫੋਰਸਮੈਂਟ ਵਿੰਗ, ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਕੀਤੀ ਮੀਟਿੰਗ

ਚੰਡੀਗੜ: ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਅਤੇ ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ। ਇਹ ਗੱਲ ਅੱਜ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿੱਤੇ।

ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਜਾਂਚ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ।ਖਣਨ ਸਾਈਟ ਵਾਲੇ ਜ਼ਿਲ੍ਹਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ।

ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ। ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.