ETV Bharat / state

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਵੰਡੇ ਨਿਯੁਕਤੀ ਪੱਤਰ - ਪੰਜਾਬ ਸਰਕਾਰ ਨੌਕਰੀਆਂ

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿੱਚ 68 ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੇ ਨਾਲ ਹੀ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਤਨਦੇਹੀ ਨਾਲ ਕੰਮ ਕਰਨ ਦੇ ਲਈ ਕਿਹਾ...

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ
author img

By

Published : May 16, 2023, 4:17 PM IST

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ।

ਜਲ ਸਰੋਤ ਮੰਤਰੀ ਨੇ ਦਿੱਤੀ ਵਧਾਈ : ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਨੌਜਵਾਨਾਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਅਪੀਲ: ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

  1. Sidhu Moose Wala Memorial : ਜਵਾਹਰਕੇ 'ਚ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਨੀ ਸ਼ੁਰੂ, ਜਾਣੋ ਕੀ-ਕੀ ਰਹੇਗਾ ਖ਼ਾਸ
  2. ਪਟਿਆਲਾ 'ਚ ਨਵੇਂ ਬਸ ਸਟੈਂਡ ਦਾ ਉਦਘਾਟਨ, ਸੀਐਮ ਮਾਨ ਨੇ ਕਿਹਾ- ਮੇਰੀ ਆਲੋਚਨਾ ਦਾ ਜਵਾਬ ਜਲੰਧਰ ਦੇ ਵੋਟਰਾਂ ਨੇ ਦਿੱਤਾ
  3. Simranjit Singh Mann: ਐਮਪੀ ਸਿਮਰਨਜੀਤ ਸਿੰਘ ਮਾਨ ਨੇ ਅੰਗਹੀਣ ਵਿਅਕਤੀਆਂ ਨੂੰ ਵੰਡੇ ਵ੍ਹੀਲ ਚੇਅਰ ਤੇ ਨਕਲੀ ਅੰਗ

ਪੰਜਾਬ ਵਿਚ ਨੌਜਵਾਨ ਨੂੰ ਰੁਜ਼ਗਾਰ ਦਾ ਦਾਅਵਾ : ਸੱਤਾ ਵਿਚ ਆਉਂਦਿਆਂ ਹੀ ਪੰਜਾਬ ਸਰਕਾਰ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਤਹੱਈਆ ਪ੍ਰਗਟਾਇਆ ਸੀ। ਸੀਐਮ ਮਾਨ ਦਾ ਦਾਅਵਾ ਹੈ ਕਿ ਪੰਜਾਬ ਵਿਚ ਹੁਣ ਤੱਕ 28000 ਨੌਜਵਾਨਾਂ ਨੂੰ ਵੱਖ- ਵੱਖ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਬਾਕੀ ਰਹਿੰਦੇ 4 ਸਾਲਾਂ ਵਿਚ ਵੀ ਰਹਿੰਦੇ ਨੌਜਵਾਨ ਨੂੰ ਯੋਗਤਾ ਦੇ ਅਧਾਰ 'ਤੇ ਰੁਜ਼ਗਾਰ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.