ETV Bharat / state

Meet Hayer on Punjab Budget: ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਇਹ ਲੋਕ-ਪੱਖੀ ਬਜਟ ਰੰਗਲੇ ਪੰਜਾਬ ਦਾ ਸੁਫਨਾ ਕਰੇਗਾ ਪੂਰਾ - ਪੰਜਾਬ ਵਿਧਾਨ ਸਭਾ

ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਨੇ ਬਜਟ ਪੇਸ ਕੀਤਾ ਹੈ ਜਿਸ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਬਜਟ ਨੂੰ ਲੋਕ ਪੱਕੀ ਕਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਸੋਹਲੇ ਗਾਏ ਹਨ। ਉਨ੍ਹਾਂ ਇਸ ਬਜਟ ਨੂੰ ਵਿਕਾਸ ਮੁੱਖ ਕਹਿੰਦੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ...

Cabinet Minister Gurmeet Singh Meet Hayer

author img

By

Published : Mar 10, 2023, 7:56 PM IST

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਦੱਸਿਆ ਹੈ। ਇਸ ਨੂੰ ਆਮ ਲੋਕਾਂ ਦਾ ਬਜਟ ਆਖਦਿਆਂ ਬਜਟ ਦੀ ਸਰਾਹਨਾ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ। ਇਹ ਪੰਜਾਬ ਦਾ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

ਖੇਤੀਬਾੜੀ ਬਜਟ : ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨ੍ਹਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ। ਗਰੀਨ ਪੰਜਾਬ ਮਿਸ਼ਨ ਲਈ 31 ਕਰੋੜ ਰੁਪਏ ਰੱਖੇ ਗਏ ਹਨ, ਇਸ ਤੋਂ ਇਲਾਵਾ ਮਿਲਕਫੈੱਡ ਨੂੰ 100 ਕਰੋੜ ਰੁਪਏ ਦਿੱਤੇ ਜਾਣਗੇ ਅਤੇ ਬਾਗਬਾਨੀ ਖੇਤਰ ਲਈ 253 ਕਰੋੜ ਦੀ ਤਜਵੀਜ ਰੱਖੀ ਗਈ ਹੈ।

ਕਿਸਾਨਾਂ ਨੂੰ ਨਹਿਰੀ ਪਾਣੀ ਲਈ ਖਾਸ ਸਹੂਲਤ: ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋੰ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਇਸ ਸਾਲ ਸਟੇਟ ਨੋਡਲ ਏਜੰਸੀ ਪੰਜਸੀਡ ਵੱਲੋਂ ਟਰੈਕ ਐਂਡ ਟਰੇਸ ਸਿਸਟਮ ਰਾਹੀਂ 38 ਕਰੋੜ ਰੁਪਏ ਦੇ ਇੱਕ ਲੱਖ ਕੁਇੰਟਲ ਕੁਆਲਟੀ ਵਾਲੇ ਬੀਜਾਂ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਇਸ ਸਿਸਟਮ ਦੇ ਰਾਹੀਂ ਲਗਭਗ 50 ਹਜ਼ਾਰ ਕਿਸਾਨਾਂ ਨੂੰ 10 ਕਰੋੜ ਦੀ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਏ ਗਏ ਹਨ।

ਖੇਡ ਵਿਭਾਗ ਦਾ ਬਜਟ: ਖੇਡ ਮੰਤਰੀ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ। ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 14,500 ਤੋਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ, ਜਿਸ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਮਦਦ ਕਰੇਗੀ।

(ਪ੍ਰੈਸ ਨੋਟ)

ਇਹ ਵੀ ਪੜ੍ਹੋ:- Punjab Transport Budget: ਟਰਾਂਸਪੋਰਟ ਤੇ ਮਾਈਨਿੰਗ ਦੇ ਖੇਤਰ 'ਚ ਸਰਕਾਰ ਦੇ ਵੱਡੇ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.